ਨਿਰਭਯਾ ਕੇਸ : ਦੋਸ਼ੀ ਮੁਕੇਸ਼ ਦੀ ਮੰਗ- ਪਟੀਸ਼ਨ ''ਤੇ ਜਲਦੀ ਸੁਣਵਾਈ ਕਰੇ ਸੁਪਰੀਮ ਕੋਰਟ

01/27/2020 11:35:37 AM

ਨਵੀਂ ਦਿੱਲੀ— ਨਿਰਭਯਾ ਦੇ ਦੋਸ਼ੀਆਂ ਨੂੰ ਇਕ ਫਰਵਰੀ ਨੂੰ ਫਾਂਸੀ ਦਿੱਤੀ ਜਾਣੀ ਹੈ। ਇਸ ਡਰ 'ਚ ਰਹਿ ਰਹੇ ਦੋਸ਼ੀਆਂ 'ਚੋਂ ਇਕ ਮੁਕੇਸ਼ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਉਹ ਰਾਸ਼ਟਰਪਤੀ ਤੋਂ ਦਯਾ ਪਟੀਸ਼ਨ ਖਾਰਜ ਹੋਣ ਵਿਰੁੱਧ ਦਾਇਰ ਪਟੀਸ਼ਨ 'ਤੇ ਜਲਦ ਸੁਣਵਾਈ ਕਰੇ।

ਪਟੀਸ਼ਨ 'ਤੇ ਸੁਣਵਾਈ ਪਹਿਲੀ ਪਹਿਲ
ਦੇਸ਼ ਦੀ ਸਰਵਉੱਚ ਅਦਾਲਤ ਨੇ ਇਸ ਮੰਗ 'ਤੇ ਉਸ ਨੂੰ ਰਜਿਸਟਰੀ ਜਾਣ ਦਾ ਸੁਝਾਅ ਦਿੱਤਾ ਹੈ। ਖੁਦ ਚੀਫ ਜਸਟਿਸ ਐੱਸ.ਏ. ਬੋਬੜੇ ਨੇ ਮੰਨਿਆ ਕਿ ਮੁਕੇਸ਼ ਦੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ 1 ਫਰਵਰੀ ਨੂੰ ਫਾਂਸੀ 'ਤੇ ਚੜ੍ਹਾਇਆ ਜਾਣਾ ਹੈ ਤਾਂ ਉਸ ਦੀ ਪਟੀਸ਼ਨ 'ਤੇ ਸੁਣਵਾਈ ਪਹਿਲੀ ਪਹਿਲ ਹੈ।

17 ਜਨਵਰੀ ਨੂੰ ਖਾਰਜ ਹੋਈ ਸੀ ਦਯਾ ਪਟੀਸ਼ਨ
ਦੱਸਣਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਨਿਰਭਯਾ ਰੇਪ ਮਾਮਲੇ ਦੇ ਦੋਸ਼ੀ ਮੁਕੇਸ਼ ਦੀ ਦਯਾ ਪਟੀਸ਼ਨ 17 ਜਨਵਰੀ ਨੂੰ ਖਾਰਜ ਕਰ ਦਿੱਤੀ ਸੀ। ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਰਾਸ਼ਟਰਪਤੀ ਕੋਲ ਦਯਾ ਪਟੀਸ਼ਨ ਭੇਜੇ ਜਾਣ ਦੇ ਤੁਰੰਤ ਬਾਅਦ ਰਾਸ਼ਟਰਪਤੀ ਨੇ ਇਸ ਨੂੰ ਖਾਰਜ ਕਰ ਦਿੱਤਾ। ਮੁਕੇਸ਼ ਨੇ ਕੁਝ ਦਿਨ ਪਹਿਲਾਂ ਹੀ ਦਯਾ ਪਟੀਸ਼ਨ ਦਾਇਰ ਕੀਤੀ ਸੀ। 16 ਦਸੰਬਰ 2012 ਨੂੰ ਦਿੱਲੀ 'ਚ ਹੋਈ ਇਸ ਖੌਫਨਾਕ ਘਟਨਾ ਦੇ ਇਕ ਹੋਰ ਦੋਸ਼ੀ ਵਿਨੇ ਸ਼ਰਮਾ ਦੀ ਮੁਆਫ਼ੀ ਪਟੀਸ਼ਨ ਵੀ ਰਾਸ਼ਟਰਪਤੀ ਕੋਲ ਪਹੁੰਚੀ ਸੀ ਪਰ ਉਸ ਨੇ ਬਾਅਦ 'ਚ ਇਹ ਕਹਿੰਦੇ ਹੋਏ ਅਰਜ਼ੀ ਵਾਪਸ ਲੈ ਲਈ ਸੀ ਕਿ ਇਸ ਲਈ ਉਸ ਦੀ ਰਾਏ ਨਹੀਂ ਲਈ ਗਈ ਸੀ।

DIsha

This news is Content Editor DIsha