ਆਰਟੀਕਲ-370 ਨੂੰ ਹਟਾਉਣ ਵਿਰੁੱਧ ਪਹਿਲੀ ਪਟੀਸ਼ਨ ਪੁੱਜੀ ਸੁਪਰੀਮ ਕੋਰਟ

Wednesday, Aug 07, 2019 - 07:53 PM (IST)

ਆਰਟੀਕਲ-370 ਨੂੰ ਹਟਾਉਣ ਵਿਰੁੱਧ ਪਹਿਲੀ ਪਟੀਸ਼ਨ ਪੁੱਜੀ ਸੁਪਰੀਮ ਕੋਰਟ

ਨਵੀਂ ਦਿੱਲੀ– ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਨਾਲ ਸੰਬੰਧਿਤ ਆਰਟੀਕਲ-370 ਨੂੰ ਖਤਮ ਕਰਨ ਦੇ ਕੇਂਦਰ ਸਰਕਾਰ ਦੇ ਕਦਮ ਨੂੰ ਸੁਪਰੀਮ ਕੋਰਟ ’ਚ ਬੁੱਧਵਾਰ ਇਕ ਪਟੀਸ਼ਨ ਦਾਇਰ ਕਰ ਕੇ ਚੁਣੌਤੀ ਦਿੱਤੀ ਗਈ। ਵਕੀਲ ਮਨੋਹਰ ਲਾਲ ਸ਼ਰਮਾ ਨੇ ਸਰਕਾਰ ਵਲੋਂ ਅਪਣਾਈ ਗਈ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰਦਿਆਂ ਉਕਤ ਪਟੀਸ਼ਨ ਦਾਇਰ ਕੀਤੀ। ਉਨ੍ਹਾਂ ਆਪਣੀ ਪਟੀਸ਼ਨ ’ਚ ਆਰਟੀਕਲ-370 ਨੂੰ ਹਟਾਉਣ ਦੇ ਰਾਸ਼ਟਰਪਤੀ ਦੇ ਹੁਕਮ ਬਾਰੇ ਨੋਟੀਫਿਕੇਸ਼ਨ ਨੂੰ ਸਰਕਾਰ ਦੀ ਮੂਲ ਭਾਵਨਾ ਵਿਰੁੱਧ ਕਰਾਰ ਦਿੱਤਾ। ਪਟੀਸ਼ਨ ’ਚ ਮੰਗ ਕੀਤੀ ਗਈ ਹੈ ਕਿ ਅਦਾਲਤ ਇਸ ਨੋਟੀਫਿਕੇਸ਼ਨ ਨੂੰ ਗੈਰ–ਸੰਵਿਧਾਨਕ ਕਰਾਰ ਦੇ ਕੇ ਰੱਦ ਕਰ ਦੇਵੇ।


author

Inder Prajapati

Content Editor

Related News