NHAI ਟੋਲ ਪਲਾਜ਼ਿਆਂ ''ਤੇ ਧੋਖਾਧੜੀ ਵਾਲੇ ਟੋਲ ਵਸੂਲੀ ਦੇ ਮਾਮਲੇ ''ਚ ED ਨੇ ਕਈ ਸੂਬਿਆਂ ''ਚ ਮਾਰੇ ਛਾਪੇ
Wednesday, Sep 02, 2026 - 11:30 AM (IST)
ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਕਈ ਟੋਲ ਪਲਾਜ਼ਿਆਂ 'ਤੇ ਧੋਖਾਧੜੀ ਨਾਲ ਟੋਲ ਵਸੂਲੀ ਨਾਲ ਜੂੜੇ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਕਈ ਰਾਜਾਂ ਵਿਚ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਦਿੱਲੀ-ਐੱਨਸੀਆਰ ਅਤੇ ਪੱਛਮੀ ਬੰਗਾਲ ਵਿਚ ਲੱਗਭਗ 14 ਥਾਵਾਂ 'ਤੇ ਤਲਾਸ਼ੀ ਲਈ ਗਈ ਹੈ।
ਇਹ ਵੀ ਪੜ੍ਹੋ : 'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
ਕੇਂਦਰੀ ਏਜੰਸੀ ਨੇ ਦੋ ਪੁਲਸ ਐਫਆਈਆਰਜ਼ ਦਾ ਨੋਟਿਸ ਲੈਣ ਤੋਂ ਬਾਅਦ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੇ ਤਹਿਤ ਕਾਰਵਾਈ ਕਰਨੀ ਸ਼ੁਰੂ ਕੀਤੀ। ਐਫਆਈਆਰਜ਼ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਟੋਲ ਰਸੀਦਾਂ ਤਿਆਰ ਕਰਨ ਲਈ ਅਣਅਧਿਕਾਰਤ ਸਾਫਟਵੇਅਰ ਐਪਸ ਦੀ ਵਰਤੋਂ ਕੀਤੀ ਗਈ ਅਤੇ ਟੋਲ ਪਲਾਜ਼ਿਆਂ 'ਤੇ ਇਕੱਠੇ ਕੀਤੇ ਪੈਸੇ ਨੂੰ ਅਧਿਕਾਰਤ ਲੇਖਾ ਪ੍ਰਣਾਲੀ ਵਿੱਚ ਦਰਜ ਨਹੀਂ ਕੀਤਾ ਗਿਆ ਸਗੋਂ ਕਿਤੇ ਹੋਰ ਭੇਜਿਆ ਗਿਆ। ਈਡੀ ਅਧਿਕਾਰੀਆਂ ਨੇ ਕਿਹਾ ਕਿ ਫੋਰੈਂਸਿਕ ਜਾਂਚ ਅਤੇ ਐਨਐਚਏਆਈ ਰਿਕਾਰਡਾਂ ਨੇ ਵੀ ਅਜਿਹੇ ਸਾਫਟਵੇਅਰ ਦੀ ਵਰਤੋਂ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਦੇ ਅਨੁਸਾਰ ਛਾਪੇਮਾਰੀ ਦਾ ਉਦੇਸ਼ ਡਿਜੀਟਲ ਅਤੇ ਦਸਤਾਵੇਜ਼ੀ ਸਬੂਤ ਪ੍ਰਾਪਤ ਕਰਨਾ, ਇਸ ਧੋਖਾਧੜੀ ਤੋਂ ਲਾਭ ਉਠਾਉਣ ਵਾਲਿਆਂ ਦੀ ਪਛਾਣ ਕਰਨਾ ਅਤੇ ਅਪਰਾਧ ਦੀ ਕਮਾਈ ਦਾ ਪਤਾ ਲਗਾਉਣਾ ਹੈ।
ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
