ਵਿਆਹ ਸਮਾਰੋਹ ਤੋਂ ਪਰਤ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਹਾਦਸਾ, 9 ਦੀ ਮੌਤ

04/21/2024 10:41:35 AM

ਕੋਟਾ (ਭਾਸ਼ਾ)- ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ 'ਚ ਸ਼ਨੀਵਾਰ ਦੇਰ ਰਾਤ ਇਕ ਕਾਰ ਅਤੇ ਟਰੱਕ ਵਿਚਾਲੇ ਟੱਕਰ ਹੋਣ ਨਾਲ 9 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਝਾਲਾਵਾੜ ਦੀ ਪੁਲਸ ਸੁਪਰਡੈਂਟ ਰਿਚਾ ਤੋਮਰ ਨੇ ਦੱਸਿਆ ਕਿ ਇਹ ਹਾਦਸਾ ਦੇਰ ਰਾਤ 2.45 ਵਜੇ ਏਕਲੇਰਾ ਪਿੰਡ ਕੋਲ ਵਾਪਰਿਆ। 

ਉਨ੍ਹਾਂ ਕਿਹਾ ਕਿ ਹਾਦਸੇ ਦੀ ਲਪੇਟ 'ਚ ਆਏ ਲੋਕ ਇਕ ਵਿਆਹ ਸਮਾਰੋਹ 'ਚ ਹਿੱਸਾ ਲੈ ਕੇ ਭੋਪਾਲ ਦੇ ਡੂੰਗਰੀ ਪਿੰਡ ਤੋਂ ਆ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਹਾਦਸੇ 'ਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 7 ਹੋਰ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਹਾਦਸੇ 'ਚ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ, ਜਿਸ ਨੂੰ ਝਾਲਾਵਾੜ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ 'ਚ ਮਾਰੇ ਗਏ ਲੋਕਾਂ ਦੀ ਉਮਰ 18 ਤੋਂ 30 ਸਾਲ ਦਰਮਿਆਨ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 


DIsha

Content Editor

Related News