ਲੱਖਾਂ ਦੀ ਠੱਗੀ ਕਰਨ ਵਾਲਾ ਨਾਈਜੀਰੀਅਨ ਮਾਸਟਰਮਾਈਂਡ ਗ੍ਰਿਫਤਾਰ

06/16/2024 10:00:55 AM

ਦੇਹਰਾਦੂਨ- ਕਸਟਮ ਤੇ ਕ੍ਰਾਈਮ ਬ੍ਰਾਂਚ ਦੇ ਨਾਂ ’ਤੇ ਪੂਰੇ ਦੇਸ਼ ’ਚ ਕਈ ਲੋਕਾਂ ਨੂੰ ਧੋਖਾ ਦੇਣ ਵਾਲੇ ਗਿਰੋਹ ਦੇ ਇਕ ਮਾਸਟਰਮਾਈਂਡ ਨਾਈਜੀਰੀਅਨ ਨਾਗਰਿਕ ਨੂੰ ਉੱਤਰਾਖੰਡ ਪੁਲਸ ਦੀ ਵਿਸ਼ੇਸ਼ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਐੱਸ. ਟੀ. ਐੱਫ. ਦੇ ਐੱਸ. ਪੀ. ਆਯੂਸ਼ ਅਗਰਵਾਲ ਨੇ ਸ਼ਨੀਵਾਰ ਦੱਸਿਆ ਕਿ ਕੁਝ ਦਿਨ ਪਹਿਲਾਂ ਦੇਹਰਾਦੂਨ ਦੀ ਰਹਿਣ ਵਾਲੀ ਇਕ ਔਰਤ ਨੇ ਸਾਈਬਰ ਕ੍ਰਾਈਮ ਥਾਣੇ ’ਚ ਅਣਪਛਾਤੇ ਸਾਈਬਰ ਠੱਗਾਂ ਵੱਲੋਂ ਠੱਗੀ ਮਾਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੇਸ਼ ’ਚ ਸਾਈਬਰ ਕ੍ਰਾਈਮ ਸਪੈਸ਼ਲਿਸਟ ਵਜੋਂ ਪ੍ਰਸਿੱਧ ਉਪ ਪੁਲਸ ਕਪਤਾਨ ਅੰਕੁਸ਼ ਮਿਸ਼ਰਾ ਦੀ ਅਗਵਾਈ ਹੇਠ ਇਕ ਟੀਮ ਦਾ ਗਠਨ ਕੀਤਾ ਗਿਆ ਸੀ। ਪੁਲਸ ਟੀਮ ਦੀ ਅਣਥੱਕ ਮਿਹਨਤ, ਤਕਨੀਕੀ ਵਿਸ਼ਲੇਸ਼ਣ ਤੇ ਸਬੂਤ ਇਕੱਠੇ ਕਰਨ ਤੋਂ ਬਾਅਦ ਇਸ ਮਾਮਲੇ ’ਚ ਸ਼ਾਮਲ ਨਾਈਜੀਰੀਆ ਦੇ ਨਾਗਰਿਕ ਨੂੰ ਮੋਹਨ ਗਾਰਡਨ, ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ। ਉਸ ਦੇ ਕਬਜ਼ੇ ’ਚੋਂ ਚਾਰ ਮੋਬਾਈਲ ਫ਼ੋਨ, ਇੱਕ ਲੈਪਟਾਪ, ਚਾਰਜਰ ਤੇ ਦੋ ਪਾਸਪੋਰਟ ਬਰਾਮਦ ਹੋਏ ਹਨ।


Aarti dhillon

Content Editor

Related News