NIA ਨੇ ਜੰਮੂ ਕਸ਼ਮੀਰ ਦੇ ਕੁਪਵਾੜਾ ''ਚ ਨਾਰਕੋ ਅੱਤਵਾਦ ਮਾਮਲੇ ''ਚ ਜਾਇਦਾਦਾਂ ਕੀਤੀਆਂ ਕੁਰਕ

02/24/2024 3:17:55 PM

ਸ਼੍ਰੀਨਗਰ (ਭਾਸ਼ਾ)- ਰਾਸ਼ਟਰੀ ਜਾਂਚ ਏਜੰਸੀ ਨੇ ਸ਼ਨੀਵਾਰ ਨੂੰ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਨਾਰਕੋ-ਅੱਤਵਾਦ ਮਾਮਲੇ 'ਚ ਦੋਸ਼ੀ 2 ਲੋਕਾਂ ਦੀ ਜਾਇਦਾਦ ਕੁਰਕ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਹੰਦਵਾੜਾ ਇਲਾਕੇ 'ਚ ਸਥਿਤ 2 ਰਿਹਾਇਸ਼ੀ ਜਾਇਦਾਦਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਧਾਰਾ 25 ਦੇ ਅਧੀਨ ਕੁਰਕ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਵੱਡਾ ਹਾਦਸਾ, ਗੰਗਾ ਇਸ਼ਨਾਨ ਲਈ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰ ਟਰਾਲੀ ਤਾਲਾਬ 'ਚ ਪਲਟੀ, 15 ਦੀ ਮੌਤ

ਅਧਿਕਾਰੀਆਂ ਨੇ ਕਿਹਾ ਕਿ ਮਾਮਲਾ ਹੰਦਵਾੜਾ-ਕੁਪਵਾੜਾ ਖੇਤਰ 'ਚ ਸਰਗਰਮ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਅਤੇ ਹਿਜ਼ਬੁਲ ਮੁਜਾਹੀਦੀਨ (ਐੱਚ.ਐੱਮ.) ਵਲੋਂ ਅੱਤਵਾਦੀ ਗਤੀਵਿਧੀਆਂ ਨੂੰ ਵਿੱਤ ਪੋਸ਼ਿਤ ਕਰਨ ਲਈ ਨਸ਼ੀਲੀਆਂ ਦਵਾਈਆਂ ਦੀ ਆਮਦਨ ਦੀ ਵਰਤੋਂ ਨਾਲ ਸੰਬੰਧਤ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News