FlyDubai ਦੀ ਫਲਾਈਟ ''ਚ ਕੈਪਟਨ ਸਮਿਤ ਮਛਾਰ ''ਤੇ ਹੋਏ ਹਮਲੇ ਦੀ ਜਾਂਚ ਕਰੇਗੀ NIA !
Saturday, Oct 10, 2026 - 05:46 PM (IST)
ਨਵੀਂ ਦਿੱਲੀ (ਏਜੰਸੀ)- ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਮਹੀਨੇ ਫਲਾਈਦੁਬਈ ਦੀ ਉਡਾਣ ਦੌਰਾਨ ਕਾਕਪਿਟ ਦੇ ਅੰਦਰ ਕੈਪਟਨ ਸਮਿਤ ਮਛਾਰ 'ਤੇ ਹੋਏ ਹਮਲੇ ਦੀ ਜਾਂਚ ਲਈ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਮਲਾ ਜਹਾਜ਼ ਅਗਵਾ ਵਿਰੋਧੀ ਐਕਟ, 2016 ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਐਕਟ, 1967 ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਦਰਜ ਕੀਤਾ ਗਿਆ ਹੈ।
ਅਧਿਕਾਰੀਆਂ ਨੇ ਐੱਨਆਈਏ ਵਲੋਂ 9 ਅਕਤੂਬਰ ਨੂੰ ਦਰਜ ਐੱਫਆਈਆਰ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਭਾਰਤੀ ਨਾਗਰਿਕ ਪਾਇਲਟ ਮਛਾਰ 'ਤੇ 30 ਸਤੰਬਰ ਨੂੰ ਦੁਬਈ ਤੋਂ ਤੇਲ ਅਵੀਵ ਜਾ ਰਹੀ ਫਲਾਈਦੁਬਈ ਦੀ ਉਡਾਣ FZ1073 ਦੇ ਕਾਕਪਿਟ 'ਚ ਉਨ੍ਹਾਂ ਦੇ ਸਹਿ-ਪਾਇਲਟ ਨੇ ਕੁਹਾੜੀ ਨਾਲ ਹਮਲਾ ਕੀਤਾ ਸੀ, ਜਿਸ 'ਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ। ਅਧਿਕਾਰੀਆਂ ਅਨੁਸਾਰ, ਇਹ ਹਮਲਾ ਜਹਾਜ਼ ਨੂੰ ਅਗਵਾ ਕਰਨ ਅਤੇ ਉਸ ਨੂੰ ਕ੍ਰੈਸ਼ ਕਰਨ ਦੀ ਕੋਸ਼ਿਸ਼ ਦੇ ਅਧੀਨ ਕੀਤਾ ਗਿਆ ਸੀ। ਇਸ ਦੌਰਾਨ ਮਛਾਰ ਨੇ ਆਪਣੀ ਬਹਾਦਰੀ ਨਾਲ 174 ਲੋਕਾਂ ਦੀ ਜਾਨ ਬਚਾਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
