ਕੇਂਦਰ ਸਰਕਾਰ ਵੱਲੋਂ ਨਵੇਂ ਸਾਲ ਦਾ ਤੋਹਫ਼ਾ, ਗਰੀਬਾਂ ਨੂੰ 2023 'ਚ ਵੀ ਮਿਲੇਗਾ ਮੁਫ਼ਤ ਰਾਸ਼ਨ

Friday, Dec 23, 2022 - 10:37 PM (IST)

ਕੇਂਦਰ ਸਰਕਾਰ ਵੱਲੋਂ ਨਵੇਂ ਸਾਲ ਦਾ ਤੋਹਫ਼ਾ, ਗਰੀਬਾਂ ਨੂੰ 2023 'ਚ ਵੀ ਮਿਲੇਗਾ ਮੁਫ਼ਤ ਰਾਸ਼ਨ

ਨੈਸ਼ਨਲ ਡੈਸਕ- ਕੇਂਦਰ ਸਰਕਾਰ ਨੇ ਜਨਤਾ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਗਰੀਬਾਂ ਨੂੰ ਮੁਫ਼ਤ ਰਾਸ਼ਨ ਵੰਡਣ ਦੀ ਯੋਜਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (NFSA) ਦੇ ਤਹਿਤ 81.35 ਕਰੋੜ ਗਰੀਬਾਂ ਨੂੰ ਇਕ ਸਾਲ ਲਈ ਮੁਫਤ ਅਨਾਜ ਵੰਡਣ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਕੇਂਦਰ ਸਰਕਾਰ 81.35 ਕਰੋੜ ਗਰੀਬ ਲੋਕਾਂ ਨੂੰ ਇਕ ਸਾਲ ਲਈ ਅਨਾਜ ਮੁਹੱਈਆ ਕਰਵਾਉਣ ਲਈ ਕਰੀਬ ਦੋ ਲੱਖ ਕਰੋੜ ਰੁਪਏ ਦਾ ਵਿੱਤੀ ਬੋਝ ਝੱਲੇਗੀ।

ਇਹ ਖ਼ਬਰ ਵੀ ਪੜ੍ਹੋ - ਦੇਸ਼ ਦੇ ਇਸ ਸੂਬੇ 'ਚ ਮਾਸਕ ਪਾਉਣਾ ਹੋਇਆ ਲਾਜ਼ਮੀ, ਕੋਵਿਡ ਵਾਰਡ ਖੋਲ੍ਹਣ ਦਾ ਵੀ ਕੀਤਾ ਫੈਸਲਾ

ਖੁਰਾਕ ਮੰਤਰੀ ਪਿਊਸ਼ ਗੋਇਲ ਨੇ ਕੈਬਨਿਟ ਮੀਟਿੰਗ ਵਿਚ ਲਏ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗਰੀਬਾਂ ਨੂੰ ਐੱਨ.ਐੱਫ.ਐੱਸ.ਏ. ਤਹਿਤ ਅਨਾਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (PMGKAY) ਦੀ ਮਿਆਦ ਨਾ ਵਧਾਉਣ ਦਾ ਫੈਸਲਾ ਕੀਤਾ ਹੈ ਜੋ 31 ਦਸੰਬਰ ਨੂੰ ਖਤਮ ਹੋਣ ਜਾ ਰਹੀ ਹੈ। ਇਸ ਸਕੀਮ ਤਹਿਤ ਸਰਕਾਰ ਵੱਲੋਂ 81.35 ਕਰੋੜ ਲਾਭਪਾਤਰੀਆਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾ ਚੁੱਕਾ ਹੈ। ਇਸ ਸਕੀਮ ਅਧੀਨ ਦਿੱਤਾ ਜਾਣ ਵਾਲਾ ਅਨਾਜ NFSA ਅਧੀਨ ਉਪਲਬਧ ਸਬਸਿਡੀ ਵਾਲੇ ਅਨਾਜ ਤੋਂ ਵੱਖਰਾ ਹੈ।

ਇਹ ਖ਼ਬਰ ਵੀ ਪੜ੍ਹੋ - PM ਮੋਦੀ ਦੀ ਅਧਿਕਾਰੀਆਂ ਨੂੰ ਤਾਕੀਦ - 'ਅਜੇ ਖ਼ਤਮ ਨਹੀਂ ਹੋਇਆ ਕੋਰੋਨਾ, ਰੱਖੋ ਉੱਚ ਪੱਧਰੀ ਤਿਆਰੀ'

ਖੁਰਾਕ ਸੁਰੱਖਿਆ ਦੀ ਗਰੰਟੀ ਦੇਣ ਵਾਲੇ ਐੱਨ.ਐੱਫ.ਐੱਸ.ਏ .ਕਾਨੂੰਨ ਤਹਿਤ ਸਰਕਾਰ ਹਰ ਯੋਗ ਵਿਅਕਤੀ ਨੂੰ ਦੋ ਤੋਂ ਤਿੰਨ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਹਰ ਮਹੀਨੇ ਪੰਜ ਕਿਲੋ ਅਨਾਜ ਮੁਹੱਈਆ ਕਰਵਾ ਰਹੀ ਹੈ। ਦੂਜੇ ਪਾਸੇ ਅੰਤੋਦਿਆ ਅੰਨ ਯੋਜਨਾ ਤਹਿਤ ਆਉਣ ਵਾਲੇ ਪਰਿਵਾਰਾਂ ਨੂੰ ਹਰ ਮਹੀਨੇ 35 ਕਿੱਲੋ ਅਨਾਜ ਮਿਲਦਾ ਹੈ। NFS ਤਹਿਤ ਗਰੀਬਾਂ ਨੂੰ 3 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਚੌਲ ਅਤੇ 2 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਕਣਕ ਮੁਹੱਈਆ ਕਰਵਾਈ ਜਾਂਦੀ ਹੈ।

ਇਹ ਖ਼ਬਰ ਵੀ ਪੜ੍ਹੋ - 'ਕਾਂਗਰਸ ਮਾਡਲ' 'ਤੇ 'ਆਪ' ਨੇ ਕੱਸਿਆ ਤੰਜ, "ਤਿੰਨ ਮੰਤਰੀ ਜੇਲ੍ਹ 'ਚ, ਇਕ CM ਵਿਦੇਸ਼ ਤੇ ਇਕ ਭਾਜਪਾ 'ਚ ਭੱਜ ਗਿਆ"

ਐੱਨ.ਐੱਫ.ਐੱਸ.ਏ. ਤਹਿਤ 81 ਕਰੋੜ ਤੋਂ ਵੱਧ ਲੋਕਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਉਣ ਦੇ ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ ਨੂੰ ਦੇਸ਼ ਦੇ ਗਰੀਬਾਂ ਲਈ 'ਨਵੇਂ ਸਾਲ ਦਾ ਤੋਹਫ਼ਾ' ਕਰਾਰ ਦਿੰਦਿਆਂ ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਲਾਭਪਾਤਰੀਆਂ ਨੂੰ ਹੁਣ ਅਨਾਜ ਲਈ ਇਕ ਰੁਪਿਆ ਵੀ ਨਹੀਂ ਦੇਣਾ ਪਵੇਗਾ। ਇਸ 'ਤੇ ਕਰੀਬ ਦੋ ਲੱਖ ਕਰੋੜ ਰੁਪਏ ਦਾ ਸਾਰਾ ਬੋਝ ਸਰਕਾਰ ਚੁੱਕੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News