ਨਿਕਾਹ ਹਲਾਲਾ-ਬਹੁਵਿਆਹ ਦੀ ਆੜ ’ਚ ਜਿਨਸੀ ਸ਼ੋਸ਼ਣ ’ਤੇ FIR ਰੱਦ ਕਰਨ ਤੋਂ ਹਾਈ ਕੋਰਟ ਦਾ ਇਨਕਾਰ

Saturday, Jul 04, 2026 - 10:05 AM (IST)

ਨਿਕਾਹ ਹਲਾਲਾ-ਬਹੁਵਿਆਹ ਦੀ ਆੜ ’ਚ ਜਿਨਸੀ ਸ਼ੋਸ਼ਣ ’ਤੇ FIR ਰੱਦ ਕਰਨ ਤੋਂ ਹਾਈ ਕੋਰਟ ਦਾ ਇਨਕਾਰ

ਪ੍ਰਯਾਗਰਾਜ- ਇਲਾਹਾਬਾਦ ਹਾਈ ਕੋਰਟ ਨੇ ਨਿਕਾਹ ਹਲਾਲਾ ਅਤੇ ਬਹੁਵਿਆਹ ਦੀ ਆੜ ’ਚ ਇਕ ਔਰਤ ਦੇ ਕਥਿਤ ਜਿਨਸੀ ਸ਼ੋਸ਼ਣ ਨਾਲ ਜੁੜੇ ਮਾਮਲੇ ’ਚ ਦਰਜ ਐੱਫ.ਆਈ.ਆਰ. ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਔਰਤ ਨਾਲ ਅਪਰਾਧ ਹੋਣ ਦੇ ਪਹਿਲੀ ਨਜ਼ਰੇ ਦੋਸ਼ ਸਾਹਮਣੇ ਆਉਂਦੇ ਹਨ, ਤਾਂ ਸਿਰਫ ਨਿੱਜੀ ਜਾਂ ਧਾਰਮਿਕ ਕਾਨੂੰਨ ਦਾ ਹਵਾਲਾ ਦੇ ਕੇ ਅਪਰਾਧਿਕ ਕਾਰਵਾਈ ਨੂੰ ਰੋਕਿਆ ਨਹੀਂ ਜਾ ਸਕਦਾ ਹੈ।

ਮਾਮਲੇ ’ਚ ਔਰਤ ਨੇ ਦੋਸ਼ ਲਾਇਆ ਹੈ ਕਿ ਤਲਾਕ, ਨਿਕਾਹ ਹਲਾਲਾ ਅਤੇ ਬਹੁਵਿਆਹ ਦੀ ਪ੍ਰਕਿਰਿਆ ਦਾ ਸਹਾਰਾ ਲੈ ਕੇ ਉਸ ਨਾਲ ਵਾਰ-ਵਾਰ ਜਿਨਸੀ ਸ਼ੋਸ਼ਣ ਕੀਤਾ ਗਿਆ। ਸ਼ਿਕਾਇਤ ਦੇ ਆਧਾਰ ’ਚ ਕਈ ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਇਲਾਹਾਬਾਦ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਐੱਫ.ਆਈ.ਆਰ. ਰੱਦ ਕਰਨ ਦੀ ਮੰਗ ਕੀਤੀ। ਹਾਈ ਕੋਰਟ ਨੇ ਪਟੀਸ਼ਨ ਖਾਰਿਜ ਕਰਦੇ ਹੋਏ ਕਿਹਾ ਕਿ ਇਸ ਪੱਧਰ ’ਤੇ ਮਾਮਲੇ ਦੀ ਜਾਂਚ ’ਚ ਦਖਲਅੰਦਾਜ਼ੀ ਕਰਨਾ ਉਚਿਤ ਨਹੀਂ ਹੋਵੇਗਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜਦੋਂ ਪਹਿਲੀ ਨਜ਼ਰੇ ਘਿਨਾਉਣੇ ਅਪਰਾਧ ਦੇ ਦੋਸ਼ ਮੌਜੂਦ ਹੋਣ, ਤਾਂ ਪੁਲਸ ਨੂੰ ਨਿਰਪੱਖ ਜਾਂਚ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਹੈ।

ਅਦਾਲਤ ਨੇ ਆਪਣੇ ਹੁਕਮ ’ਚ ਇਹ ਵੀ ਕਿਹਾ ਕਿ ਕਿਸੇ ਵੀ ਨਿੱਜੀ ਜਾਂ ਧਾਰਮਿਕ ਕਾਨੂੰਨ ਦੀ ਆੜ ਲੈ ਕੇ ਅਪਰਾਧਿਕ ਕਾਰੇ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਹੈ। ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਬੰਧਤ ਵਿਅਕਤੀਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਹੁਣ ਮਾਮਲੇ ਦੀ ਪੁਲਸ ਜਾਂਚ ਪਹਿਲਾਂ ਵਾਂਗ ਜਾਰੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News