ਸ਼ਿਮਲਾ 'ਚ ਵੱਡਾ ਹਾਦਸਾ, ਡਿੱਗਿਆ ਸ਼ਿਵ ਮੰਦਰ, 9 ਲੋਕਾਂ ਦੀ ਦਰਦਨਾਕ ਮੌਤ
Monday, Aug 14, 2023 - 12:32 PM (IST)
ਸ਼ਿਮਲਾ- ਹਿਮਾਚਲ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਅੱਜ ਮਤਲਬ ਸੋਮਵਾਰ ਨੂੰ ਸ਼ਿਮਲਾ ਸ਼ਹਿਰ ਵਿਚ ਵੱਡਾ ਲੈਂਡਸਲਾਈਡ ਹੋਇਆ, ਜਿਸ ਕਾਰਨ ਸ਼ਿਵ ਬਾੜੀ ਮੰਦਰ ਢਹਿ ਗਿਆ। ਸੋਮਵਾਰ ਦਾ ਦਿਨ ਤੇ ਸਾਵਣ ਮਹੀਨਾ ਹੋਣ ਕਾਰਨ ਵੱਡੀ ਗਿਣਤੀ ਵਿਚ ਲੋਕ ਸ਼ਿਵ ਪੂਜਾ ਲਈ ਪਹੁੰਚੇ ਹੋਏ ਸਨ। ਸ਼ੁਰੂਆਤੀ ਜਾਣਕਾਰੀ ਮੁਤਾਬਕ 9 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕਈ ਲੋਕਾਂ ਦੇ ਦੱਬੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਘਟਨਾ ਸ਼ਿਮਲਾ ਦੇ ਸਮਰਹਿਲ ਨੇੜੇ ਵਾਪਰੀ।
ਪੜ੍ਹੋ ਇਹ ਅਹਿਮ ਖ਼ਬਰ- H-1B ਵੀਜ਼ਾ ਤੋਂ ਇਨਕਾਰ, 70 ਭਾਰਤੀਆਂ ਨੇ ਅਮਰੀਕੀ ਸਰਕਾਰ ਖ਼ਿਲਾਫ਼ ਕੀਤੀ ਕਾਨੂੰਨੀ ਕਾਰਵਾਈ
ਤਬਾਹੀ ਦੇ ਸਮੇਂ ਮੰਦਰ 'ਚ 25-30 ਲੋਕ ਮੌਜੂਦ ਸਨ। ਇੱਕ ਪੁਲਸ ਅਧਿਕਾਰੀ ਨੇ ਆਈਏਐਨਐਸ ਨੂੰ ਦੱਸਿਆ ਕਿ ਪੰਜ ਲੋਕਾਂ ਨੂੰ ਬਚਾਇਆ ਗਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹੁਣ ਤੱਕ ਨੌਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਸਨੇ ਇੱਕ ਬਿਆਨ ਵਿੱਚ ਕਿਹਾ ਕਿ "ਸਥਾਨਕ ਪ੍ਰਸ਼ਾਸਨ ਮਲਬੇ ਨੂੰ ਸਾਫ਼ ਕਰਨ ਲਈ ਲਗਨ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਅਜੇ ਵੀ ਫਸੇ ਹੋਏ ਲੋਕਾਂ ਨੂੰ ਬਚਾਇਆ ਜਾ ਸਕੇ,"। ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਲੋਕ ਪੂਜਾ ਕਰਨ ਲਈ ਮੰਦਰ ਪਹੁੰਚੇ ਸਨ। ਇਸ ਦੌਰਾਨ ਜ਼ਮੀਨ ਖਿਸਕ ਗਈ ਅਤੇ ਇਹ ਲੋਕ ਮਲਬੇ ਹੇਠਾਂ ਦੱਬ ਗਏ। ਵੱਡੀ ਗੱਲ ਇਹ ਹੈ ਕਿ ਇੱਥੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ ਅਤੇ ਇਸ ਕਾਰਨ ਰਾਹਤ ਕਾਰਜ ਸ਼ੁਰੂ ਨਹੀਂ ਹੋ ਸਕੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮਲਬੇ ਹੇਠ ਵੱਡੀ ਗਿਣਤੀ ਲੋਕ ਦੱਬੇ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।