ਕਸ਼ਮੀਰ ''ਚ ਰਾਤ ਦਾ ਤਾਪਮਾਨ ਵਧਿਆ, ਅਗਲੇ ਹਫਤੇ ਬਰਫਬਾਰੀ ਦੀ ਸੰਭਾਵਨਾ

Thursday, Jan 25, 2024 - 05:33 PM (IST)

ਕਸ਼ਮੀਰ ''ਚ ਰਾਤ ਦਾ ਤਾਪਮਾਨ ਵਧਿਆ, ਅਗਲੇ ਹਫਤੇ ਬਰਫਬਾਰੀ ਦੀ ਸੰਭਾਵਨਾ

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਲੰਬੇ ਸਮੇਂ ਤੋਂ ਜਾਰੀ ਖ਼ੁਸ਼ਕ ਮੌਸਮ ਦਾ ਅੰਤ ਹੋ ਸਕਦਾ ਹੈ ਅਤੇ ਅਗਲੇ ਕੁਝ ਦਿਨਾਂ 'ਚ ਕੁਝ ਥਾਵਾਂ 'ਤੇ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕਸ਼ਮੀਰ ਘਾਟੀ ਵਿਚ ਬੱਦਲ ਛਾਏ ਰਹਿਣ ਕਾਰਨ ਰਾਤ ਦੇ ਤਾਪਮਾਨ 'ਚ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਰਾਤ ਨੂੰ ਸ਼੍ਰੀਨਗਰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ ਮਨਫ਼ੀ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ 'ਚ ਆਮ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਰਾਤ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਬਰਫਬਾਰੀ ਹੋਵੇਗੀ।

ਵਿਭਾਗ ਨੇ ਕਿਹਾ ਕਿ ਸ਼ੁੱਕਰਵਾਰ ਸਵੇਰੇ ਮੈਦਾਨੀ ਇਲਾਕਿਆਂ 'ਚ ਹਲਕੀ ਮੀਂਹ ਅਤੇ ਉੱਚੇ ਇਲਾਕਿਆਂ 'ਚ ਹਲਕੀ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 1 ਅਤੇ 2 ਫਰਵਰੀ ਨੂੰ ਕੁਝ ਥਾਵਾਂ 'ਤੇ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਮੌਸਮ ਦੇ ਕਾਰਨ 28-31 ਜਨਵਰੀ ਤੱਕ ਮਹੱਤਵਪੂਰਨ ਸੜਕਾਂ ਖਾਸ ਕਰਕੇ ਸਿੰਥਨ ਦੱਰਾ, ਮੁਗਲ ਰੋਡ, ਸਾਧਨਾ, ਰਾਜ਼ਦਾਨ ਦੱਰਾ ਅਤੇ ਜ਼ੋਜਿਲਾ ਪਾਸ ਅਤੇ ਉੱਚੇ ਖੇਤਰਾਂ ਵਿਚ ਅਸਥਾਈ ਤੌਰ 'ਤੇ ਬੰਦ ਹੋ ਸਕਦਾ ਹੈ।

ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿਚ ਘੱਟੋ-ਘੱਟ ਤਾਪਮਾਨ ਮਨਫ਼ੀ 6.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਾਜ਼ੀਗੁੰਡ ਕਸਬੇ ਦਾ ਘੱਟੋ-ਘੱਟ ਤਾਪਮਾਨ ਮਨਫ਼ੀ 4.2 ਡਿਗਰੀ ਸੈਲਸੀਅਸ ਅਤੇ ਉੱਤਰੀ ਕਸ਼ਮੀਰ ਦੇ ਗੁਲਮਰਗ ਦੇ ਸਕੀ ਰਿਜ਼ੋਰਟ ਦਾ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
 


author

Tanu

Content Editor

Related News