NHAI ''ਚ ਨਿਕਲੀਆਂ ਭਰਤੀਆਂ, ਮਿਲੇਗੀ ਮੋਟੀ ਤਖਨਾਹ
Wednesday, May 14, 2025 - 11:17 AM (IST)

ਨਵੀਂ ਦਿੱਲੀ- ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨਐੱਚਏਆਈ) ਨੇ ਡਿਪਟੀ ਮੈਨੇਜਰ ਦੇ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਜਨਰਲ- 27 ਅਹੁਦੇ
ਐੱਸਸੀ- 9 ਅਹੁਦੇ
ਐੱਸਟੀ- 4 ਅਹੁਦੇ
ਓਬੀਸੀ- 13 ਅਹੁਦੇ
ਈਡਬਲਿਊਐੱਸ- 7 ਅਹੁਦੇ
ਡਿਪਟੀ ਮੈਨੇਜਰ ਦੇ ਕੁੱਲ 60 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 9 ਜੂਨ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਸਿਵਲ ਇੰਜੀਨੀਅਰਿੰਗ 'ਚ ਬੈਚਲਰ ਡਿਗਰੀ ਹੋਵੇ।
ਉਮਰ
ਉਮੀਦਵਾਰ ਦੀ ਉਮਰ 30 ਸਾਲ ਤੈਅ ਕੀਤੀ ਗਈ ਹੈ।
ਤਨਖਾਹ
ਉਮੀਦਵਾਰ ਨੂੰ 28 ਹਜ਼ਾਰ ਤੋਂ 1 ਲੱਖ 60 ਹਜ਼ਾਰ ਰੁਪਏ ਹਰ ਮਹੀਨੇ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।