NIA ਨੇ ਜੰਮੂ ''ਚ 12 ਥਾਵਾਂ ''ਤੇ ਕੀਤੀ ਛਾਪੇਮਾਰੀ
Wednesday, Mar 19, 2025 - 09:45 AM (IST)

ਨਵੀਂ ਦਿੱਲੀ- ਰਾਸ਼ਟਰੀ ਜਾਂਚ ਏਜੰਸੀ (NIA) ਨੇ ਬੁੱਧਵਾਰ ਨੂੰ ਅੱਤਵਾਦੀ ਘੁਸਪੈਠ ਦੇ ਮਾਮਲੇ 'ਚ ਜੰਮੂ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 12 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਮੁਤਾਬਕ ਪਾਬੰਦੀਸ਼ੁਦਾ ਸੰਗਠਨ ਲਸ਼ਕਰ-ਏ-ਤੋਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਦੇ ਅੱਤਵਾਦੀਆਂ ਦੀ ਅੰਤਰਰਾਸ਼ਟਰੀ ਸਰਹੱਦ (IB) ਅਤੇ ਕੰਟਰੋਲ ਰੇਖਾ (LOC) ਰਾਹੀਂ ਭਾਰਤ 'ਚ ਘੁਸਪੈਠ ਕਰਨ ਦੀ ਸੂਚਨਾ ਦੇ ਆਧਾਰ 'ਤੇ ਪਿਛਲੇ ਸਾਲ ਮਾਮਲਾ ਦਰਜ ਕੀਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਘੁਸਪੈਠ ਕਰਾਉਣ ਵਿਚ ਜੰਮੂ ਖੇਤਰ ਦੇ ਪਿੰਡਾਂ 'ਚ ਮੌਜੂਦ ਅੱਤਵਾਦੀਆਂ ਦੇ ਮਦਦਗਾਰਾਂ ਨੇ ਮਦਦ ਕੀਤੀ।