J&K: ਸਾਂਬਾ ''ਚ ਕੌਮਾਂਤਰੀ ਸਰਹੱਦ ''ਤੇ ਲਾਇਆ ਗਿਆ ਰਾਤ ਦਾ ਕਰਫਿਊ, ਜਾਣੋ ਵਜ੍ਹਾ

Tuesday, Jan 03, 2023 - 06:05 PM (IST)

ਜੰਮੂ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਕੌਮਾਂਤਰੀ ਸਰਹੱਦ ਨਾਲ ਲੱਗਦੇ ਇਕ ਕਿਲੋਮੀਟਰ ਦੇ ਘੇਰੇ 'ਚ ਅਧਿਕਾਰੀਆਂ ਨੇ ਮੰਗਲਵਾਰ ਨੂੰ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਦਰਅਸਲ ਖੇਤਰ 'ਚ BSF ਜਵਾਨਾਂ ਦੀ ਪ੍ਰਭਾਵੀ ਪਕੜ ਨੂੰ ਯਕੀਨੀ ਬਣਾਉਣ ਲਈ ਕਰਫਿਊ ਲਗਾਇਆ ਗਿਆ ਹੈ। ਇਹ ਜਾਣਕਾਰੀ ਇਕ ਅਧਿਕਾਰਤ ਆਦੇਸ਼ ਤੋਂ ਮਿਲੀ ਹੈ। ਹੁਕਮਾਂ 'ਚ ਕਿਹਾ ਗਿਆ ਹੈ ਕਿ ਮੌਜੂਦਾ ਧੁੰਦ ਦੀ ਸਥਿਤੀ 'ਚ ਸਰਹੱਦ ਪਾਰ ਤੋਂ ਘੁਸਪੈਠ ਅਤੇ ਡਰੋਨਾਂ ਰਾਹੀਂ ਹਥਿਆਰਾਂ ਦੀ ਤਸਕਰੀ ਦੇ ਖ਼ਤਰੇ ਨੂੰ ਵੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ- J&K: ਅੱਤਵਾਦ ਹਮਲੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਸਸਕਾਰ 'ਚ ਉਮੜੀ ਭੀੜ, ਇਕੱਠੀਆਂ ਬਲੀਆਂ 6 ਚਿਖਾਵਾਂ

ਜ਼ਿਲ੍ਹਾ ਮੈਜਿਸਟ੍ਰੇਟ ਅਨੁਰਾਧਾ ਗੁਪਤਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਂਬਾ ਜ਼ਿਲ੍ਹੇ 'ਚ ਕੌਮਾਂਤਰੀ ਸਰਹੱਦ (IB) ਤੋਂ ਇਕ ਕਿਲੋਮੀਟਰ ਤੱਕ ਦੇ ਖੇਤਰ 'ਚ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਨਾਗਰਿਕਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ 'ਚ ਕਿਹਾ ਗਿਆ ਹੈ ਕਿ ਸਾਂਬਾ ਜ਼ਿਲ੍ਹੇ 'ਚ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਇਕ ਕਿਲੋਮੀਟਰ ਤੱਕ ਦੇ ਖੇਤਰ 'ਚ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਕੋਈ ਵਿਅਕਤੀ ਜਾਂ ਵਿਅਕਤੀਆਂ ਦਾ ਸਮੂਹ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਅਵਾਰਾ ਕੁੱਤਿਆਂ ਲਈ ਫ਼ਰਿਸ਼ਤਾ ਬਣੀ ਪ੍ਰਤਿਮਾ ਦੇਵੀ ਦਾ MCD ਨੇ ਢਾਹਿਆ ਆਸ਼ਿਆਨਾ, ਠੰਡ 'ਚ ਰਹਿਣ ਨੂੰ ਮਜਬੂਰ

ਜ਼ਿਲ੍ਹਾ ਪੱਧਰੀ ਸਥਾਈ ਕਮੇਟੀ ਦੀ ਮੀਟਿੰਗ ਦੌਰਾਨ BSF ਦੇ ਅਧਿਕਾਰੀਆਂ ਨੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਇਕ ਕਿਲੋਮੀਟਰ ਦੇ ਘੇਰੇ 'ਚ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਰਾਤ ਦਾ ਕਰਫਿਊ ਲਗਾਉਣ ਦੀ ਗੱਲ ਕੀਤੀ ਤਾਂ ਜੋ ਸੁਰੱਖਿਆ ਨੂੰ ਯਕੀਨੀ ਬਣਾਇਆ ਸਕਣ। ਇਸ ਦੇ ਨਾਲ ਹੀ ਜਵਾਨ ਆਪਣੀ ਡਿਊਟੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਸਕਣ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਦੋ ਮਹੀਨਿਆਂ ਤੱਕ ਲਾਗੂ ਰਹੇਗਾ।


Tanu

Content Editor

Related News