ਲਖੀਮਪੁਰ ਖੀਰੀ 'ਚ ਭਿਆਨਕ ਹਾਦਸਾ, ਟਰੱਕ-ਵੈਨ ਦੀ ਭਿਆਨਕ ਟੱਕਰ 'ਚ 9 ਲੋਕਾਂ ਦੀ ਮੌਤ

Monday, May 18, 2026 - 01:00 PM (IST)

ਲਖੀਮਪੁਰ ਖੀਰੀ 'ਚ ਭਿਆਨਕ ਹਾਦਸਾ, ਟਰੱਕ-ਵੈਨ ਦੀ ਭਿਆਨਕ ਟੱਕਰ 'ਚ 9 ਲੋਕਾਂ ਦੀ ਮੌਤ

ਲਖੀਮਪੁਰ ਖੇੜੀ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਇੱਕ ਵੈਨ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਨੌਂ ਲੋਕਾਂ ਦੀ ਦਰਦਨਾਕ ਮੌਤ ਹੋਣ ਦੀ ਸੂਚਨਾ ਮਿਲੀ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਇਸ ਹਾਦਸੇ ਦੌਰਾਨ ਵਾਹਨਾਂ ਦੇ ਪਰਖੱਚੇ ਉੱਡ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਲਖੀਮਪੁਰ ਖੇੜੀ ਦੇ ਈਸਾਨਗਰ ਥਾਣਾ ਖੇਤਰ ਵਿੱਚ NH-730 'ਤੇ ਸਿਸੀਆ ਨੇੜੇ ਵਾਪਰਿਆ। 

ਇਹ ਵੀ ਪੜ੍ਹੋ - ਵੱਡੀ ਖ਼ਬਰ : 4 ਦਿਨਾਂ 'ਚ ਉੱਡਾ ਦੇਵਾਂਗੇ ਹਰਿਦੁਆਰ ਦੀ ਹਰ ਕੀ ਪੌੜੀ, ਫੋਨ ਕਾਲ ਨੇ ਪੁਆ 'ਤੀਆਂ ਭਾਜੜਾਂ

ਅਧਿਕਾਰੀਆਂ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਵੈਨ ਪੂਰੀ ਤਰ੍ਹਾਂ ਤਬਾਹ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੌਰਾਨ ਨੌਂ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਅਧਿਕਾਰੀਆਂ ਅਨੁਸਾਰ ਵੈਨ ਵਿੱਚ ਲਗਭਗ 10 ਯਾਤਰੀ ਸਨ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ - ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ ਤੋਂ ਆਈ ਰੂਹ ਕੰਬਾਊ ਖ਼ਬਰ

ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਅਧਿਕਾਰੀਆਂ ਨੇ ਬਚਾਅ ਕਾਰਜ ਕਰਨੇ ਸ਼ੁਰੂ ਕਰ ਦਿੱਤੇ। ਸਥਾਨਕ ਲੋਕਾਂ ਦੇ ਅਨੁਸਾਰ ਵੈਨ ਲਖੀਮਪੁਰ ਤੋਂ ਸਿਸਈਆ ਜਾ ਰਹੀ ਸੀ, ਜਦੋਂ ਕਿ ਟਰੱਕ ਬਹਿਰਾਈਚ ਤੋਂ ਆ ਰਿਹਾ ਸੀ। ਇਸ ਦੌਰਾਨ ਦੋਵਾਂ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਅਧਿਕਾਰੀਆਂ ਨੇ ਹਾਦਸੇ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News