ਬੱਸ ''ਤੇ ਹੋਏ ਅੱਤਵਾਦੀ ਹਮਲੇ ਨਾਲ ਜੁੜੇ ਮਾਮਲੇ ''ਚ NIA ਨੇ 7 ਥਾਵਾਂ ''ਤੇ ਕੀਤੀ ਛਾਪੇਮਾਰੀ

Friday, Sep 27, 2024 - 10:01 AM (IST)

ਬੱਸ ''ਤੇ ਹੋਏ ਅੱਤਵਾਦੀ ਹਮਲੇ ਨਾਲ ਜੁੜੇ ਮਾਮਲੇ ''ਚ NIA ਨੇ 7 ਥਾਵਾਂ ''ਤੇ ਕੀਤੀ ਛਾਪੇਮਾਰੀ

ਨਵੀਂ ਦਿੱਲੀ/ਜੰਮੂ (ਭਾਸ਼ਾ)- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਜੂਨ ਵਿਚ ਸ਼ਿਵ ਖੋੜੀ ਮੰਦਰ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ 'ਤੇ ਹੋਏ ਘਾਤਕ ਅੱਤਵਾਦੀ ਹਮਲੇ ਦੀ ਜਾਂਚ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਰਾਜੌਰੀ ਅਤੇ ਰਿਆਸੀ ਜ਼ਿਲ੍ਹਿਆਂ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ NIA ਦੇ ਅਧਿਕਾਰੀ ਜੰਮੂ-ਕਸ਼ਮੀਰ 'ਚ 7 ਥਾਵਾਂ 'ਤੇ ਛਾਪੇਮਾਰੀ ਕੀਤੀ। 9 ਜੂਨ ਨੂੰ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਅੱਤਵਾਦੀਆਂ ਵੱਲੋਂ ਗੋਲੀਬਾਰੀ ਕਰਨ ਨਾਲ ਜੰਮੂ-ਕਸ਼ਮੀਰ ਤੋਂ ਬਾਹਰੋਂ ਆਏ 7 ਸ਼ਰਧਾਲੂਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ 41 ਹੋਰ ਜ਼ਖਮੀ ਹੋ ਗਏ ਸਨ। ਅੰਨ੍ਹੇਵਾਹ ਗੋਲੀਬਾਰੀ ਕਾਰਨ ਸ਼ਿਵ ਖੋੜੀ ਮੰਦਰ ਤੋਂ ਕਟੜਾ ਜਾ ਰਹੀ ਬੱਸ ਰਿਆਸੀ ਦੇ ਪੌਣੀ ਇਲਾਕੇ ਦੇ ਪਿੰਡ ਤੇਰਾਇਥ ਨੇੜੇ ਸੜਕ ਤੋਂ ਤਿਲਕ ਕੇ ਡੂੰਘੀ ਖੱਡ 'ਚ ਜਾ ਡਿੱਗੀ। ਇਸ ਹਮਲੇ 'ਚ ਮਾਰੇ ਗਏ ਲੋਕਾਂ 'ਚ ਰਾਜਸਥਾਨ ਤੋਂ 2 ਬੱਚਿਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਕਾਰ ਦੀ ਚਾਬੀ ਨਹੀਂ ਦਿੱਤੀ, ਗੁੱਸੇ 'ਚ 15 ਸਾਲਾ ਪੁੱਤ ਨੇ ਕਰ ਦਿੱਤਾ ਪਿਓ ਦਾ ਕਤਲ

ਗ੍ਰਹਿ ਮੰਤਰੀ ਨੇ 17 ਜੂਨ ਨੂੰ ਇਸ ਅੱਤਵਾਦੀ ਹਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਐੱਨ.ਆਈ.ਏ. ਨੂੰ ਸੌਂਪੀ ਸੀ। ਇਸ ਮਾਮਲੇ 'ਚ ਹੁਣ ਤੱਕ ਰਾਜੌਰੀ ਦੇ ਇਕ ਵਿਅਕਤੀ ਹਾਕਮ ਖ਼ਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਕਥਿਤ ਤੌਰ 'ਤੇ ਅੱਤਵਾਦੀਆਂ ਨੂੰ ਭੋਜਨ, ਪਨਾਹ ਅਤੇ ਰਸਦ ਮੁਹੱਈਆ ਕਰਵਾਈ ਸੀ ਅਤੇ ਹਮਲੇ ਤੋਂ ਪਹਿਲਾਂ ਇਲਾਕੇ ਦਾ ਜਾਇਜ਼ਾ ਲੈਣ 'ਚ ਉਨ੍ਹਾਂ ਦੀ ਮਦਦ ਕੀਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਿਵ ਖੋੜੀ ਅੱਤਵਾਦੀ ਹਮਲੇ ਦੇ ਸਬੰਧ 'ਚ ਐੱਨ.ਆਈ.ਏ. ਦੀਆਂ ਕਈ ਟੀਮਾਂ ਸ਼ੁੱਕਰਵਾਰ ਸਵੇਰ ਤੋਂ ਰਾਜੌਰੀ ਅਤੇ ਰਿਆਸੀ ਜ਼ਿਲ੍ਹਿਆਂ 'ਚ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਰਵਾਈ ਚੱਲ ਰਹੀ ਹੈ ਅਤੇ ਵਿਸਥਾਰਤ ਜਾਣਕਾਰੀ ਦੀ ਉਡੀਕ ਹੈ। ਐੱਨ.ਆਈ.ਏ. ਨੇ 30 ਜੂਨ ਨੂੰ ਰਾਜੌਰੀ 'ਚ 'ਹਾਈਬ੍ਰਿਡ' ਅੱਤਵਾਦੀਆਂ ਅਤੇ ਉਨ੍ਹਾਂ ਦੇ 'ਓਵਰਗਰਾਊਂਡ ਵਰਕਰਾਂ' ਨਾਲ ਜੁੜੇ 5 ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਸੀ। 'ਹਾਈਬ੍ਰਿਡ' ਅੱਤਵਾਦੀਆਂ ਦਾ ਪਤਾ ਲਗਾਉਣਾ ਮੁਸ਼ਕਲ ਹੁੰਦਾ ਹੈ ਕਿਉਂਕਿ ਉਹ ਆਮ ਲੋਕਾਂ ਵਿਚ ਆਮ ਜ਼ਿੰਦਗੀ ਜੀਉਂਦੇ ਹਨ ਅਤੇ ਉਨ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੁੰਦਾ ਹੈ, ਜਦੋਂ ਕਿ 'ਓਵਰ ਗਰਾਊਂਡ ਵਰਕਰ' ਉਹ ਵਿਅਕਤੀ ਹੁੰਦੇ ਹਨ ਜੋ ਅੱਤਵਾਦੀ ਸੰਗਠਨਾਂ ਲਈ ਗੁਪਤ ਤੌਰ 'ਤੇ ਕੰਮ ਕਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News