ਰਾਸ਼ਟਰੀ ਸਿਹਤ ਮਿਸ਼ਨ ’ਚ 2800 ਅਹੁਦਿਆਂ ’ਤੇ ਨਿਕਲੀਆਂ ਭਰਤੀਆਂ, ਇੱਛੁਕ ਉਮੀਦਵਾਰ ਕਰਨ ਅਪਲਾਈ
Sunday, Jun 20, 2021 - 12:10 PM (IST)
ਨਵੀਂ ਦਿੱਲੀ— ਰਾਸ਼ਟਰੀ ਸਿਹਤ ਮਿਸ਼ਨ, ਉੱਤਰ ਪ੍ਰਦੇਸ਼ ((NHM UP) ਨੇ ਕਮਿਊਨਿਟੀ ਸਿਹਤ ਅਧਿਕਾਰੀ (ਸੀ. ਐੱਚ. ਓ.) ਲਈ 2800 ਅਹੁਦਿਆਂ ’ਤੇ ਭਰਤੀਆਂ ਲਈ ਨੋਟੀਫ਼ਿਕੇਸ਼ਨ ਜਾਰੀ ਕੀਤੀ ਹੈ। ਇੱਛੁਕ ਅਤੇ ਯੋਗ ਉਮੀਦਵਾਰ 30 ਜੂਨ 2021 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਆਨਲਾਈਨ ਅਰਜ਼ੀਆਂ ਜਮ੍ਹਾ ਕਰਨ ਦੀ ਆਖ਼ਰੀ ਤਾਰੀਖ਼ 20 ਜੁਲਾਈ 2021 ਹੈ।
ਮਹੱਤਵਪੂਰਨ ਤਾਰੀਖ਼ਾਂ—
ਅਪਲਾਈ ਕਰਨ ਦੀ ਸ਼ੁਰੂਆਤੀ ਤਾਰੀਖ਼- 30 ਜੂਨ 2021
ਆਨਲਾਈਨ ਅਰਜ਼ੀਆਂ ਜਮ੍ਹਾ ਕਰਨ ਦੀ ਆਖ਼ਰੀ ਤਾਰੀਖ਼- 10 ਜੁਲਾਈ 2021 ਰਾਤ 11:59 ਵਜੇ ਤੱਕ
ਕਮਿਊਨਿਟੀ ਸਿਹਤ ਅਧਿਕਾਰੀ ਲਈ ਖਾਲੀ ਅਹੁਦਿਆਂ ਦਾ ਵੇਰਵਾ—
ਕਮਿਊਨਿਟੀ ਸਿਹਤ ਅਧਿਕਾਰੀ (ਸੀ. ਐੱਚ. ਓ.) ਲਈ- 2800 ਅਹੁਦੇ
ਸਿੱਖਿਅਕ ਯੋਗਤਾ—
ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਜਨਰਲ ਨਰਸਿੰਗ ਐਂਡ ਮਿਡਵਾਈਫਰੀ (ਜੀ. ਐੱਨ. ਐੱਮ.)/ਬੀ. ਐੱਸ. ਸੀ. ਨਰਸਿੰਗ ਜਾਂ ਪੋਸਟ ਬੇਸਿਕ ਬੀ. ਐੱਸ. ਸੀ. ਲਈ ਕਿਸੇ ਮਾਨਤਾ ਪ੍ਰਾਪਤ ਸੰਸਥਾ ਜਾਂ ਯੂਨੀਵਰਸਿਟੀ ਤੋਂ ਨਰਸਿੰਗ ਦੀ ਡਿਗਰੀ ਹੋਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਕੋਲ ਉੱਤਰ ਪ੍ਰਦੇਸ਼ ਨਰਸ ਅਤੇ ਮਿਡਵਾਈਫ ਕੌਂਸਲ ਤੋਂ ਨਰਸ ਅਤੇ ਮਿਡਵਾਈਫਰੀ ਦੇ ਰੂਪ ’ਚ ਰਜਿਸਟਰ ਹੋਣਾ ਚਾਹੀਦਾ ਹੈ ਅਤੇ ਆਨਲਾਈਨ ਅਰਜ਼ੀ ਜਮ੍ਹਾ ਕਰਨ ਦੇ ਸਮੇਂ ਵੈਧ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਹੋਣਾ ਚਾਹੀਦਾ ਹੈ।
ਇੰਝ ਕਰੋ ਅਪਲਾਈ—
ਯੋਗ ਅਤੇ ਇੱਛੁਕ ਉਮੀਦਵਾਰ 30 ਜੂਨ ਤੋਂ 20 ਜੁਲਾਈ 2021 ਤੱਕ ਅਧਿਕਾਰਤ ਵੈੱਬਸਾਈਟ http://upnrhm.gov.in/ ’ਤੇ ਜਾ ਕੇ ਅਹੁਦੇ ਲਈ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਹੇਠਾਂ ਨੋਟੀਫਿਕੇਸ਼ਨ ’ਤੇ ਕਲਿੱਕ ਕਰੋ—
http://upnrhm.gov.in/uploads/9317299445325442.pdf
ਇਹ ਵੀ ਪੜ੍ਹੋ: ਪੰਜਾਬ ’ਚ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ’ਚ ਨਿਕਲੀਆਂ ਭਰਤੀਆਂ, ਇੱਛੁਕ ਉਮੀਦਵਾਰ ਕਰਨ ਅਪਲਾਈ