ਰਾਮੇਸ਼ਵਰਮ ਕੈਫੇ ਧਮਾਕਾ ਮਾਮਲੇ ’ਚ ਇਕ ਹੋਰ ਮੁਲਜ਼ਮ ਗ੍ਰਿਫਤਾਰ
Friday, May 24, 2024 - 10:07 PM (IST)
ਨਵੀਂ ਦਿੱਲੀ, (ਭਾਸ਼ਾ)– ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਨੇ ਬੈਂਗਲੁਰੂ ਦੇ ਰਾਮੇਸ਼ਵਰਮ ਕੈਫੇ ’ਚ 1 ਮਾਰਚ ਨੂੰ ਹੋਏ ਧਮਾਕੇ ਦੇ ਮਾਮਲੇ ’ਚ ਇਕ ਹੋਰ ਮੁਲਜ਼ਮ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕਰ ਲਿਆ। ਇਹ ਇਸ ਮਾਮਲੇ ’ਚ 5ਵੀਂ ਗ੍ਰਿਫਤਾਰੀ ਹੈ।
ਏਜੰਸੀ ਨੇ ਇਕ ਬਿਆਨ ਵਿਚ ਕਿਹਾ ਕਿ ਕਰਨਾਟਕ ਦੇ ਹੁਬਲੀ ਸ਼ਹਿਰ ਦਾ ਰਹਿਣ ਵਾਲਾ ਸ਼ੋਏਬ ਅਹਿਮਦ ਮਿਰਜ਼ਾ (35) ਉਰਫ ਛੋਟੂ ਪਹਿਲਾਂ ਲਸ਼ਕਰ-ਏ-ਤੋਇਬਾ (ਐੱਲ. ਈ. ਟੀ.) ਦੀ ਅੱਤਵਾਦੀ ਸਾਜ਼ਿਸ਼ ਦੇ ਇਕ ਮਾਮਲੇ ਵਿਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। 1 ਮਾਰਚ ਨੂੰ ਹੋਏ ਰਾਮੇਸ਼ਵਰਮ ਕੈਫੇ ਧਮਾਕੇ ਦੀ ਜਾਂਚ ਦੌਰਾਨ ਐੱਨ. ਆਈ. ਏ. ਪੂਰੇ ਭਾਰਤ ’ਚ 29 ਥਾਵਾਂ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਸੀ।