NIA 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
Sunday, Dec 15, 2024 - 10:16 AM (IST)
ਨਵੀਂ ਦਿੱਲੀ- ਨੈਸ਼ਨਲ ਜਾਂਚ ਏਜੰਸੀ (ਐੱਨ.ਆਈ.ਏ.) ਨੇ ਡਾਟਾ ਐਂਟਰੀ ਆਪਰੇਟਰ (DEO) ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਡਾਟਾ ਐਂਟਰੀ ਆਪਰੇਟਰ ਦੇ 33 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਆਖ਼ਰੀ ਤਾਰੀਖ਼
ਉਮੀਦਵਾਰ 8 ਫਰਵਰੀ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਕੋਲ ਮਾਨਤਾ ਪ੍ਰਾਪਤ ਸੰਸਥਾ ਤੋਂ ਓ ਜਾਂ ਏ ਲੇਵਲ ਸਰਟੀਫਿਕੇਟ ਹੋਣਾ ਚਾਹੀਦਾ। ਉਮੀਦਵਾਰਾਂ ਨੂੰ ਸੈਂਟਰਲ ਗਵਰਨਮੈਂਟ, ਸਟੇਟ ਗਵਰਨਮੈਂਟ, ਪਬਲਿਕ ਸੈਕਟਰ 'ਚ ਕੰਮ ਕਰਨ ਦਾ ਅਨੁਭਵ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਵੱਧ ਤੋਂ ਵੱਧ ਉਮਰ 56 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।