NIA ਨੇ ਜਮਾਤ-ਏ-ਇਸਲਾਮੀ ਅੱਤਵਾਦੀ ਫੰਡਿੰਗ ਮਾਮਲੇ ''ਚ J&K ''ਚ 16 ਥਾਵਾਂ ''ਤੇ ਕੀਤੀ ਛਾਪੇਮਾਰੀ

05/04/2023 1:11:57 PM

ਨਵੀਂ ਦਿੱਲੀ/ਜੰਮੂ- ਰਾਸ਼ਟਰੀ ਜਾਂਚ ਏਜੰਸੀ (NIA) ਨੇ ਵੀਰਵਾਰ ਨੂੰ ਜਮਾਤ-ਏ-ਇਸਲਾਮੀ ਅੱਤਵਾਦੀ ਫੰਡਿੰਗ ਮਾਮਲੇ 'ਚ ਜੰਮੂ-ਕਸ਼ਮੀਰ 'ਚ 16 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ, ਜਿਸ ਦੀ ਜਾਂਚ ਏਜੰਸੀ 2021 ਤੋਂ ਕਰ ਰਹੀ ਹੈ। ਚੱਲ ਰਹੇ ਆਪ੍ਰੇਸ਼ਨ 'ਚ NIA ਦੀਆਂ ਕਈ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਜੰਮੂ-ਕਸ਼ਮੀਰ ਪੁਲਸ ਦੇ ਨਾਲ ਮਿਲ ਕੇ ਬਾਰਾਮੂਲਾ 'ਚ 11 ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਕਿਸ਼ਤਵਾੜ ਜ਼ਿਲ੍ਹੇ 'ਚ 5 ਥਾਵਾਂ ਦੀ ਤਲਾਸ਼ੀ ਲਈ। NIA ਵੱਲੋਂ ਜਿਨ੍ਹਾਂ ਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ, ਉਨ੍ਹਾਂ 'ਚ ਪਾਬੰਦੀਸ਼ੁਦਾ ਵੱਖਵਾਦੀ ਸਮੂਹ ਜਮਾਤ-ਏ-ਇਸਲਾਮੀ ਨਾਲ ਸਬੰਧਤ ਵਿਅਕਤੀਆਂ ਅਤੇ ਅੱਤਵਾਦ ਵਿਚ ਸ਼ਾਮਲ ਵਿਅਕਤੀਆਂ ਦੇ ਰਿਹਾਇਸ਼ੀ ਸਥਾਨ ਸ਼ਾਮਲ ਹਨ।

NIA ਨੇ 2021 ਵਿਚ ਜਮਾਤ-ਏ-ਇਸਲਾਮੀ ਅਤੇ ਇਸ ਦੇ ਕਾਡਰਾਂ ਦੇ ਖਿਲਾਫ਼ ਅੱਤਵਾਦ ਫੰਡਿੰਗ ਮਾਮਲੇ ਵਿਚ ਨਾਮਜ਼ਦ ਪਹਿਲੀ FIR ਦਾਇਰ ਕੀਤੀ ਸੀ। ਗ੍ਰਹਿ ਮੰਤਰਾਲੇ ਨੇ 2019 ਦੇ ਸ਼ੁਰੂ ਵਿਚ ਜਮਾਤ-ਏ-ਇਸਲਾਮੀ ਜੰਮੂ-ਕਸ਼ਮੀਰ ਨੂੰ ਰਾਸ਼ਟਰ ਵਿਰੋਧੀ ਅਤੇ ਵਿਨਾਸ਼ਕਾਰੀ ਗਤੀਵਿਧੀਆਂ ਲਈ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਪਾਬੰਦੀ ਲੱਗਾ ਦਿੱਤੀ ਸੀ।

ਵੱਖਵਾਦੀ ਸਮੂਹ 'ਤੇ ਦੇਸ਼ 'ਚ ਰਾਸ਼ਟਰ ਵਿਰੋਧੀ ਅਤੇ ਵਿਨਾਸ਼ਕਾਰੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਦੋਸ਼ ਹੈ ਅਤੇ ਉਹ ਅੱਤਵਾਦੀ ਸੰਗਠਨਾਂ ਦੇ ਸੰਪਰਕ ਵਿਚ ਹਨ। ਗ੍ਰਹਿ ਮੰਤਰਾਲਾ ਨੇ ਸੰਗਠਨ 'ਤੇ ਪਾਬੰਦੀ ਲਗਾਉਣ ਵੇਲੇ ਆਪਣੇ ਨੋਟੀਫਿਕੇਸ਼ਨ 'ਚ ਜ਼ਿਕਰ ਕੀਤਾ ਸੀ। ਸੁਰੱਖਿਆ ਬਲਾਂ ਨੇ 14 ਫਰਵਰੀ, 2019 ਨੂੰ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਵੱਖਵਾਦੀ ਬਲਾਂ 'ਤੇ ਕਾਰਵਾਈ ਸ਼ੁਰੂ ਕੀਤੀ ਅਤੇ ਜਮਾਤ-ਏ-ਇਸਲਾਮੀ ਜੰਮੂ ਅਤੇ ਕਸ਼ਮੀਰ ਦੇ ਕਈ ਨੇਤਾਵਾਂ ਅਤੇ ਕਾਡਰਾਂ ਨੂੰ ਗ੍ਰਿਫਤਾਰ ਕੀਤਾ। ਜਿਸ ਵਿਚ CRPF ਦੇ 40 ਜਵਾਨ ਮਾਰੇ ਗਏ ਸਨ।


Tanu

Content Editor

Related News