ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ ''ਚ IED ਧਮਾਕੇ ''ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ

Friday, Aug 14, 2026 - 05:03 PM (IST)

ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ ''ਚ IED ਧਮਾਕੇ ''ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ (ਏਜੰਸੀ)- ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਸ ਥਾਣਾ ਕੰਪਲੈਕਸ 'ਚ ਹੋਏ IED ਧਮਾਕੇ ਦੇ ਸਬੰਧ 'ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਥਾਣਾ ਕੰਪਲੈਕਸ 'ਚ ਮੌਜੂਦ ਜਾਂਚ ਅਧਿਕਾਰੀ ਦੇ ਕਮਰੇ ਨਾਲ ਲੱਗਦੀ ਬਾਹਰੀ ਕੰਧ ਕੋਲ ਆਈਈਡੀ ਧਮਾਕੇ ਤੋਂ ਬਾਅਦ ਇਸ ਸਾਲ 1 ਜਨਵਰੀ ਨੂੰ ਨਾਲਾਗੜ੍ਹ ਪੁਲਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਸੀ। ਬਾਅਦ 'ਚ NIA ਨੇ ਜਾਂਚ ਆਪਣੇ ਹੱਥ 'ਚ ਲੈ ਲਈ ਅਤੇ 8 ਮਈ ਨੂੰ ਏਜੰਸੀ ਨੇ ਮਾਮਲਾ ਮੁੜ ਤੋਂ ਦਰਜ ਕੀਤਾ।

NIA ਦੇ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਜਾਂਚ ਦੌਰਾਨ, ਮਾਮਲੇ 'ਚ ਮਹਾਵੀਰ ਕੁਮਾਰ ਉਰਫ਼ ਕਾਕਾ, ਅਜੈ ਮਹਿਰਾ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਦੀ ਸ਼ਮੂਲੀਅਤ ਸਾਹਮਣੇ ਆਈ। ਏਜੰਸੀ ਨੇ ਕਿਹਾ ਕਿ NIA ਨੇ ਇਸ ਅੱਤਵਾਦੀ ਕਾਰਵਾਈ ਦੇ ਪਿੱਛੇ ਵੱਡੀ ਸਾਜ਼ਿਸ਼ ਨੂੰ ਬੇਨਕਾਬ ਕਰਨ ਦੀਆਂ ਕੋਸ਼ਿਸ਼ਾਂ ਦੇ ਅਧੀਨ ਇਨ੍ਹਾਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਿਆਨ ਦੇ ਅਨੁਸਾਰ, ਦੋਸ਼ੀਆਂ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਵਿਸ਼ੇਸ਼ NIA ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਮਹਾਵੀਰ ਅਤੇ ਅਜੈ ਨੂੰ 8 ਦਿਨਾਂ ਦੀ ਪੁਲਸ ਹਿਰਾਸਤ 'ਚ ਭੇਜ ਦਿੱਤਾ ਗਿਆ, ਜਦੋਂ ਕਿ ਮਨਪ੍ਰੀਤ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News