ਜੈਸ਼-ਏ-ਮੁਹੰਮਦ ਮਾਮਲੇ ''ਚ NIA ਨੇ ਦਿੱਲੀ ਸਮੇਤ 5 ਸੂਬਿਆਂ ''ਚ ਕੀਤੀ ਛਾਪੇਮਾਰੀ

Saturday, Oct 05, 2024 - 07:17 PM (IST)

ਨਵੀਂ ਦਿੱਲੀ (ਏਜੰਸੀ)- ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਅਧਿਕਾਰੀਆਂ ਨੇ ਪਾਬੰਦੀਸ਼ੁਦਾ ਸੰਗਠਨ ਜੈਸ਼-ਏ-ਮੁਹੰਮਦ ਦੀਆਂ ਸਰਗਰਮੀਆਂ ਨਾਲ ਸਬੰਧਤ ਇਕ ਮਾਮਲੇ ’ਚ ਰਾਸ਼ਟਰੀ ਰਾਜਧਾਨੀ ਸਮੇਤ 5 ਸੂਬਿਆਂ ’ਚ 22 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਐੱਨ. ਆਈ. ਏ. ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਛਾਪੇਮਾਰੀ ਜੰਮੂ-ਕਸ਼ਮੀਰ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਆਸਾਮ ਅਤੇ ਦਿੱਲੀ ਵਿਚ ਕੀਤੀ ਗਈ।

ਇਹ ਵੀ ਪੜ੍ਹੋ: PTI ਨੇਤਾਵਾਂ ਨੇ ਜੈਸ਼ੰਕਰ ਨੂੰ ਪਾਕਿ ਸਰਕਾਰ ਖਿਲਾਫ ਪ੍ਰਦਰਸ਼ਨਾਂ 'ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਲਈ ਐੱਨ. ਆਈ. ਏ. ਦੀਆਂ ਟੀਮਾਂ ਨੂੰ ਸਥਾਨਕ ਅਧਿਕਾਰੀਆਂ ਦੀ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜੈਸ਼-ਏ-ਮੁਹੰਮਦ ਦੀ ਸਥਾਪਨਾ ਮੌਲਾਨਾ ਮਸੂਦ ਅਜ਼ਹਰ ਨੇ ਕੀਤੀ ਸੀ, ਉਹ ਉਨ੍ਹਾਂ 3 ਅੱਤਵਾਦੀਆਂ ਵਿਚੋਂ ਇਕ ਸੀ, ਜਿਨ੍ਹਾਂ ਨੂੰ 1999 ਵਿਚ ਆਈ. ਸੀ. 814 ਯਾਤਰੀਆਂ ਦੇ ਬਦਲੇ ਰਿਹਾਅ ਕੀਤਾ ਗਿਆ ਸੀ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ (UNSC) ਦੁਆਰਾ ਜੈਸ਼-ਏ-ਮੁਹੰਮਦ ਨੂੰ ‘ਵਿਦੇਸ਼ੀ ਅੱਤਵਾਦੀ ਸੰਗਠਨ’ ਵਜੋਂ ਸੂਚੀਬੱਧ ਕੀਤਾ ਗਿਆ ਹੈ। ਮਸੂਦ ਅਜ਼ਹਰ ਨੂੰ UNSC ਨੇ 2019 ਵਿੱਚ 'ਗਲੋਬਲ ਅੱਤਵਾਦੀ' ਘੋਸ਼ਿਤ ਕੀਤਾ ਸੀ।

ਇਹ ਵੀ ਪੜ੍ਹੋ: US ਦੇ ਕਈ ਹਿੱਸਿਆਂ 'ਚ ਹੀਟ ਵੇਵ ਨੇ ਤੋੜੇ ਸਾਰੇ ਰਿਕਾਰਡ, ਮੌਸਮ ਵਿਭਾਗ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News