NIA ਨੂੰ ਮਿਲੀ ਵੱਡੀ ਸਫਲਤਾ, ਨਾਭਾ ਜੇਲ੍ਹ ਤੋਂ ਫ਼ਰਾਰ ਹੋਏ ਮੁੱਖ ਖਾਲਿਸਤਾਨੀ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ
Monday, May 12, 2025 - 05:21 AM (IST)

ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਵਿਦੇਸ਼ ਵਿੱਚ ਰਹਿ ਰਹੇ ਬੱਬਰ ਖਾਲਸਾ ਦੇ ਅੱਤਵਾਦੀ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਨਾਲ ਜੁੜੇ ਇਕ ਮੁੱਖ ਖਾਲਿਸਤਾਨੀ ਅੱਤਵਾਦੀ ਨੂੰ ਐਤਵਾਰ ਨੂੰ ਬਿਹਾਰ ਤੋਂ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ (ਸੰਧੂ) ਉਨ੍ਹਾਂ ਬਦਨਾਮ ਅਪਰਾਧੀਆਂ ਵਿੱਚੋਂ ਇੱਕ ਹੈ ਜੋ 2016 ਵਿੱਚ ਪੰਜਾਬ ਦੀ ਨਾਭਾ ਜੇਲ੍ਹ ਤੋਂ ਫਰਾਰ ਹੋ ਗਏ ਸਨ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਐੱਨਆਈਏ ਨੇ ਸਥਾਨਕ ਪੁਲਸ ਦੇ ਸਹਿਯੋਗ ਨਾਲ ਖਾਲਿਸਤਾਨੀ ਅੱਤਵਾਦੀ ਸਾਜ਼ਿਸ਼ ਦੇ ਇੱਕ ਮਾਮਲੇ ਵਿੱਚ ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਕਸ਼ਮੀਰ ਸਿੰਘ ਗਲਵਾੜੀ ਨੂੰ ਬਿਹਾਰ ਦੇ ਮੋਤੀਹਾਰੀ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਹ ਸਫਲਤਾ ਹਾਸਲ ਕੀਤੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਕਸ਼ਮੀਰ ਸਿੰਘ ਨਾਭਾ ਜੇਲ੍ਹ ਤੋਂ ਭੱਜਣ ਤੋਂ ਬਾਅਦ ਰਿੰਦਾ ਸਮੇਤ ਐਲਾਨੇ ਖਾਲਿਸਤਾਨੀ ਅੱਤਵਾਦੀਆਂ ਨਾਲ ਸਰਗਰਮੀ ਨਾਲ ਜੁੜਿਆ ਹੋਇਆ ਸੀ।
ਇਹ ਵੀ ਪੜ੍ਹੋ : 'ਆਪਰੇਸ਼ਨ ਸਿੰਦੂਰ ਦਾ ਮਕਸਦ ਸਿਰਫ ਅੱਤਵਾਦੀਆਂ ਦਾ ਖਾਤਮਾ ਕਰਨਾ', ਹੁਣ ਤਕ 100 ਅੱਤਵਾਦੀ ਢੇਰ : DGMO
ਦਿੱਲੀ ਦੀ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ 2022 ਦੇ ਅੱਤਵਾਦੀ ਸਾਜ਼ਿਸ਼ ਮਾਮਲੇ ਵਿੱਚ ਕਸ਼ਮੀਰ ਸਿੰਘ ਨੂੰ ਭਗੌੜਾ ਅਪਰਾਧੀ ਐਲਾਨ ਕੀਤਾ ਸੀ ਅਤੇ ਪਿਛਲੇ ਕੁਝ ਸਾਲਾਂ ਵਿੱਚ ਉਸਦੇ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ। ਐੱਨਆਈਏ ਨੇ ਉਸਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਵੀ ਕੀਤਾ ਹੋਇਆ ਸੀ।
ਇਹ ਵੀ ਪੜ੍ਹੋ : ਵਿਦੇਸ਼ਾਂ 'ਚ ਪੜ੍ਹਾਈ ਲਈ ਸਰਕਾਰ ਦੇਵੇਗੀ ਪੈਸਾ! ਜਾਣੋ ਵਿਦਿਆਰਥੀਆਂ ਲਈ ਉਪਲਬਧ ਸਿੱਖਿਆ ਕਰਜ਼ਾ ਯੋਜਨਾਵਾਂ ਬਾਰੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8