ਦਿੱਲੀ ਧਮਾਕਾ: ਸੁਨਹਿਰੀ ਮਸਜਿਦ ਪੁੱਜੀ NIA-NSG ਦੀ ਟੀਮ, ਛਾਪੇਮਾਰੀ ਦੌਰਾਨ ਵੱਡਾ ਖੁਲਾਸਾ ਹੋਣ ਦਾ ਸ਼ੱਕ

Tuesday, Nov 11, 2025 - 12:56 PM (IST)

ਦਿੱਲੀ ਧਮਾਕਾ: ਸੁਨਹਿਰੀ ਮਸਜਿਦ ਪੁੱਜੀ NIA-NSG ਦੀ ਟੀਮ, ਛਾਪੇਮਾਰੀ ਦੌਰਾਨ ਵੱਡਾ ਖੁਲਾਸਾ ਹੋਣ ਦਾ ਸ਼ੱਕ

ਨੈਸ਼ਨਲ ਡੈਸਕ : ਦਿੱਲੀ ਦੇ ਲਾਲ ਕਿਲ੍ਹੇ ਨੇੜੇ ਸੋਮਵਾਰ ਸ਼ਾਮ ਨੂੰ ਹੋਏ ਵੱਡੇ ਧਮਾਕੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਧਮਾਕੇ ਵਿੱਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਗਈ ਹੈ। ਮੰਗਲਵਾਰ ਸਵੇਰੇ ਕ੍ਰਾਈਮ ਬ੍ਰਾਂਚ, ਐਨਆਈਏ ਅਤੇ ਐਨਐਸਜੀ ਦੀਆਂ ਟੀਮਾਂ ਚਾਂਦਨੀ ਚੌਕ ਵਿੱਚ ਸੁਨਹਿਰੀ ਮਸਜਿਦ ਪਹੁੰਚੀਆਂ, ਜਿਥੇ ਉਹਨਾਂ ਵਲੋਂ ਛਾਪੇਮਾਰੀ ਕੀਤੀ ਗਈ। ਡੀਸੀਪੀ ਨਾਰਥ ਰਾਜਾ ਬੰਠੀਆ ਨੇ ਕਿਹਾ ਕਿ ਧਮਾਕੇ ਦੇ ਸਬੰਧ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, ਵਿਸਫੋਟਕ ਐਕਟ ਅਤੇ ਭਾਰਤੀ ਦੰਡ ਸੰਹਿਤਾ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। 

ਪੜ੍ਹੋ ਇਹ ਵੀ : ਰਾਤੋ-ਰਾਤ ਚਮਕੀ ਕਿਸਾਨਾਂ ਦੀ ਕਿਸਮਤ, ਖੇਤਾਂ 'ਚੋਂ ਮਿਲੇ 5 ਕੀਮਤੀ ਹੀਰੇ, ਬਣੇ ਲੱਖਪਤੀ

ਦਿੱਲੀ ਪੁਲਸ, ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਅਤੇ ਨੈਸ਼ਨਲ ਸਿਕਿਓਰਿਟੀ ਗਾਰਡ (NSG) ਦੀਆਂ ਕਈ ਵਿਸ਼ੇਸ਼ ਟੀਮਾਂ ਘਟਨਾ ਸਥਾਨ 'ਤੇ ਮੌਜੂਦ ਹਨ ਅਤੇ ਸਾਰੇ ਉਪਲਬਧ ਸਬੂਤ ਇਕੱਠੇ ਕਰ ਰਹੀਆਂ ਹਨ। ਜਾਂਚ ਅਜੇ ਸ਼ੁਰੂਆਤੀ ਪੜਾਅ 'ਤੇ ਹੈ। ਪੁਲਸ ਨੇ ਹੁਣ ਤੱਕ 13 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਸਾਰਿਆਂ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ 'ਤੇ ਕੋਈ ਵੀ ਜਲਦਬਾਜ਼ੀ ਵਾਲੀ ਟਿੱਪਣੀ ਕਰਨਾ ਅਣਉਚਿਤ ਹੋਵੇਗਾ। ਐਲਐਨਜੇਪੀ ਹਸਪਤਾਲ ਵਿੱਚ ਪੋਸਟਮਾਰਟਮ ਕੀਤੇ ਜਾ ਰਹੇ ਹਨ। ਹੁਣ ਤੱਕ ਪੰਜ ਪੋਸਟਮਾਰਟਮ ਪੂਰੇ ਹੋ ਚੁੱਕੇ ਹਨ। ਦੋ ਲਾਸ਼ਾਂ ਦੀ ਪਛਾਣ ਨਹੀਂ ਹੋ ਸਕੀ ਹੈ, ਜਦੋਂ ਕਿ ਛੇ ਦੀ ਪਛਾਣ ਹੋ ਗਈ ਹੈ।

ਪੜ੍ਹੋ ਇਹ ਵੀ : ਵੱਡਾ ਝਟਕਾ: ਮਹਿੰਗਾ ਹੋਇਆ Gold-Silver, ਕੀਮਤਾਂ 'ਚ ਜ਼ਬਰਦਸਤ ਵਾਧਾ, ਜਾਣੋ ਨਵਾਂ ਰੇਟ

 ਇਸ ਘਟਨਾ ਤੋਂ ਬਾਅਦ ਲਾਲ ਕਿਲ੍ਹੇ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਐਨਐਸਜੀ ਅਤੇ ਐਨਆਈਏ ਦੀਆਂ ਟੀਮਾਂ ਸੁਨਹੇਰੀ ਮਸਜਿਦ ਦੇ ਆਲੇ-ਦੁਆਲੇ ਤਲਾਸ਼ੀ ਲੈ ਰਹੀਆਂ ਹਨ। ਅਧਿਕਾਰੀਆਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ।

ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!

 


author

rajwinder kaur

Content Editor

Related News