ਹਥਿਆਰ ਜ਼ਬਤੀ ਮਾਮਲਾ : NIA ਨੇ ਸ਼੍ਰੀਨਗਰ ''ਚ ਇਕ ਘਰ ਕੀਤਾ ਕੁਰਕ

Saturday, Jan 06, 2024 - 01:55 PM (IST)

ਹਥਿਆਰ ਜ਼ਬਤੀ ਮਾਮਲਾ : NIA ਨੇ ਸ਼੍ਰੀਨਗਰ ''ਚ ਇਕ ਘਰ ਕੀਤਾ ਕੁਰਕ

ਸ਼੍ਰੀਨਗਰ (ਵਾਰਤਾ)- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸ਼ਨੀਵਾਰ ਨੂੰ ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਹਥਿਆਰਾਂ ਦੀ ਬਰਾਮਦਗੀ ਨਾਲ ਸੰਬੰਧਤ 2022 ਦੇ ਇਕ ਮਾਮਲੇ ਦੀ ਜਾਂਚ ਦੌਰਾਨ ਇਕ ਦੋਸ਼ੀ ਦੇ ਘਰ ਨੂੰ ਕੁਰਕ ਕਰ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜੰਮੂ ਕਸ਼ਮੀਰ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੀ ਮਦਦ ਨਾਲ ਐੱਨ.ਆਈ.ਏ. ਅਧਿਕਾਰੀਆਂ ਨੇ ਸ਼੍ਰੀਨਗਰ ਦੇ ਚਨਾਪੋਰਾ ਇਲਾਕੇ 'ਚ ਮੁਸ਼ਤਾਕ ਅਹਿਮਦ ਦੇ ਘਰ ਨੂੰ ਕੁਰਕ ਲਿਆ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 'ਚ ਲਸ਼ਕਰ ਦਾ ਅੱਤਵਾਦੀ ਕੀਤਾ ਢੇਰ

ਅਧਿਕਾਰੀਆਂ ਨੇ ਕਿਹਾ,''ਇਹ ਜਾਇਦਾਦ ਉਸ ਮਾਮਲੇ ਦੇ ਸਿਲਸਿਲੇ 'ਚ ਕੁਰਕ ਕੀਤੀ ਗਈ ਹੈ ਜੋ 2022 'ਚ 15 ਪਿਸਤੌਲਾਂ ਅਤੇ ਗੋਲਾ-ਬਾਰੂਦ ਦੀ ਬਰਾਮਦਗੀ ਦੇ ਸੰਬੰਧ 'ਚ ਐੱਨ.ਆਈ.ਏ. ਜੰਮੂ ਬਰਾਂਚ 'ਚ ਦਰਜ ਕੀਤਾ ਗਿਆ ਸੀ। ਅਦਾਲਤ ਦੇ ਆਦੇਸ਼ ਦੀ ਪਾਲਣਾ 'ਚ, ਜਾਇਦਾਦ ਨੂੰ ਗੈਰ-ਕਾਨੂੰਨੀ ਰੋਕਥਾਮ ਐਕਟ (ਯੂ.ਏ.ਪੀ.ਏ.) ਦੀ ਧਾਰਾ ਦੇ ਅਧੀਨ ਜ਼ਬਤ ਕੀਤਾ ਗਿਆ ਹੈ।'' ਦੱਸਣਯੋਗ ਹੈ ਕਿ 23 ਮਈ 2022 ਨੂੰ ਜੰਮੂ ਕਸ਼ਮੀਰ ਪੁਲਸ ਨੇ ਸ਼੍ਰੀਨਗਰ ਦੇ ਚਨਾਪੋਰਾ ਇਲਾਕੇ 'ਚ ਲਸ਼ਕਰ-ਏ-ਤੋਇਬਾ ਦੇ ਇਕ ਛਾਇਆ ਸਮੂਹ, ਰੈਜਿਸਟੈਂਸ ਫਰੰਟ ਦੇ 2 ਹਾਈਬ੍ਰਿਡ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 15 ਪਿਸਤੌਲਾਂ ਬਰਾਮਦ ਕੀਤੀਆਂ। ਇਸ ਮਾਮਲੇ ਨੂੰ ਸ਼ੁਰੂ 'ਚ ਜੰਮੂ ਕਸ਼ਮੀਰ ਪੁਲਸ ਵਲੋਂ ਦਰਜ ਕੀਤਾ ਗਿਆ ਸੀ ਅਤੇ ਬਾਅਦ 'ਚ ਜਾਂਚ ਨੂੰ ਵਿਆਪਕ ਬਣਾਉਣ ਲਈ ਇਸ ਨੂੰ ਐੱਨ.ਆਈ.ਏ. ਨੇ ਆਪਣੇ ਹੱਥ 'ਚ ਲੈ ਲਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News