ਕੈਨੇਡਾ ''ਚ ਭਾਰਤੀਆਂ ਨੂੰ ''ਜ਼ਬਰਨ ਵਸੂਲੀ ਕਾਲ'' ਦੀਆਂ ਖ਼ਬਰਾਂ ਚਿੰਤਾ ਦਾ ਵਿਸ਼ਾ: ਵਿਦੇਸ਼ ਮੰਤਰਾਲਾ

Friday, Jan 05, 2024 - 01:49 PM (IST)

ਕੈਨੇਡਾ ''ਚ ਭਾਰਤੀਆਂ ਨੂੰ ''ਜ਼ਬਰਨ ਵਸੂਲੀ ਕਾਲ'' ਦੀਆਂ ਖ਼ਬਰਾਂ ਚਿੰਤਾ ਦਾ ਵਿਸ਼ਾ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ- ਭਾਰਤ ਨੇ ਵੀਰਵਾਰ ਨੂੰ ਉਨ੍ਹਾਂ ਖ਼ਬਰਾਂ ਨੂੰ "ਗੰਭੀਰ ਚਿੰਤਾ ਦਾ ਵਿਸ਼ਾ" ਦੱਸਿਆ ਹੈ ਕਿ ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ 'ਚ ਭਾਰਤੀ ਭਾਈਚਾਰੇ ਦੇ ਕੁਝ ਮੈਂਬਰਾਂ ਨੂੰ 'ਜ਼ਬਰਨ ਵਸੂਲੀ ਕਾਲ' ਕੀਤੀਆਂ ਗਈਆਂ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਦੀ ਇਹ ਟਿੱਪਣੀ ਪ੍ਰੈਸ ਕਾਨਫਰੰਸ 'ਚ ਇਕ ਸਵਾਲ ਦੇ ਜਵਾਬ 'ਚ ਆਈ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ…ਲੋਕਾਂ, ਖਾਸ ਕਰਕੇ ਭਾਰਤੀ ਨਾਗਰਿਕਾਂ ਨੂੰ ਜਬਰੀ ਵਸੂਲੀ ਦੀਆਂ ਕਾਲਾਂ ਆਉਣੀਆਂ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ- ਲਕਸ਼ਦੀਪ 'ਚ ਦਿੱਸਿਆ PM ਮੋਦੀ ਦਾ ਵੱਖਰਾ ਅੰਦਾਜ਼, ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ

ਜਾਇਸਵਾਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਸਹੀ ਵੇਰਵੇ ਨਹੀਂ ਹਨ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਤੰਬਰ 'ਚ 18 ਜੂਨ ਨੂੰ ਸਰੀ ਸ਼ਹਿਰ 'ਚ ਇਕ ਗੁਰਦੁਆਰਾ ਸਾਹਿਬ ਦੇ ਬਾਹਰ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਭਾਰਤੀ ਏਜੰਟਾਂ ਦੀ "ਸੰਭਵ" ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਭਾਰਤ-ਕੈਨੇਡਾ ਸਬੰਧਾਂ ਚ ਗੰਭੀਰ ਤਣਾਅ ਆ ਗਿਆ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ "ਬੇਤੁਕਾ" ਅਤੇ "ਪ੍ਰੇਰਿਤ" ਦੱਸਦਿਆਂ ਖਾਰਜ ਕੀਤਾ ਅਤੇ ਕੈਨੇਡਾ 'ਤੇ ਭਾਰਤ ਨੂੰ ਨਿਸ਼ਾਨਾ ਬਣਾਉਣ ਵਾਲੇ ਖਾਲਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਦਾ ਦੋਸ਼ ਲਗਾਇਆ। ਭਾਰਤ ਇਸ ਗੱਲ 'ਤੇ ਜ਼ੋਰ ਦੇ ਰਿਹਾ ਹੈ ਕਿ ਕੈਨੇਡਾ ਦੇ ਨਾਲ ਉਸ ਦਾ "ਮੁੱਖ ਮੁੱਦਾ" ਉਸ ਦੇਸ਼ 'ਚ ਵੱਖਵਾਦੀਆਂ, ਅੱਤਵਾਦੀਆਂ ਅਤੇ ਭਾਰਤ ਵਿਰੋਧੀ ਤੱਤਾਂ ਨੂੰ ਦਿੱਤੀ ਗਈ ਸ਼ਰਨ ਦਾ ਹੈ।

ਇਹ ਵੀ ਪੜ੍ਹੋ- ਰਾਮ ਮੰਦਰ ਤੇ CM ਯੋਗੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ 2 ਗ੍ਰਿਫ਼ਤਾਰ, ਇੰਝ ਖੁੱਲ੍ਹਿਆ ਰਾਜ਼

ਜਾਇਸਵਾਲ ਨੇ ਕਿਹਾ ਕਿ ਸਾਡੇ ਕੋਲ ਕੈਨੇਡਾ ਨਾਲ ਚਰਚਾ ਕਰਨ ਲਈ ਬਹੁਤ ਸਾਰੇ ਮੁੱਦੇ ਹਨ। ਅਸੀਂ ਸੁਰੱਖਿਆ ਸਥਿਤੀਆਂ ਆਦਿ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕਰ ਰਹੇ ਹਾਂ। ਇਕ ਮੰਦਰ ਬਾਰੇ ਇਕ ਮੁੱਦਾ ਸੀ ਜਿਸ 'ਤੇ ਹਮਲਾ ਹੋਇਆ ਸੀ। ਫਿਰ ਕੈਨੇਡੀਅਨ ਪੁਲਸ ਨੇ ਮੰਦਰ ਕੰਪਲੈਕਸ ਦੀ ਜਾਂਚ ਕੀਤੀ। ਅਧਿਕਾਰੀਆਂ ਨੇ ਬਾਅਦ ਵਿਚ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਜਿਸ ਵਿਅਕਤੀ ਨੇ ਘੁਸਪੈਠ ਕੀਤੀ ਸੀ, ਉਹ ਦਿਮਾਗੀ ਤੌਰ 'ਤੇ ਠੀਕ ਨਹੀਂ ਸੀ। ਜਾਇਸਵਾਲ ਨੇ ਇਸ ਗੱਲ 'ਤੇ ਜ਼ੋਰ ਦੇਣ ਲਈ ਉਦਾਹਰਣ ਦਿੱਤੀ ਕਿ ਕੈਨੇਡਾ ਨਾਲ ਕੁਝ ਮੁੱਦੇ ਵਿਚਾਰੇ ਜਾਣੇ ਚਾਹੀਦੇ ਹਨ।

ਇਹ ਵੀ ਪੜ੍ਹੋ- ਠੰਡ ਦਾ ਕਹਿਰ ਜਾਰੀ; ਸਕੂਲਾਂ 'ਚ ਫਿਰ ਤੋਂ ਹੋਇਆ ਛੁੱਟੀਆਂ ਦਾ ਐਲਾਨ, ਸਮਾਂ ਵੀ ਬਦਲਿਆ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Tanu

Content Editor

Related News