NIA ਨੇ ਪੁਰਤਗਾਲ ਤੋਂ ਫੜ ਲਿਆਂਦਾ ''ਸ਼ੇਰਾ'' ! 6 ਸਾਲਾਂ ਤੋਂ ਚੱਲ ਰਿਹਾ ਸੀ ਫ਼ਰਾਰ
Thursday, May 14, 2026 - 09:48 AM (IST)
ਨਵੀਂ ਦਿੱਲੀ- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਨਸ਼ੀਲੇ ਪਦਾਰਥਾਂ ਅਤੇ ਅੱਤਵਾਦ ਨਾਲ ਜੁੜੇ ਮਾਮਲਿਆਂ ਵਿਚ ਲੋੜੀਂਦੇ ਦੋਸ਼ੀ ਇਕਬਾਲ ਸਿੰਘ ਉਰਫ਼ ਸ਼ੇਰਾ ਨੂੰ ਬੁੱਧਵਾਰ ਨੂੰ ਪੁਰਤਗਾਲ ਤੋਂ ਸਫਲਤਾਪੂਰਵਕ ਦੇਸ਼ ਵਾਪਸ ਲਿਆਉਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਰਤਗਾਲ ਤੋਂ ਦਿੱਲੀ ਲਿਆਉਣ ਦੇ ਤੁਰੰਤ ਬਾਅਦ ਐੱਨ.ਆਈ.ਏ. ਦੀ ਇਕ ਟੀਮ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ, ਜਿੱਥੇ ਉਹ 2020 ਵਿਚ ਭੱਜ ਗਿਆ ਸੀ। ਉਸ ਦੀ ਸਫਲ ਹਵਾਲਗੀ ਅਤੇ ਗ੍ਰਿਫਤਾਰੀ ਪਾਕਿਸਤਾਨ ਸਮਰਥਿਤ ਨਸ਼ੀਲੇ ਪਦਾਰਥਾਂ ਅਤੇ ਸਰਹੱਦ ਪਾਰ ਅੱਤਵਾਦ ਵਿਰੁੱਧ ਐੱਨ.ਆਈ.ਏ. ਦੀ ਮੁਹਿੰਮ ਲਈ ਇਕ ਵੱਡੀ ਸਫਲਤਾ ਹੈ।
ਜਾਂਚ ਦੌਰਾਨ ਐੱਨ.ਆਈ.ਏ. ਨੇ ਪਾਇਆ ਕਿ ਸ਼ੇਰਾ, ਪਾਕਿਸਤਾਨ ਤੋਂ ਹੈਰੋਇਨ ਦੀ ਸਮੱਗਲਿੰਗ ਵਿਚ ਸ਼ਾਮਲ ਭਾਰਤ ਸਥਿਤ ਨਾਰਕੋ-ਟੈਰਰ ਨੈੱਟਵਰਕ ਦਾ ਮੁੱਖ ਸਾਜ਼ਿਸ਼ਕਰਤਾ ਅਤੇ ਸੰਚਾਲਕ ਸੀ। ਜਾਂਚ ਏਜੰਸੀ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲਾ ਸ਼ੇਰਾ ਪਾਕਿਸਤਾਨ ਤੋਂ ਸਰਹੱਦੀ ਸੂਬੇ ਵਿਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੀ ਸਾਜ਼ਿਸ਼ ਦਾ ਮਾਸਟਰਮਾਈਂਡ ਸੀ।
ਇਹ ਵੀ ਪੜ੍ਹੋ- ਅਮਰੀਕਾ ਦਾ 51ਵਾਂ ਸੂਬਾ ਬਣ ਗਿਆ ਇਹ ਦੇਸ਼ ! ਟਰੰਪ ਨੇ ਨਕਸ਼ਾ ਜਾਰੀ ਕਰ ਪੂਰੀ ਦੁਨੀਆ 'ਚ ਪਾ'ਤਾ ਭੜਥੂ
ਐੱਨ.ਆਈ.ਏ. ਮੁਤਾਬਕ, ਉਹ ਸਮੱਗਲਿੰਗ ਕਰ ਕੇ ਲਿਆਂਦੇ ਗਏ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਵੰਡ ਦਾ ਤਾਲਮੇਲ ਅਤੇ ਨਿਗਰਾਨੀ ਕਰਦਾ ਸੀ ਅਤੇ ਹਵਾਲਾ ਨੈੱਟਵਰਕ ਰਾਹੀਂ ਇਸ ਤੋਂ ਹੋਣ ਵਾਲੀ ਕਮਾਈ ਨੂੰ ਪਾਕਿਸਤਾਨ ਅਤੇ ਕਸ਼ਮੀਰ ਵਿਚ ਮੌਜੂਦ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀਆਂ ਤੱਕ ਪਹੁੰਚਾਉਂਦਾ ਸੀ, ਤਾਂ ਜੋ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਸਕੇ। ਉਸ ਖਿਲਾਫ਼ ਇਸ ਮਾਮਲੇ ਵਿਚ ਅਕਤੂਬਰ 2020 ਤੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
