ਨਵ-ਵਿਆਹੁਤਾ ਦੀ ਸ਼ੱਕੀ ਹਾਲਾਤ ''ਚ ਮੌਤ, ਬਲਦੀ ਚਿਖ਼ਾ ਤੋਂ ਪੁਲਸ ਨੇ ਹੇਠਾਂ ਉਤਾਰੀ ਲਾਸ਼

Saturday, May 09, 2026 - 10:09 AM (IST)

ਨਵ-ਵਿਆਹੁਤਾ ਦੀ ਸ਼ੱਕੀ ਹਾਲਾਤ ''ਚ ਮੌਤ, ਬਲਦੀ ਚਿਖ਼ਾ ਤੋਂ ਪੁਲਸ ਨੇ ਹੇਠਾਂ ਉਤਾਰੀ ਲਾਸ਼

ਨੋਇਡਾ (ਭਾਸ਼ਾ) – ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਦਾਦਰੀ ਇਲਾਕੇ ’ਚ ਪੈਂਦੇ ਘੋੜੀ ਬਛੇੜਾ ਪਿੰਡ ਵਿਚ ਇਕ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤ ਵਿਚ ਮੌਤ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਕਾਹਲੀ ਵਿਚ ਅੰਤਿਮ ਸੰਸਕਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਾਦਰੀ ਥਾਣਾ ਇੰਚਾਰਜ ਜਤਿੰਦਰ ਕੁਮਾਰ ਸਿੰਘ ਨੇ ਦੱਸਿਆ ਕਿ ਮੋਨਿਕਾ ਦਾ ਵਿਆਹ 3 ਮਹੀਨੇ ਪਹਿਲਾਂ ਘੋੜੀ ਬਛੇੜਾ ਨਿਵਾਸੀ ਅਨੁਜ ਚੌਹਾਨ ਨਾਲ ਹੋਇਆ ਸੀ। ਦੋਵਾਂ ਨੇ ਪ੍ਰੇਮ ਵਿਆਹ ਕਰਵਾਇਆ ਸੀ।

ਇਹ ਵੀ ਪੜ੍ਹੋ - 96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! 

ਉਨ੍ਹਾਂ ਦੱਸਿਆ ਕਿ ਦੇਰ ਰਾਤ ਮੋਨਿਕਾ ਦੀ ਲਾਸ਼ ਘਰ ’ਚ ਪੱਖੇ ਨਾਲ ਲਟਕਦੀ ਹੋਈ ਮਿਲੀ। ਇਲਜ਼ਾਮ ਹੈ ਕਿ ਪਤੀ ਅਤੇ ਸਹੁਰੇ ਪਰਿਵਾਰ ਦੇ ਲੋਕ ਲਾਸ਼ ਨੂੰ ਤੁਰੰਤ ਸ਼ਮਸ਼ਾਨਘਾਟ ਲੈ ਗਏ ਅਤੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ। ਲਾਸ਼ ਨੂੰ ਚਿਖ਼ਾ ’ਤੇ ਰੱਖ ਕੇ ਅੱਗ ਵੀ ਲਗਾ ਦਿੱਤੀ ਗਈ ਸੀ। ਇਸੇ ਦੌਰਾਨ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਬਲਦੀ ਚਿਖ਼ਾ ਤੋਂ ਨਵ-ਵਿਆਹੁਤਾ ਦੀ ਲਾਸ਼ ਨੂੰ ਹੇਠਾਂ ਉਤਾਰ ਲਿਆ। ਉਦੋਂ ਤੱਕ ਲਾਸ਼ ਦਾ ਕੁਝ ਹਿੱਸਾ ਅੱਗ ਦੀ ਲਪੇਟ ਵਿਚ ਆ ਚੁੱਕਾ ਸੀ। ਪੁਲਸ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਪਤੀ ਸਮੇਤ 5 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਕੁਝ ਲੋਕਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - 3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News