ਨਸ਼ਾ ਛੁਡਾਊ ਕੇਂਦਰਾਂ 'ਚ ਮਰੀਜ਼ਾਂ 'ਤੇ ਤਸ਼ੱਦਤ 'ਤੇ NHRC ਸਖ਼ਤ, ਕੇਂਦਰ ਤੇ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ

Wednesday, Apr 19, 2023 - 04:30 AM (IST)

ਨਸ਼ਾ ਛੁਡਾਊ ਕੇਂਦਰਾਂ 'ਚ ਮਰੀਜ਼ਾਂ 'ਤੇ ਤਸ਼ੱਦਤ 'ਤੇ NHRC ਸਖ਼ਤ, ਕੇਂਦਰ ਤੇ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ

ਨਵੀਂ ਦਿੱਲੀ (ਭਾਸ਼ਾ): ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਵਿਚ ਤਸ਼ੱਦਤ ਕਾਰਨ ਉੱਥੇ ਰੱਖੇ ਗਏ ਲੋਕਾਂ ਦੀ ਮੌਤ ਹੋ ਜਾਣ 'ਤੇ ਕੇਂਦਰ, ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨੋਟਿਸ ਜਾਰੀ ਕੀਤਾ ਹੈ। NHRC ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਵੱਡੀ ਵਾਰਦਾਤ: ਔਰਤ ਨੂੰ ਛੇੜਨ ਦੇ ਸ਼ੱਕ ’ਚ ਵਿਅਕਤੀ ਦਾ ਡੰਡਿਆਂ ਤੇ ਰਾਡਾਂ ਨਾਲ ਕੁੱਟ-ਕੁੱਟ ਕੇ ਕੀਤਾ ਕਤਲ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਰਕਾਰੀ ਖੇਤਰਾਂ ਵਿਚ ਵਰਤਮਾਨ ਵਿਚ ਮੌਜੂਦ ਨਸ਼ਾਮੁਕਤੀ ਕੇਂਦਰਾਂ 'ਤੇ ਚਾਰ ਹਫ਼ਤਿਆਂ ਅੰਦਰ ਰਿਪੋਰਟ ਮੰਗੀ ਹੈ ਤੇ ਇਹ ਵੀ ਸੂਚਨਾ ਮੰਗੀ ਹੈ ਕਿ ਕੀ ਇਨ੍ਹਾਂ ਕੇਂਦਰਾਂ ਨੂੰ ਰੈਗੂਲਰ ਕਰਨ ਲਈ ਨਸ਼ੀਲੀਆਂ ਚੀਜ਼ਾਂ ਰੋਕਣ ਬਾਰੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੋਈ ਨਿਯਮ ਬਣਾਏ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਬੇਹੱਦ ਸ਼ਰਮਨਾਕ! ਨੌਜਵਾਨ ਨੇ ਦੱਖਣੀ ਕੋਰੀਆ ਤੋਂ ਭਾਰਤ ਆਈ ਬਲਾਗਰ ਨਾਲ ਕੀਤੀ 'ਗ਼ਲਤ ਹਰਕਤ', ਵੀਡੀਓ ਵਾਇਰਲ

ਐੱਨ.ਐੱਚ.ਆਰ.ਸੀ ਨੇ ਇਕ ਬਿਆਨ ਵਿਚ ਕਿਹਾ ਕਿ 10 ਅਪ੍ਰੈਲ ਨੂੰ ਉੱਤਰਾਖੰਡ ਦੇ ਦੇਹਰਾਦੂਨ ਦੇ ਚੰਦਰਮਣੀ ਇਕਾਲੇ ਵਿਚ ਨਸ਼ਾ ਮੁਕਤੀ ਕੇਂਦਰ ਸੰਚਾਲਿਤ ਕਰ ਰਹੇ ਲੋਕਾਂ ਵੱਲੋਂ ਕਥਿਤ ਤੌਰ 'ਤੇ 24 ਸਾਲਾ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਇਸ ਵਿਚ ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ ਕਮਿਸ਼ਨ ਨੇ ਉੱਤਰ ਪ੍ਰਦੇਸ਼ ਵਿਚ ਨੋਇਡਾ ਤੇ ਗਾਜ਼ੀਆਬਾਦ ਕੇਂਦਰਾਂ 'ਤੇ ਅਜਿਹੀਆਂ ਹੀ ਦੋ ਘਟਨਾਵਾਂ ਦਾ ਆਪ ਨੋਟਿਸ ਲਿਆ ਸੀ ਤੇ ਉਸ 'ਤੇ ਵੀ ਰਿਪੋਰਟ ਮੰਗੀ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News