ਲਾਰੈਂਸ ਬਿਸ਼ਨੋਈ ਗੈਂਗ ਤੇ ਬੱਬਰ ਖ਼ਾਲਸਾ ਖ਼ਿਲਾਫ਼ NIA ਦਾ ਐਕਸ਼ਨ, ਪੰਜਾਬ ਸਣੇ 6 ਸੂਬਿਆਂ ''ਚ ਕੀਤੀ ਕਾਰਵਾਈ

Friday, Jan 12, 2024 - 04:16 AM (IST)

ਲਾਰੈਂਸ ਬਿਸ਼ਨੋਈ ਗੈਂਗ ਤੇ ਬੱਬਰ ਖ਼ਾਲਸਾ ਖ਼ਿਲਾਫ਼ NIA ਦਾ ਐਕਸ਼ਨ, ਪੰਜਾਬ ਸਣੇ 6 ਸੂਬਿਆਂ ''ਚ ਕੀਤੀ ਕਾਰਵਾਈ

ਨਵੀਂ ਦਿੱਲੀ (ਭਾਸ਼ਾ): ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵੀਰਵਾਰ ਨੂੰ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਲਾਰੈਂਸ ਬਿਸ਼ਨੋਈ ਕ੍ਰਾਈਮ ਸਿੰਡੀਕੇਟ ਦੀਆਂ ਸਾਜ਼ਿਸ਼ਾਂ ਅਤੇ ਗਤੀਵਿਧੀਆਂ ਨਾਲ ਸਬੰਧਤ ਮਾਮਲਿਆਂ ਵਿਚ ਵੱਡੇ ਪੱਧਰ 'ਤੇ ਬਹੁ-ਰਾਜੀ ਕਾਰਵਾਈ ਦੌਰਾਨ ਅਪਰਾਧਕ ਦਸਤਾਵੇਜ਼ਾਂ, ਡਿਜੀਟਲ ਡਿਵਾਈਸਾਂ ਅਤੇ ਨਕਦੀ ਸਮੇਤ ਕਈ ਗੈਰ-ਕਾਨੂੰਨੀ ਹਥਿਆਰ ਤੇ ਗੋਲਾ-ਬਾਰੂਦ ਜ਼ਬਤ ਕੀਤਾ। 

ਇਹ ਖ਼ਬਰ ਵੀ ਪੜ੍ਹੋ - ਅੱਜ ਹੋਵੇਗੀ 'ਆਪ' ਤੇ ਕਾਂਗਰਸੀ ਲੀਡਰਾਂ ਦੀ ਮੀਟਿੰਗ, ਪੰਜਾਬ ਸਣੇ 5 ਸੂਬਿਆਂ 'ਚ ਸੀਟ ਸ਼ੇਅਰਿੰਗ 'ਤੇ ਕਰਨਗੇ ਚਰਚਾ

ਜਾਂਚ ਏਜੰਸੀ ਦੇ ਬੁਲਾਰੇ ਨੇ ਦੱਸਿਆ ਕਿ ਵੀਰਵਾਰ ਸਵੇਰ ਤੋਂ ਸ਼ੁਰੂ ਹੋਈ ਮੁਹਿੰਮ ਦੇ ਹਿੱਸੇ ਵਜੋਂ ਐੱਨ.ਆਈ.ਏ. ਦੀਆਂ ਟੀਮਾਂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਕੁੱਲ੍ਹ 32 ਥਾਵਾਂ 'ਤੇ ਛਾਪੇਮਾਰੀ ਕੀਤੀ। ਤਿੰਨ ਮਾਮਲਿਆਂ ਦੇ ਸਬੰਧ ਵਿਚ ਮਾਰੇ ਗਏ ਛਾਪਿਆਂ ਦੌਰਾਨ ਦੋ ਪਿਸਤੌਲਾਂ, ਦੋ ਮੈਗਜ਼ੀਨ ਅਤੇ ਗੋਲਾ-ਬਾਰੂਦ ਸਮੇਤ ਦਸਤਾਵੇਜ਼ਾਂ ਅਤੇ ਡਿਜੀਟਲ ਉਪਕਰਨਾਂ ਤੋਂ ਇਲਾਵਾ 4.6 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ। ਇਹ ਤਿੰਨੇ ਮਾਮਲੇ ਬੀ.ਕੇ.ਆਈ. ਅਤੇ ਦੇਸ਼ ਵਿਚ ਚੱਲ ਰਹੇ ਅੱਤਵਾਦੀ-ਗੈਂਗਸਟਰ ਨੈੱਟਵਰਕ ਵੱਲੋਂ ਕੀਤੀਆਂ ਜਾ ਰਹੀਆਂ ਅੱਤਵਾਦੀ ਗਤੀਵਿਧੀਆਂ ਨਾਲ ਸਬੰਧਤ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਝਾਕੀ ਦੇ ਮੁੱਦੇ ’ਤੇ ਝੁਕੀ ਮੋਦੀ ਸਰਕਾਰ! ਅਗਲੇ ਤਿੰਨ ਸਾਲਾਂ ਲਈ ਕੀਤਾ ਇਹ ਫ਼ੈਸਲਾ

BKI 'ਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੇ ਤਹਿਤ ਪਾਬੰਦੀ ਲਗਾਈ ਗਈ ਸੀ। ਐੱਨ.ਆਈ.ਏ. ਦੇ ਬੁਲਾਰੇ ਨੇ ਕਿਹਾ, "ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਹਥਿਆਰਾਂ ਅਤੇ ਗੋਲਾ-ਬਾਰੂਦ, ਵਿਸਫੋਟਕਾਂ, ਸੁਧਾਰੀ ਵਿਸਫੋਟਕ ਯੰਤਰ (ਆਈ.ਈ.ਡੀ.) ਆਦਿ ਅਤੇ ਅੱਤਵਾਦੀਆਂ ਦੁਆਰਾ ਵਰਤੀ ਜਾਂਦੀ ਸਮੱਗਰੀ ਦੀ ਸਰਹੱਦ ਪਾਰ ਤੋਂ ਤਸਕਰੀ ਸ਼ਾਮਲ ਹੈ।" ਅੱਤਵਾਦੀ ਸੰਗਠਨਾਂ ਦੇ ਸੰਚਾਲਕਾਂ ਅਤੇ ਸੰਗਠਿਤ ਅਪਰਾਧਿਕ ਗਰੋਹਾਂ ਦੁਆਰਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਬੰਬ ਧਮਾਕਿਆਂ, ਨਿਸ਼ਾਨਾ ਕਤਲਾਂ, ਜਬਰੀ ਵਸੂਲੀ ਅਤੇ ਅਜਿਹੇ ਸੰਗਠਨਾਂ ਨੂੰ ਵਿੱਤੀ ਸਹਾਇਤਾ ਲਈ ਅੱਤਵਾਦੀ ਨੈੱਟਵਰਕ ਦੀ ਵਰਤੋਂ ਕੀਤੀ ਜਾ ਰਹੀ ਹੈ। ਵੀਰਵਾਰ ਦੀ ਕਾਰਵਾਈ 'ਚ ਬੀਕੇਆਈ ਦੇ ਮੁਖੀਆਂ ਅਤੇ ਮੈਂਬਰਾਂ ਦੀਆਂ ਗਤੀਵਿਧੀਆਂ ਨਾਲ ਜੁੜੇ ਮਾਮਲੇ 'ਚ 16 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਐੱਨ.ਆਈ.ਏ. ਨੇ 10 ਜੁਲਾਈ, 2023 ਨੂੰ ਖ਼ੁਦ ਨੋਟਿਸ ਲੈਂਦਿਆਂ ਕੇਸ ਦਰਜ ਕੀਤਾ ਸੀ। ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਦੀ ਪਛਾਣ ਅੱਤਵਾਦੀ ਸਾਜ਼ਿਸ਼ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਜੋਂ ਕੀਤੀ ਗਈ ਸੀ ਜੋ ਪੰਜਾਬ ਵਿਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਵਿਚ ਸ਼ਾਮਲ ਹਨ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਸੁਖਬੀਰ ਬਾਦਲ ਵੱਲੋਂ ਕੀਤੇ ਕੇਸ ਨੂੰ ਲੈ ਕੇ ਵੀ ਕਹੀਆਂ ਇਹ ਗੱਲਾਂ

ਗੋਲਡੀ ਬਰਾੜ ਸਮੇਤ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀਆਂ ਦੇ ਨਿਰਦੇਸ਼ਾਂ 'ਤੇ ਚਲਾਏ ਜਾ ਰਹੇ ਸੰਗਠਿਤ ਅਪਰਾਧ ਗਰੋਹ ਵਿਰੁੱਧ ਯੂ.ਏ.ਪੀ.ਏ. ਦੀਆਂ ਧਾਰਾਵਾਂ ਤਹਿਤ ਐੱਨ.ਆਈ.ਏ. ਵੱਲੋਂ ਦਰਜ ਕੀਤੇ ਗਏ ਦੂਜੇ ਕੇਸ ਵਿਚ ਕੁੱਲ੍ਹ 7 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਤੀਜੇ ਮਾਮਲੇ ਵਿਚ 9 ਛਾਪੇ ਮਾਰੇ ਗਏ। ਇਹ ਮਾਮਲਾ ਭਾਰਤ ਅਤੇ ਵਿਦੇਸ਼ਾਂ ਵਿਚ ਸਥਿਤ ਕਈ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਅਤੇ ਅਪਰਾਧਿਕ ਗਰੋਹਾਂ ਨਾਲ ਸਬੰਧਤ ਹੈ, ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਅੱਤਵਾਦ ਅਤੇ ਅਪਰਾਧਿਕ ਸਾਜ਼ਿਸ਼ਾਂ ਨੂੰ ਅੰਜਾਮ ਦੇਣ ਵਿਚ ਸ਼ਾਮਲ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News