ਇਸ ਮਹਿਕਮੇ 'ਚ ਨਿਕਲੀ ਭਰਤੀ, ਜਾਣੋ ਕਿਵੇਂ ਮਿਲੇਗੀ ਨੌਕਰੀ
Saturday, Oct 12, 2024 - 09:31 AM (IST)
ਨਵੀਂ ਦਿੱਲੀ- ਭਾਰਤ ਸਰਕਾਰ ਦੇ ਟਰਾਂਸਪੋਰਟ ਅਤੇ ਹਾਈਵੇ ਮੰਤਰਾਲੇ ਦੇ ਅਧੀਨ ਕੰਮ ਕਰਨ ਵਾਲੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) 'ਚ ਨੌਕਰੀ ਪ੍ਰਾਪਤ ਕਰਨ ਦਾ ਸਭ ਤੋਂ ਸ਼ਾਨਦਾਰ ਮੌਕਾ ਆ ਗਿਆ ਹੈ। NHAI ਨੇ ਮੈਨੇਜਰ ਲਈ ਅਸਾਮੀਆਂ ਜਾਰੀ ਕੀਤੀਆਂ ਹਨ। ਜਿਸ ਲਈ ਅਰਜ਼ੀ ਦੀ ਪ੍ਰਕਿਰਿਆ 4 ਅਕਤੂਬਰ 2024 ਤੋਂ ਸ਼ੁਰੂ ਹੋ ਗਈ ਹੈ। ਅਪਲਾਈ ਕਰਨ ਦੀ ਆਖਰੀ ਤਾਰੀਖ਼ 04 ਨਵੰਬਰ 2024 ਹੈ। ਯੋਗ ਅਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ http://NHAI nhai.gov.in ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹਨ।
ਯੋਗਤਾ
ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ 'ਚ ਮੈਨੇਜਰ ਬਣਨ ਲਈ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਪ੍ਰਸ਼ਾਸਨ/ਮਨੁੱਖੀ ਸੰਸਾਧਨ/ਨਿੱਜੀ ਪ੍ਰਬੰਧਨ ਵਿਚ ਘੱਟੋ-ਘੱਟ 4 ਸਾਲ ਦਾ ਤਜ਼ਰਬਾ ਹੋਣਾ ਵੀ ਜ਼ਰੂਰੀ ਹੈ।
ਉਮਰ ਹੱਦ
NHAI ਦੀ ਇਸ ਭਰਤੀ ਲਈ ਅਰਜ਼ੀ ਦੇਣ ਲਈ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 56 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਉਮਰ ਵਰਗ ਤੋਂ ਉੱਪਰ ਦੇ ਉਮੀਦਵਾਰ ਇਸ ਅਹੁਦੇ ਲਈ ਅਯੋਗ ਹਨ।
ਤਨਖਾਹ
ਚੁਣੇ ਗਏ ਉਮੀਦਵਾਰਾਂ ਨੂੰ ਪੀਬੀ-3 (15600-39100/-) 6600 ਰੁਪਏ ਦੀ ਗ੍ਰੇਡ ਪੇ ਤਨਖਾਹ ਦਿੱਤੀ ਜਾਵੇਗੀ।
ਚੋਣ ਪ੍ਰਕਿਰਿਆ
ਇਹ ਭਰਤੀ ਡੈਪੂਟੇਸ਼ਨ ਦੇ ਆਧਾਰ 'ਤੇ ਕੀਤੀ ਜਾਵੇਗੀ। ਜਿਸ ਵਿਚ ਉਮੀਦਵਾਰਾਂ ਦੀ ਚੋਣ ਬਿਨਾਂ ਕਿਸੇ ਪ੍ਰੀਖਿਆ ਦੇ ਸਿੱਧੀ ਇੰਟਰਵਿਊ ਰਾਹੀਂ ਕੀਤੀ ਜਾਵੇਗੀ।
ਇੱਥੇ ਭੇਜਣਾ ਹੈ ਅਰਜ਼ੀ ਫ਼ਾਰਮ
ਆਨਲਾਈਨ ਅਰਜ਼ੀ ਦੇ ਨਾਲ ਉਮੀਦਵਾਰਾਂ ਨੂੰ ਭਰੇ ਹੋਏ ਅਰਜ਼ੀ ਫਾਰਮ ਦਾ ਇਕ ਪ੍ਰਿੰਟ ਆਊਟ ਲੈਣਾ ਹੋਵੇਗਾ ਅਤੇ ਸਾਰੇ ਲੋੜੀਂਦੇ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਇਸ ਨੂੰ ਨਿਰਧਾਰਤ ਪਤੇ 'ਤੇ ਭੇਜਣਾ ਹੋਵੇਗਾ। ਪਤਾ ਹੈ- "DGM (HR/Admin)-III, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ, ਪਲਾਟ ਨੰ. G-5&6, ਸੈਕਟਰ-10, ਦਵਾਰਕਾ, ਨਵੀਂ ਦਿੱਲੀ-11007।" ਇਸ ਭਰਤੀ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਲਈ ਉਮੀਦਵਾਰ NHAI ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।