ਪਿਛਲੇ ਸਾਲ ਪੁੰਛ ’ਚ ਹੋਏ ਅੱਤਵਾਦੀ ਹਮਲੇ ਦੀ ਜਾਂਚ ਕਰੇਗੀ ਐੱਨ. ਆਈ. ਏ.

Tuesday, Jul 09, 2024 - 11:53 PM (IST)

ਪਿਛਲੇ ਸਾਲ ਪੁੰਛ ’ਚ ਹੋਏ ਅੱਤਵਾਦੀ ਹਮਲੇ ਦੀ ਜਾਂਚ ਕਰੇਗੀ ਐੱਨ. ਆਈ. ਏ.

ਨਵੀਂ ਦਿੱਲੀ, (ਭਾਸ਼ਾ)- ਜਾਂਚ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਪਿਛਲੇ ਸਾਲ ਜੰਮੂ-ਕਸ਼ਮੀਰ ਦੇ ਪੁੰਛ ’ਚ ਫੌਜ ਦੇ ਕਾਫਲੇ ’ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਕਰੇਗੀ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਹਮਲੇ ’ਚ 5 ਜਵਾਨ ਸ਼ਹੀਦ ਹੋ ਗਏ ਸਨ।

ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਛੇਤੀ ਹੀ ਮਾਮਲਾ ਦਰਜ ਕਰ ਲਿਆ ਜਾਵੇਗਾ।

ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ’ਚ ਪਿਛਲੇ ਸਾਲ ਦੇ ਹਮਲੇ ਅਤੇ ਜੰਮੂ-ਕਸ਼ਮੀਰ ਵਿਚ ਹਾਲ ਹੀ ’ਚ ਹੋਏ ਅੱਤਵਾਦੀ ਹਮਲਿਆਂ ’ਚ ਕਿਸੇ ‘ਸਮਾਨਤਾ’ ਦਾ ਪਤਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਪਾਕਿਸਤਾਨ ਸਥਿਤ ਆਕਿਆਂ ਦੀ ਸ਼ਮੂਲੀਅਤ ਨੂੰ ਨਕਾਰਿਆ ਨਹੀਂ ਜਾ ਸਕਦਾ।

ਪੁੰਛ ਜ਼ਿਲੇ ਦੇ ਭਾਟਾ ਧੂਰੀਆਂ ਖੇਤਰ ’ਚ 20 ਅਪ੍ਰੈਲ, 2023 ਨੂੰ ਅੱਤਵਾਦੀ ਹਮਲੇ ਤੋਂ ਬਾਅਦ ਇਕ ਵਾਹਨ ਨੂੰ ਅੱਗ ਲੱਗਣ ਕਾਰਨ ਫੌਜ ਦੇ 5 ਜਵਾਨਾਂ ਦੀ ਜਾਨ ਚਲੀ ਗਈ ਸੀ ਅਤੇ ਇਕ ਹੋਰ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਸੀ।


author

Rakesh

Content Editor

Related News