ਅਗਲੇ ਸਾਲ ਦੀ ਸ਼ੁਰੂਆਤ ''ਚ ਮਰਦਮਸ਼ੁਮਾਰੀ ਦੀ ਸੰਭਾਵਨਾ : ਸੂਤਰ

Tuesday, Oct 29, 2024 - 02:35 PM (IST)

ਅਗਲੇ ਸਾਲ ਦੀ ਸ਼ੁਰੂਆਤ ''ਚ ਮਰਦਮਸ਼ੁਮਾਰੀ ਦੀ ਸੰਭਾਵਨਾ : ਸੂਤਰ

ਨਵੀਂ ਦਿੱਲੀ (ਭਾਸ਼ਾ)- ਲੰਬੇ ਸਮੇਂ ਬਾਅਦ ਹੋਣ ਵਾਲੀ ਮਰਦਮਸ਼ੁਮਾਰੀ ਦੇ ਅਭਿਆਸ ਤੇ ਨੈਸ਼ਨਲ ਪਾਪੂਲੇਸ਼ਨ ਰਜਿਸਟਰ (ਐੱਨ.ਪੀ.ਆਰ.) ਨੂੰ ਅਪਡੇਟ ਕਰਨ ਦਾ ਕੰਮ 2025 ਦੀ ਸ਼ੁਰੂਆਤ ਵਿਚ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਅੰਕੜੇ 2026 ਤੱਕ ਐਲਾਨ ਦਿੱਤੇ ਜਾਣਗੇ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਸ ਅਭਿਆਸ ਤੋਂ ਬਾਅਦ ਭਵਿੱਖ ਦੀ ਮਰਦਮਸ਼ੁਮਾਰੀ ਦਾ ਚੱਕਰ ਪੂਰੀ ਤਰ੍ਹਾਂ ਬਦਲ ਜਾਵੇਗਾ। ਹਾਲਾਂਕਿ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ ਕਿ ਆਮ ਮਰਦਮਸ਼ੁਮਾਰੀ ਦੇ ਨਾਲ-ਨਾਲ ਜਾਤੀ ਆਧਾਰਿਤ ਮਰਦਮਸ਼ੁਮਾਰੀ ਵੀ ਕਰਵਾਈ ਜਾਵੇਗੀ ਜਾਂ ਨਹੀਂ।

ਦੇਸ਼ ਵਿਚ 1951 ਤੋਂ ਹਰ 10 ਸਾਲ ਵਿਚ ਮਰਦਮਸ਼ੁਮਾਰੀ ਕੀਤੀ ਜਾਂਦੀ ਰਹੀ ਹੈ ਪਰ ਕੋਵਿਡ-19 ਮਹਾਮਾਰੀ ਕਾਰਨ 2021 ਵਿਚ ਮਰਦਮਸ਼ੁਮਾਰੀ ਦਾ ਕੰਮ ਨਹੀਂ ਹੋ ਸਕਿਆ ਸੀ। ਅਜੇ ਤੱਕ ਇਸ ਦੇ ਅਗਲੇ ਪ੍ਰੋਗਰਾਮ ਬਾਰੇ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਪੂਰੀ ਸੰਭਾਵਨਾ ਹੈ ਕਿ ਮਰਦਮਸ਼ੁਮਾਰੀ ਅਤੇ ਐੱਨ. ਪੀ. ਆਰ. ਦਾ ਕੰਮ ਅਗਲੇ ਸਾਲ ਦੀ ਸ਼ੁਰੂਆਤ ਵਿਚ ਸ਼ੁਰੂ ਹੋ ਜਾਵੇਗਾ ਅਤੇ ਇਹ ਚੱਕਰ ਹੁਣ 2025-2035 ਅਤੇ ਫਿਰ 2035-2045 ਹੋਵੇਗਾ ਅਤੇ ਭਵਿੱਖ ਵਿਚ ਇਸੇ ਤਰ੍ਹਾਂ ਅੱਗੇ ਜਾਰੀ ਰਹੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News