ਸ਼੍ਰੀਨਗਰ ’ਚ ਪਾਕਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਵਰਤੀ ਜਾਂਦੀ ਇਮਾਰਤ ਕੁਰਕ

Tuesday, Oct 13, 2026 - 10:47 AM (IST)

ਸ਼੍ਰੀਨਗਰ ’ਚ ਪਾਕਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਵਰਤੀ ਜਾਂਦੀ ਇਮਾਰਤ ਕੁਰਕ

ਸ਼੍ਰੀਨਗਰ (ਏਜੰਸੀ)- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿਚ ਪਾਕਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਅਤੇ ਅੱਤਵਾਦੀ ਨੈੱਟਵਰਕ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ ਲੁਕਾਉਣ ਲਈ ਕਥਿਤ ਤੌਰ ’ਤੇ ਵਰਤੀ ਗਈ ਇਕ ਇਮਾਰਤ ਨੂੰ ਕੁਰਕ ਕਰ ਲਿਆ ਹੈ।

ਐੱਨ. ਆਈ. ਏ. ਦੇ ਬਿਆਨ ਮੁਤਾਬਕ, ਹਜ਼ਰਤਬਲ ਦੇ ਦਨੀਹਾਮਾ ਪਿੰਡ ਵਿਚ ਖਸਰਾ ਨੰਬਰ-315 ’ਤੇ ਸਥਿਤ ਇਮਾਰਤ ਨੂੰ ਜ਼ਬਤ ਕੀਤਾ ਗਿਆ ਹੈ। ਇਹ ਇਮਾਰਤ ਮੁਲਜ਼ਮ ਗੁਲਾਮ ਮੁਹੰਮਦ ਮੀਰ (ਉਰਫ਼ ਮਾਮਾ ਗੈਸ) ਦੀ ਹੈ ਅਤੇ ਇਹ ਕਾਰਵਾਈ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੀ ਸਰਹੱਦ ਪਾਰੋਂ ਹੋਣ ਵਾਲੀ ਅੱਤਵਾਦੀ ਸਾਜ਼ਿਸ਼ ਦੇ ਮਾਮਲੇ ਵਿਚ ਕੀਤੀ ਗਈ ਹੈ। ਐੱਨ. ਆਈ. ਏ. ਦੇ ਡਾਇਰੈਕਟਰ ਜਨਰਲ ਤੋਂ ਜ਼ਰੂਰੀ ਪਹਿਲਾਂ ਤੋਂ ਪ੍ਰਵਾਨਗੀ ਲੈਣ ਤੋਂ ਬਾਅਦ, ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ, 1967 ਦੀ ਧਾਰਾ 25 ਤਹਿਤ ਜਾਇਦਾਦ ਨੂੰ ਜ਼ਬਤ ਕੀਤਾ ਗਿਆ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News