IAS ਦੇ ਸਾਬਕਾ ਅਧਿਕਾਰੀ ਅਰੁਣ ਗੋਇਲ ਨੇ ਚੋਣ ਕਮਿਸ਼ਨਰ ਦਾ ਸੰਭਾਲਿਆ ਅਹੁਦਾ

Monday, Nov 21, 2022 - 10:31 AM (IST)

IAS ਦੇ ਸਾਬਕਾ ਅਧਿਕਾਰੀ ਅਰੁਣ ਗੋਇਲ ਨੇ ਚੋਣ ਕਮਿਸ਼ਨਰ ਦਾ ਸੰਭਾਲਿਆ ਅਹੁਦਾ

ਨਵੀਂ ਦਿੱਲੀ- ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਦੇ ਸਾਬਕਾ ਅਧਿਕਾਰੀ ਅਰੁਣ ਗੋਇਲ ਨੇ ਸੋਮਵਾਰ ਨੂੰ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਚੋਣ ਕਮਿਸ਼ਨ (ਈਸੀ) ਨੇ ਇਹ ਜਾਣਕਾਰੀ ਦਿੱਤੀ। ਗੋਇਲ 1985 ਬੈਚ ਦੇ ਪੰਜਾਬ ਕੈਡਰ ਦੇ IAS ਅਧਿਕਾਰੀ ਹਨ। ਉਨ੍ਹਾਂ ਨੇ 18 ਨਵੰਬਰ ਨੂੰ ਸਵੈ-ਇੱਛਤ ਸੇਵਾਮੁਕਤੀ ਲੈ ਲਈ ਸੀ। ਹਾਲਾਂਕਿ ਉਨ੍ਹਾਂ ਨੂੰ 60 ਸਾਲ ਦਾ ਹੋਣ ਮਗਰੋਂ 31 ਦਸੰਬਰ 2022 ਨੂੰ ਸੇਵਾ ਮੁਕਤ ਹੋਣਾ ਸੀ। ਗੋਇਲ ਨੂੰ ਸ਼ਨੀਵਾਰ ਨੂੰ ਚੋਣ ਕਮਿਸ਼ਨ ਨਿਯੁਕਤ ਕੀਤਾ ਗਿਆ ਸੀ। ਉਹ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦ ਪਾਂਡੇ ਨਾਲ ਚੋਣ ਕਮਿਸ਼ਨ ਦਾ ਹਿੱਸਾ ਹੋਣਗੇ।

ਮਈ 2022 ’ਚ ਮੁੱਖ ਚੋਣ ਕਮਿਸ਼ਨਰ ਦੇ ਰੂਪ ’ਚ ਸੁਸ਼ੀਲ ਚੰਦਰਾ ਦੀ ਸੇਵਾ ਮੁਕਤੀ ਮਗਰੋਂ ਚੋਣ ਕਮਿਸ਼ਨ ’ਚ ਇਕ ਅਹੁਦਾ ਖਾਲੀ ਸੀ। ਗੋਇਲ ਇਸ ਤੋਂ ਪਹਿਲਾਂ ਭਾਰੀ ਉਦਯੋਗ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਸਨ। ਉਨ੍ਹਾਂ ਨੇ ਸੱਭਿਆਚਾਰ ਮੰਤਰਾਲਾ ’ਚ ਵੀ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਦੀ ਨਿਯੁਕਤੀ ਅਜਿਹੇ ਸਮੇਂ ਵਿਚ ਕੀਤੀ ਗਈ ਹੈ, ਜਦੋਂ ਗੁਜਰਾਤ ’ਚ 1 ਅਤੇ 5 ਦਸੰਬਰ ਨੂੰ ਦੋ ਗੇੜ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ। ਆਉਣ ਵਾਲੇ ਮਹੀਨਿਆਂ ’ਚ ਨਗਾਲੈਂਡ, ਮੇਘਾਲਿਆਂ, ਤ੍ਰਿਪੁਰਾ ਅਤੇ ਕਰਨਾਟਕ ਲਈ ਚੋਣ ਪ੍ਰੋਗਰਾਮ ਤੈਅ ਕਰਦੇ ਸਮੇਂ ਚੋਣ ਕਮਿਸ਼ਨ ਕੋਲ ਉਸ ਦੇ ਸਾਰੇ 3 ਮੈਂਬਰ ਹੋਣਗੇ।


author

Tanu

Content Editor

Related News