ਭਾਜਪਾ ਨੇਤਾ ਦੇ ਕਤਲ ਮਾਮਲੇ ਦੀ ਜਾਂਚ ਲਈ NIA ਨੇ 9 ਥਾਵਾਂ ''ਤੇ ਮਾਰੇ ਛਾਪੇ
Tuesday, Sep 10, 2024 - 02:35 PM (IST)
ਕੋਲਕਾਤਾ - ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੇ ਅੱਤਵਾਦ ਵਿਰੋਧੀ ਦਸਤੇ ਨੇ ਭਾਜਪਾ ਨੇਤਾ ਬਿਜੈ ਕ੍ਰਿਸ਼ਨ ਭੂਈਆ ਦੇ 2023 ਦੇ ਅਗਵਾ ਅਤੇ ਕਤਲ ਮਾਮਲੇ 'ਚ ਸੋਮਵਾਰ ਅੱਧੀ ਰਾਤ ਤੋਂ ਬਾਅਦ ਪੂਰਬੀ ਮੇਦਿਨੀਪੁਰ ਦੇ ਮੋਇਨਾ ਇਲਾਕੇ 'ਚ ਨੌਂ ਥਾਵਾਂ 'ਤੇ ਛਾਪੇਮਾਰੀ ਕੀਤੀ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਵਲੋਂ ਦਿੱਤੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਸੋਮਵਾਰ ਅੱਧੀ ਰਾਤ ਨੂੰ 2 ਵਜੇ ਤੋਂ ਬਾਅਦ ਸ਼ੁਰੂ ਕੀਤੀ ਗਈ ਤਲਾਸ਼ੀ ਦੌਰਾਨ NIA ਨੇ ਘੱਟੋ-ਘੱਟ 9 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ, ਪਰ ਕਈ ਦੋਸ਼ੀ ਆਪਣੇ ਘਰਾਂ 'ਤੇ ਮੌਜੂਦ ਨਹੀਂ ਸਨ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ
ਭਾਜਪਾ ਦੇ ਬੂਥ ਇੰਚਾਰਜ ਭੂਈਆਂ ਨੂੰ ਮਾਰਚ 2023 ਵਿੱਚ ਅਗਵਾ ਕਰ ਲਿਆ ਗਿਆ ਸੀ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ ਸੀ। ਗੰਭੀਰ ਜ਼ਖ਼ਮਾਂ ਕਾਰਨ ਸਥਾਨਕ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ। ਸੂਤਰਾਂ ਨੇ ਦੱਸਿਆ ਕਿ ਪੀੜਤ ਦੇ ਰਿਸ਼ਤੇਦਾਰਾਂ ਨੇ ਮੋਇਨਾ ਪੁਲਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਵਾਈ ਸੀ ਅਤੇ ਕਲਕੱਤਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਅਦਾਲਤ ਨੇ ਐਨਆਈਏ ਨੂੰ ਇਸ ਘਟਨਾ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ ਵਿੱਚ ਸ਼ਕਤੀਸ਼ਾਲੀ ਵਿਸਫੋਟਕਾਂ ਦੀ ਵਰਤੋਂ ਕੀਤੀ ਗਈ ਸੀ। ਐਨਆਈਏ ਨੇ ਮਈ ਵਿੱਚ ਇਸ ਮਾਮਲੇ ਵਿੱਚ ਛਾਪੇਮਾਰੀ ਵੀ ਕੀਤੀ ਸੀ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8