ਮਹਾਰਾਸ਼ਟਰ ''ਚ ਨਾਈਜ਼ੀਰੀਆਈ ਨਾਗਰਿਕ ਗ੍ਰਿਫ਼ਤਾਰ, 10 ਲੱਖ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

Saturday, Aug 26, 2023 - 11:49 AM (IST)

ਮਹਾਰਾਸ਼ਟਰ ''ਚ ਨਾਈਜ਼ੀਰੀਆਈ ਨਾਗਰਿਕ ਗ੍ਰਿਫ਼ਤਾਰ, 10 ਲੱਖ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਠਾਣੇ (ਭਾਸ਼ਾ)- ਮਹਾਰਾਸ਼ਟਰ ਦੀ ਨਵੀਂ ਮੁੰਬਈ ਪੁਲਸ ਨੇ ਇਕ ਨਾਈਜ਼ੀਰੀਆਈ ਨਾਗਰਿਕ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 10 ਲੱਖ ਰੁਪਏ ਕੀਮਤ ਦਾ ਮੇਫੇਡ੍ਰੋਨ ਜ਼ਬਤ ਕੀਤਾ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੂੰ ਸ਼ੁੱਕਰਵਾਰ ਰਾਤ ਕੋਪਰ ਖੈਰਾਨੇ ਤੋਂ ਗ੍ਰਿਫ਼ਤਾਰ ਕੀਤਾ ਗਿਆ। 

ਇਹ ਵੀ ਪੜ੍ਹੋ : ਦਾਨਪੇਟੀ 'ਚ ਮਿਲਿਆ 100 ਕਰੋੜ ਦਾ ਚੈੱਕ, ਕੈਸ਼ ਕਰਵਾਉਣ ਬੈਂਕ ਪੁੱਜਾ ਮੰਦਰ ਪ੍ਰਸ਼ਾਸਨ ਤਾਂ ਮਿਲੇ 17 ਰੁਪਏ

ਉਨ੍ਹਾਂ ਕਿਹਾ,''ਖੁਫ਼ੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਨਵੀਂ ਮੁੰਬਈ ਪੁਲਸ ਦੇ ਨਸ਼ੀਲੇ ਪਦਾਰਥ ਰੋਕੂ ਸੈੱਲ (ਏ.ਐੱਨ.ਸੀ.) ਨੇ ਕੋਪਰ ਖੈਰਾਨੇ 'ਚ ਇਕ ਪਾਰਕਿੰਗ ਸਥਾਨ 'ਤੇ ਜਾਲ ਵਿਛਾਇਆ ਅਤੇ ਰਾਤ 9 ਵਜੇ ਦੋਸ਼ੀ ਨੂੰ ਫੜ ਲਿਆ।'' ਅਧਿਕਾਰੀ ਅਨੁਸਾਰ ਦੋਸ਼ੀ ਦੀ ਪਛਾਣ 31 ਸਾਲਾ ਨਨਾਚੋਰ ਪਾਲ ਵਜੋਂ ਹੋਈ ਹੈ ਅਤੇ ਉਸ ਕੋਲੋਂ 100 ਗ੍ਰਾਮ ਮੇਫੇਡ੍ਰੋਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਅਤੇ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News