ਨਿਮਿਸ਼ਾ ਪ੍ਰਿਆ ਨੂੰ ਯਮਨ ’ਚ ‘ਤਤਕਾਲ ਕੋਈ ਖ਼ਤਰਾ ਨਹੀਂ’, SC ਨੇ 8 ਹਫ਼ਤਿਆਂ ਲਈ ਟਾਲੀ ਸੁਣਵਾਈ

Friday, Aug 15, 2025 - 03:36 PM (IST)

ਨਿਮਿਸ਼ਾ ਪ੍ਰਿਆ ਨੂੰ ਯਮਨ ’ਚ ‘ਤਤਕਾਲ ਕੋਈ ਖ਼ਤਰਾ ਨਹੀਂ’, SC ਨੇ 8 ਹਫ਼ਤਿਆਂ ਲਈ ਟਾਲੀ ਸੁਣਵਾਈ

ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੂੰ ਵੀਰਵਾਰ ਨੂੰ ਸੂਚਿਤ ਕੀਤਾ ਗਿਆ ਕਿ ਯਮਨ ਵਿਚ ਕਤਲ ਦੇ ਦੋਸ਼ ਵਿਚ ਮੌਤ ਦੀ ਸਜ਼ਾ ਪਾਉਣ ਵਾਲੀ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਨੂੰ ‘ਤਤਕਾਲ ਕੋਈ ਖ਼ਤਰਾ ਨਹੀਂ’ ਹੈ। ਇਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਨੂੰ 8 ਹਫ਼ਤਿਆਂ ਬਾਅਦ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ ਹੈ। ਪ੍ਰਿਆ ਨੂੰ ਕਾਨੂੰਨੀ ਸਹਿਯੋਗ ਦੇ ਰਹੇ ਪਟੀਸ਼ਨਰ ਸੰਗਠਨ ‘ਸੇਵ ਨਿਮਿਸ਼ਾ ਪ੍ਰਿਆ ਇੰਟਰਨੈਸ਼ਨਲ ਐਕਸ਼ਨ ਕੌਂਸਲ’ ਦੇ ਵਕੀਲ ਨੇ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੂੰ ਕੇਸ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ।

ਪੜ੍ਹੋ ਇਹ ਵੀ - ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ : PM ਮੋਦੀ ਨੇ 15,000 ਦੇਣ ਦਾ ਕੀਤਾ ਐਲਾਨ

ਦੱਸ ਦੇਈਏ ਕਿ ਦੂਜੇ ਪਾਸੇ ਸੁਪਰੀਮ ਕੋਰਟ ਉਸ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਹੈ, ਜਿਸ ਵਿਚ ਕੇਂਦਰ ਨੂੰ ਕੇਰਲ ਦੇ ਪਲੱਕੜ ਦੀ 38 ਸਾਲਾ ਨਰਸ ਨੂੰ ਬਚਾਉਣ ਲਈ ਕੂਟਨੀਤਿਕ ਤਰੀਕਿਆਂ ਦੀ ਵਰਤੋਂ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਨਿਮਿਸ਼ਾ ਪ੍ਰਿਆ ਨੂੰ 2017 ਵਿਚ ਆਪਣੀ ਯਮਨੀ ਕਾਰੋਬਾਰੀ ਸਾਥੀ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ ਗਿਆ ਸੀ।

ਪੜ੍ਹੋ ਇਹ ਵੀ - ਮੋਟਾਪੇ ਨੂੰ ਲੈ ਕੇ ਬੋਲੇ PM ਮੋਦੀ, ਦੇਸ਼ ਵਾਸੀਆਂ ਨੂੰ ਕੀਤੀ ਇਹ ਅਪੀਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News