ਨੇਵੀ ਦੇ ਜਵਾਨਾਂ ਨੂੰ ਹਨੀ ਟ੍ਰੈਪ ’ਚ ਫਸਾਉਣ ਦੇ ਸਾਜ਼ਿਸ਼ਕਰਤਾ ’ਤੇ NIA ਨੇ ਦਾਇਰ ਕੀਤੀ ਚਾਰਜਸ਼ੀਟ
Saturday, May 18, 2024 - 12:37 PM (IST)
ਨਵੀਂ ਦਿੱਲੀ (ਭਾਸ਼ਾ) - ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਰੱਖਿਆ ਸੰਸਥਾਨਾਂ ਨਾਲ ਜੁੜੀਆਂ ਗੁਪਤ ਜਾਣਕਾਰੀਆਂ ਇਕੱਠੀਆਂ ਕਰਨ ਲਈ ਭਾਰਤੀ ਸਮੁੰਦਰੀ ਫੌਜ ਦੇ ਜਵਾਨਾਂ ਨੂੰ ਹਨੀ ਟ੍ਰੈਪ ’ਚ ਫਸਾਉਣ ਦੀ ਪਾਕਿਸਤਾਨੀ ਖੁਫੀਆ ਏਜੰਸੀ ਦੀ ਸਾਜ਼ਿਸ਼ ਦੇ ਮਾਮਲੇ ’ਚ ਮੁੱਖ ਮੁਲਜ਼ਮ ਮੁੰਬਈ ਦੇ ਅਮਾਨ ਸਲੀਮ ਸ਼ੇਖ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਇਹ ਜਾਣਕਾਰੀ ਅਧਿਕਾਰਤ ਬਿਆਨ ’ਚ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਤੂਫਾਨੀ ਤੇਜ਼ੀ ਨਾਲ ਦੌੜੇਗਾ ਭਾਰਤ! ਸੰਯੁਕਤ ਰਾਸ਼ਟਰ ਨੇ ਬਦਲਿਆ ਵਾਧਾ ਦਰ ਦਾ ਅੰਦਾਜ਼ਾ
ਇਹ ਵੀ ਪੜ੍ਹੋ : ਮ੍ਰਿਤਕ ਰਿਸ਼ਤੇਦਾਰਾਂ ਦਾ ਵਰਚੁਅਲ ਅਵਤਾਰ ਬਣਾਉਣ ਦਾ ਵਧਿਆ ਰੁਝਾਨ, ਲੋਕ ਖਰਚ ਰਹੇ ਹਨ ਲੱਖਾਂ ਰੁਪਏ
ਐੱਨ. ਆਈ. ਏ. ਵਲੋਂ ਸ਼ੁੱਕਰਵਾਰ ਨੂੰ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਜਾਂਚ ਏਜੰਸੀ ਨੇ ਸ਼ੇਖ ਨੂੰ ਪਿਛਲੇ ਸਾਲ 20 ਨਵੰਬਰ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਸੀ। ਅੱਤਵਾਦ ਰੋਕੂ ਏਜੰਸੀ ਨੇ ਵੀਰਵਾਰ ਨੂੰ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਦੀ ਐੱਨ. ਆਈ. ਏ. ਵਿਸ਼ੇਸ਼ ਅਦਾਲਤ ’ਚ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਸ਼ੇਖ ਦੇ ਖਿਲਾਫ ਇਕ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ।
ਇਹ ਵੀ ਪੜ੍ਹੋ : ਬੁਢਾਪੇ ਦਾ ਕਾਰਨ ਬਣਨ ਵਾਲੇ ‘ਜ਼ਾਂਬੀ ਸੈੱਲਜ਼’ ਨੂੰ ਮਾਰਨ ਵਾਲੀ ਦਵਾਈ ਵਿਕਸਿਤ
ਇਹ ਵੀ ਪੜ੍ਹੋ : ਤੰਬਾਕੂ ਨਿਰਮਾਤਾਵਾਂ ਲਈ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨਾ ਹੋਇਆ ਲਾਜ਼ਮੀ, ਅਸਫ਼ਲ ਰਹਿਣ 'ਤੇ ਲੱਗੇਗਾ ਮੋਟਾ ਜੁਰਮਾਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8