ਜੰਮੂ ਕਸ਼ਮੀਰ : NIA ਨੇ ਅੱਤਵਾਦੀ ਸਾਜਿਸ਼ ਮਾਮਲੇ ''ਚ ਕੀਤੀ ਛਾਪੇਮਾਰੀ

Thursday, Jun 05, 2025 - 11:32 AM (IST)

ਜੰਮੂ ਕਸ਼ਮੀਰ : NIA ਨੇ ਅੱਤਵਾਦੀ ਸਾਜਿਸ਼ ਮਾਮਲੇ ''ਚ ਕੀਤੀ ਛਾਪੇਮਾਰੀ

ਸ਼੍ਰੀਨਗਰ- ਰਾਸ਼ਟਰੀ ਜਾਂਚ ਏਜੰਸੀ (NIA) ਨੇ ਵੀਰਵਾਰ ਨੂੰ ਇਕ ਕਥਿਤ ਅੱਤਵਾਦੀ ਸਾਜ਼ਿਸ਼ ਮਾਮਲੇ ਦੇ ਸਬੰਧ 'ਚ ਜੰਮੂ-ਕਸ਼ਮੀਰ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਛਾਪੇਮਾਰੀ 'ਚ ਵੱਖ-ਵੱਖ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਨਾਲ ਜੁੜੇ ਓਵਰਗ੍ਰਾਊਂਡ ਵਰਕਰਾਂ (OGW) ਨੂੰ ਨਿਸ਼ਾਨਾ ਬਣਾਇਆ ਗਿਆ ਸੀ। NIA ਵੱਲੋਂ ਜਾਰੀ ਇਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ,"RC-05/2022/NIA/JMU (ਅੱਤਵਾਦੀ ਸਾਜ਼ਿਸ਼ ਮਾਮਲਾ) 'ਚ ਵੱਖ-ਵੱਖ ਅੱਤਵਾਦੀ ਸੰਗਠਨਾਂ ਦੇ OGW ਖ਼ਿਲਾਫ਼ ਛਾਪੇਮਾਰੀ ਕੀਤੀ ਜਾ ਰਹੀ ਹੈ।" ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਏਜੰਸੀ ਦੇ ਅਧਿਕਾਰੀਆਂ ਨੇ 2022 'ਚ NIA ਵੱਲੋਂ ਜੰਮੂ-ਕਸ਼ਮੀਰ ਪੁਲਸ ਅਤੇ ਅਰਧ ਸੈਨਿਕ ਬਲਾਂ ਦੀਆਂ ਟੀਮਾਂ ਦੀ ਸਹਾਇਤਾ ਨਾਲ ਦਰਜ ਕੀਤੀ ਗਈ FIR ਦੇ ਆਧਾਰ 'ਤੇ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ।

ਇਹ ਵੀ ਪੜ੍ਹੋ : ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ

ਇਹ ਮਾਮਲਾ ਅੱਤਵਾਦੀ ਸੰਗਠਨਾਂ ਵੱਲੋਂ ਜੰਮੂ-ਕਸ਼ਮੀਰ 'ਚ ਚਿਪਚਿਪੇ ਬੰਬ, IED ਅਤੇ ਛੋਟੇ ਹਥਿਆਰਾਂ ਆਦਿ ਨਾਲ ਹਿੰਸਕ ਅੱਤਵਾਦੀ ਹਮਲੇ ਕਰਨ ਦੀ ਸਾਜ਼ਿਸ਼ ਨਾਲ ਸਬੰਧਤ ਹੈ, ਜੋ ਕਿ ਪਾਕਿਸਤਾਨ ਸਮਰਥਿਤ ਅੱਤਵਾਦੀ ਸਮੂਹਾਂ ਵੱਲੋਂ ਰਾਜ 'ਚ ਅੱਤਵਾਦ ਅਤੇ ਹਿੰਸਾ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ 'ਚ ਸਥਾਨਕ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣਾ ਅਤੇ ਦ ਰੇਸਿਸਟੈਂਸ ਫਰੰਟ (TRF), ਯੂਨਾਈਟਿਡ ਲਿਬਰੇਸ਼ਨ ਫਰੰਟ ਜੰਮੂ ਐਂਡ ਕਸ਼ਮੀਰ (ULFJ&K), ਮੁਜਾਹਿਦੀਨ ਗਜਵਤ-ਉਲ-ਹਿੰਦ (MGH), ਜੰਮੂ ਐਂਡ ਕਸ਼ਮੀਰ ਫ੍ਰੀਡਮ ਫਾਈਟਰਜ਼ (JKFF), ਕਸ਼ਮੀਰ ਟਾਈਗਰਜ਼, PAAF ਅਤੇ ਹੋਰਾਂ ਵਰਗੇ ਨਵੇਂ ਬਣੇ ਅੱਤਵਾਦੀ ਸਮੂਹਾਂ ਦੇ ਓਵਰਗਰਾਊਂਡ ਵਰਕਰਾਂ ਨੂੰ ਲਾਮਬੰਦ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਸੰਗਠਨ ਲਸ਼ਕਰ-ਏ-ਤਾਇਬਾ (LeT), ਜੈਸ਼-ਏ-ਮੁਹੰਮਦ (JeM), ਹਿਜ਼ਬ-ਉਲ-ਮੁਜਾਹਿਦੀਨ (HM), ਅਲ-ਬਦਰ, ਅਲ-ਕਾਇਦਾ ਆਦਿ ਵਰਗੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਨਾਲ ਜੁੜੇ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News