ਦਿੱਲੀ 'ਚ ਹਟੇਗਾ ਰਾਤ ਦਾ ਕਰਫਿਊ, ਇਕ ਅਪ੍ਰੈਲ ਤੋਂ ਪੂਰੀ ਤਰ੍ਹਾਂ ਖੁੱਲ੍ਹਣਗੇ ਸਕੂਲ

Friday, Feb 25, 2022 - 02:42 PM (IST)

ਦਿੱਲੀ 'ਚ ਹਟੇਗਾ ਰਾਤ ਦਾ ਕਰਫਿਊ, ਇਕ ਅਪ੍ਰੈਲ ਤੋਂ ਪੂਰੀ ਤਰ੍ਹਾਂ ਖੁੱਲ੍ਹਣਗੇ ਸਕੂਲ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐੱਮ.ਏ.) ਨੇ ਰਾਸ਼ਟਰੀ ਰਾਜਧਾਨੀ 'ਚ ਰਾਤ ਦੇ ਕਰਫਿਊ ਸਮੇਤ ਸਾਰੀਆਂ ਕੋਰੋਨਾ ਪਾਬੰਦੀਆਂ ਹਟਾਉਣ ਦਾ ਫ਼ੈਸਲਾ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਸਕੂਲਾਂ 'ਚ ਹੁਣ 'ਹਾਈਬ੍ਰਿਡ' ਮਾਧਿਅਮ (ਆਨਲਾਈਨ ਅੇਤ ਆਫ਼ਲਾਈਨ) ਪੜ੍ਹਾਈ ਨਹੀਂ ਹੋਵੇਗੀ ਅਤੇ ਸਾਰੇ ਸਕੂਲ ਇਕ ਅਪ੍ਰੈਲ ਤੋਂ ਪੂਰੀ ਤਰ੍ਹਾਂ ਖੁੱਲ੍ਹਣਗੇ। ਉੱਥੇ ਹੀ ਮਾਸਕ ਨਹੀਂ ਪਹਿਨਣ 'ਤੇ ਲੱਗਣ ਵਾਲਾ ਜੁਰਮਾਨਾ 2 ਹਜ਼ਾਰ ਰੁਪਏ ਤੋਂ ਘਟਾ ਕੇ 500 ਰੁਪਏ ਕਰ ਦਿੱਤਾ ਹੈ। 

PunjabKesari

ਡੀ.ਡੀ.ਐੱਮ.ਏ. ਦੀ ਸ਼ੁੱਕਰਵਾਰ ਨੂੰ ਹੋਈ ਬੈਠਕ 'ਚ ਇਹ ਫ਼ੈਸਲੇ ਕੀਤੇ ਗਏ। ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਦੇ ਮਾਮਲੇ ਘੱਟ ਹੋਣ ਅਤੇ ਪਾਬੰਦੀਆਂ ਕਾਰਨ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਦੇ ਮੱਦੇਨਜ਼ਰ ਇਹ ਫ਼ੈਸਲੇ ਕੀਤੇ ਗਏ ਹਨ। ਕੇਜਰੀਵਾਲ ਨੇ ਟਵੀਟ ਕੀਤਾ,''ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਸਾਰੀਆਂ ਪਾਬੰਦੀਆਂ ਹਟਾ ਲਈਆਂ ਹਨ, ਕਿਉਂਕਿ ਸਥਿਤੀ 'ਚ ਸੁਧਾਰ ਹੋਇਆ ਹੈ ਅਤੇ ਲੋਕਾਂ ਨੂੰ ਨੌਕਰੀਆਂ ਜਾਣ ਕਾਰਨ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।'' ਉਨ੍ਹਾਂ ਕਿਹਾ,''ਸਕੂਲ ਇਕ ਅਪ੍ਰੈਲ ਤੋਂ ਪੂਰੀ ਤਰ੍ਹਾਂ ਨਾਲ ਖੁੱਲ੍ਹ ਜਾਣਗੇ। ਮਾਸਕ ਨਾ ਪਹਿਨਣ 'ਤੇ ਹੁਣ 500 ਰੁਪਏ ਦਾ ਜੁਰਮਾਨਾ ਹੋਵੇਗਾ। ਸਾਰੇ ਲੋਕ ਹਾਲੇ ਵੀ ਸੰਕਰਮਣ ਨੂੰ ਲੈ ਕੇ ਚੌਕਸ ਰਹਿਣ। ਸਰਕਾਰ ਸਖ਼ਤ ਨਜ਼ਰ ਰੱਖੇਗੀ।'' ਉੱਪ ਰਾਜਪਾਲ ਅਨਿਲ ਬੈਜਲ ਦੀ ਪ੍ਰਧਾਨਗੀ 'ਚ ਹੋਈ ਬੈਠਕ 'ਚ ਸਾਵਧਾਨੀਆਂ ਵਰਤਣ ਦੇ ਨਾਲ ਹੀ ਟੀਕਾਕਰਨ 'ਤੇ ਵੀ ਚਰਚਾ ਹੋਈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News