ਗੁਜਰਾਤ ਤੱਟ ਨੇੜੇ 9 ਲੋਕਾਂ ਨਾਲ ਪਾਕਿਸਤਾਨੀ ਕਿਸ਼ਤੀ ਫੜੀ, 280 ਕਰੋੜ ਰੁਪਏ ਦੀ ਹੈਰੋਇਨ ਜ਼ਬਤ

04/25/2022 11:48:38 AM

ਅਹਿਮਦਾਬਾਦ (ਭਾਸ਼ਾ)- ਭਾਰਤੀ ਤੱਟ ਰੱਖਿਅਕ ਫ਼ੋਰਸ ਅਤੇ ਗੁਜਰਾਤ ਅੱਤਵਾਦ ਰੋਕੂ ਦਸਤੇ ਨੇ ਸੂਬੇ ਦੇ ਤੱਟ ਕੋਲੋਂ ਅਰਬ ਸਾਗਰ 'ਚ ਚਾਲਕ ਦਲ ਦੇ 9 ਮੈਂਬਰਾਂ ਨਾਲ ਇਕ ਪਾਕਿਸਤਾਨੀ ਕਿਸ਼ਤੀ ਫੜੀ ਹੈ। ਕਿਸ਼ਤੀ 'ਚੋਂ 280 ਕਰੋੜ ਰੁਪਏ ਮੁੱਲ ਦੀ ਹੈਰੋਇਨ ਜ਼ਬਤ ਕੀਤੀ ਗਈ ਹੈ। ਇਕ ਰੱਖਿਆ ਬੁਲਾਰੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਬੁਲਾਰੇ ਨੇ ਇਕ ਬਿਆਨ 'ਚ ਕਿਹਾ ਕਿ ਤੱਟ ਰੱਖਿਅਕ ਫ਼ੋਰਸ ਦੇ ਜਹਾਜ਼ਾਂ ਨੇ ਪਾਕਿਸਤਾਨੀ ਕਿਸ਼ਤੀ 'ਅਲ ਹੱਜ' ਨੂੰ ਭਾਰਤੀ ਜਲ ਸਰਹੱਦ 'ਚ ਦਾਖ਼ਲ ਹੋਣ 'ਤੇ ਚਿਤਾਵਨੀ ਦਿੱਤੀ ਅਤੇ ਉਸ ਨੂੰ ਫੜ ਲਿਆ। ਅਧਿਕਾਰੀਆਂ ਨੇ ਕਿਸ਼ਤੀ 'ਤੇ 280 ਕਰੋੜ ਰੁਪਏ ਮੁੱਲ ਦੀ ਹੈਰੋਇਨ ਮਿਲੀ। ਬਿਆਨ 'ਚ ਦੱਸਿਆ ਗਿਆ ਹੈ ਕਿ ਕਿਸ਼ਤੀ ਅਤੇ ਉਸ ਦੇ ਚਾਲਕ ਦਲ ਦੇ ਮੈਂਬਰਾਂ ਨੂੰ ਅੱਗੇ ਦੀ ਜਾਂਚ ਲਈ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਜਖਾਊ ਬੰਦਰਗਾਹ ਲਿਜਾਇਆ ਗਿਆ।


DIsha

Content Editor

Related News