ਪੁਲਸ ਨੂੰ ਝਾੜੀਆਂ 'ਚੋਂ ਭੁੱਖ ਨਾਲ ਤੜਫਦੀ ਮਿਲੀ ਨਵਜਨਮੀ ਬੱਚੀ, SHO ਦੀ ਪਤਨੀ ਨੇ ਆਪਣਾ ਦੁੱਧ ਪਿਲਾ ਬਚਾਈ ਜਾਨ

12/24/2022 1:43:05 PM

ਗ੍ਰੇਟਰ ਨੋਇਡਾ- ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ 'ਚ ਮਾਪਿਆਂ ਨੇ ਆਪਣੀ ਨਵਜਨਮੀ ਬੱਚੀ ਨੂੰ ਕੜਾਕੇ ਦੀ ਠੰਡ 'ਚ ਝਾੜੀਆਂ 'ਚ ਸੁੱਟ ਦਿੱਤਾ। ਜਦੋਂ ਪੁਲਸ ਨੇ ਬੱਚੀ ਨੂੰ ਦੇਖਿਆ ਤਾਂ ਠੰਡ ਅਤੇ ਭੁੱਖ ਕਾਰਨ ਉਸ ਦੀ ਹਾਲਤ ਕਾਫੀ ਖਰਾਬ ਸੀ। ਇਨਸਾਨੀਅਤ ਦੀ ਮਿਸਾਲ ਪੇਸ਼ ਕਰਦੇ ਹੋਏ ਇਕ SHO ਦੀ ਪਤਨੀ ਨੇ ਨਵਜਨਮੀ ਬੱਚੀ ਨੂੰ ਆਪਣਾ ਦੁੱਧ ਪਿਲਾਇਆ, ਜਿਸ ਤੋਂ ਬਾਅਦ ਉਸਦੀ ਹਾਲਤ 'ਚ ਸੁਧਾਰ ਹੋਇਆ। 

ਇਹ ਵੀ ਪੜ੍ਹੋ- ਤਾਲਾਬੰਦੀ-ਮਾਸਕ ਤੇ ਸਮਾਜਿਕ ਦੂਰੀ, ਕੀ ਫਿਰ ਪਰਤਣਗੇ ਉਹ ਦਿਨ, ਜਾਣੋ ਕੀ ਹੈ ਸਿਹਤ ਮਾਹਰਾਂ ਦੀ ਰਾਏ

ਜੋਤੀ ਸਿੰਘ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਮਿਲੀ ਜਾਣਕਾਰੀ ਮੁਤਾਬਕ 20 ਦਸੰਬਰ ਨੂੰ ਨਾਲੇਜ ਪਾਰਕ ਇਲਾਕੇ 'ਚ ਝਾੜੀਆਂ 'ਚੋਂ ਇਕ ਬੱਚੀ ਮਿਲੀ ਸੀ। ਜਿਵੇਂ ਹੀ ਪੁਲਸ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਹ ਉਸਨੂੰ ਥਾਣੇ ਲੈ ਆਏ। ਬੱਚੀ ਠੰਡ ਅਤੇ ਭੁੱਖ ਕਾਰਨ ਰੋ ਰਹੀ ਸੀ ਅਤੇ ਉਸ ਦੀ ਹਾਲਤ ਬਹੁਤ ਖਰਾਬ ਸੀ। ਫਿਰ SHO ਦੀ ਪਤਨੀ ਜੋਤੀ ਸਿੰਘ ਨੇ ਉਸ ਨੂੰ ਦੁੱਧ ਚੁੰਘਾਇਆ ਅਤੇ ਉਸ ਦੀ ਜਾਨ ਬਚਾਈ। ਜੋਤੀ ਸਿੰਘ ਨੇ ਕਿਹਾ ਕਿ ਕੋਈ ਇਕ ਮਾਸੂਮ ਨਾਲ ਅਜਿਹਾ ਕਿਵੇਂ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਨਾ ਚਾਹੁੰਦੀ ਹਾਂ ਕਿ ਜੇਕਰ ਉਹ ਬੱਚਿਆਂ ਦੀ ਦੇਖਭਾਲ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਕਿਸੇ ਅਨਾਥ ਆਸ਼ਰਮ ਜਾਂ ਫਿਰ ਐੱਨ. ਜੀ. ਓ. ਨੂੰ ਸੌਂਪਣ ਦੇਣ, ਇਸ ਤਰ੍ਹਾਂ ਝਾੜੀਆਂ ਵਿਚ ਨਾ ਸੁੱਟਣ।

ਇਹ ਵੀ ਪੜ੍ਹੋ- ਮਹਾਕਾਲੇਸ਼ਵਰ ਮੰਦਰ ਦੇ ਗਰਭ ਗ੍ਰਹਿ 'ਚ ਅੱਜ ਤੋਂ 5 ਜਨਵਰੀ ਤੱਕ ਸ਼ਰਧਾਲੂਆਂ ਦੀ ਐਂਟਰੀ 'ਤੇ ਲੱਗੀ ਪਾਬੰਦੀ, ਜਾਣੋ ਵਜ੍ਹਾ

ਬੱਚੀ ਦੀ ਹਾਲਤ ਸਥਿਰ ਹੈ

ਪੁਲਸ ਨੇ ਦੱਸਿਆ ਕਿ ਬੱਚੀ ਦੇ ਮਾਤਾ-ਪਿਤਾ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਬੱਚੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਇਸ ਕੜਾਕੇ ਦੀ ਠੰਡ 'ਚ ਬੱਚੀ ਨੂੰ ਝਾੜੀਆਂ 'ਚ ਕਿਸ ਨੇ ਛੱਡਿਆ। ਓਧਰ SHO ਦੀ ਪਤਨੀ ਵੱਲੋਂ ਦਿਖਾਈ ਗਈ ਦਰਿਆਦਿਲੀ ਦੀ ਹਰ ਕੋਈ ਸ਼ਲਾਘਾ ਕਰ ਰਿਹਾ ਹੈ।

ਇਹ ਵੀ ਪੜ੍ਹੋ- ਦੁਖ਼ਦ ਖ਼ਬਰ; ਗਲੇ 'ਚ ਪੈਨਸਿਲ ਦਾ ਛਿਲਕਾ ਫਸਣ ਕਾਰਨ 6 ਸਾਲਾ ਬੱਚੀ ਦੀ ਮੌਤ

Tanu

This news is Content Editor Tanu