ਓਮੀਕ੍ਰੋਨ ਦਾ ਡਰ : ਮੱਧ ਪ੍ਰਦੇਸ਼ ਤੋਂ ਬਾਅਦ ਹੁਣ UP 'ਚ ਵੀ ਨਾਈਟ ਕਰਫਿਊ

12/24/2021 11:38:41 AM

ਲਖਨਊ- ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ ਨਵੇਂ ਮਾਮਲਿਆਂ ਕਾਰਨ ਲਗਾਤਾਰ ਡਰ ਵਧਦਾ ਜਾ ਰਿਹਾ ਹੈ। ਉੱਥੇ ਹੀ ਆਉਣ ਵਾਲੇ ਦਿਨਾਂ 'ਚ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਆਯੋਜਨਾਂ ਨੂੰ ਦੇਖਦੇ ਹੋਏ ਕਈ ਸੂਬਾ ਸਰਕਾਰਾਂ ਚੌਕਸੀ ਵਜੋਂ ਕਦਮ ਚੁੱਕ ਰਹੀ ਹੈ। ਇਸੇ ਕ੍ਰਮ 'ਚ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ 'ਚ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਸੂਬੇ 'ਚ ਅੱਧੀ ਰਾਤ ਤੋਂ ਨਾਈਟ ਕਰਫਿਊ ਲਾਗੂ ਹੋ ਜਾਵੇਗਾ। ਆਦੇਸ਼ ਅਨੁਸਾਰ, ਸੂਬੇ 'ਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾ ਹੋਵੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ 'ਚ ਵੀ ਨਾਈਟ ਕਰਫਿਊ ਦਾ ਐਲਾਨ ਕੀਤਾ ਜਾ ਚੁਕਿਆ ਹੈ। 

ਇਹ ਵੀ ਪੜ੍ਹੋ : ਓਮੀਕਰੋਨ: MP 'ਚ ਲੱਗਾ ਨਾਈਟ ਕਰਫਿਊ, ਸ਼ਿਵਰਾਜ ਬੋਲੇ- ਜ਼ਰੂਰਤ ਪਈ ਤਾਂ ਹੋਰ ਸਖ਼ਤੀ ਕਰਾਂਗੇ

ਇਸ ਤੋਂ ਇਲਾਵਾ ਵਿਆਹ ਸਮਾਰੋਹ ਅਤੇ ਦੂਜੇ ਜਨਤਕ ਸਮਾਰੋਹਾਂ ਨੂੰ ਲੈ ਕੇ ਵੀ ਪ੍ਰੋਟੋਕਾਲ ਜਾਰੀ ਕੀਤੇ ਗਏ ਹਨ। ਹੁਣ ਸੂਬੇ 'ਚ ਕਿਸੇ ਵੀ ਵਿਆਹ ਅਤੇ ਸਮਾਰੋਹ 'ਚ 200 ਤੋਂ ਵੱਧ ਲੋਕ ਸ਼ਾਮਲ ਨਹੀਂ ਹੋ ਸਕਣਗੇ। ਉੱਥੇ ਹੀ ਇਸ ਦੌਰਾਨ ਕੋਰੋਨਾ ਨਿਯਮਾਂ ਦਾ ਧਿਆਨ ਰੱਖਣਾ ਹੋਵੇਗਾ। ਓਮੀਕ੍ਰੋਨ ਦੇ ਡਰ ਅਤੇ ਕੋਰੋਨਾ ਦੇ ਮਾਮਲਿਆਂ 'ਚ ਵਾਧੇ ਨੂੰ ਦੇਖਦੇ ਹੋਏ ਸੂਬੇ 'ਚ ਸੁਰੱਖਿਆ ਦੇ ਕਦਮ ਚੁੱਕੇ ਜਾ ਰਹੇ ਹਨ। ਪ੍ਰਦੇਸ਼ 'ਚ ਵੀਰਵਾਰ ਨੂੰ ਕੋਰੋਨਾ ਦੇ 31 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਉੱਤਰ ਪ੍ਰਦੇਸ਼ 'ਚ ਓਮੀਕ੍ਰੋਨ ਦੇ 2 ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ : ਓਮੀਕ੍ਰੋਨ ਨੂੰ ਲੈ ਕੇ ਏਮਜ਼ ਡਾਇਰੈਕਟਰ ਗੁਲੇਰੀਆ ਦੀ ਚਿਤਾਵਨੀ, ਕਿਹਾ- ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News