ਨਿਰਭਯਾ ਦੇ ਦੋਸ਼ੀ ਪਵਨ ਦੀ ਮੁੜ ਵਿਚਾਰ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ

01/31/2020 4:49:27 PM

ਨਵੀਂ ਦਿੱਲੀ— ਨਿਰਭਯਾ ਗੈਂਗਰੇਪ ਕੇਸ 'ਚ ਦੋਸ਼ੀ ਪਵਨ ਗੁਪਤਾ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਨਿਰਭਯਾ ਮਾਮਲੇ 'ਚ ਦੋਸ਼ੀ ਪਵਨ ਗੁਪਤਾ ਵਲੋਂ ਦਾਇਰ ਮੁੜ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤਾ। ਦਰਅਸਲ ਪਵਨ ਨੇ ਵਾਰਦਾਤ ਦੇ ਸਮੇਂ ਖੁਦ ਦੇ ਨਾਬਾਲਗ ਹੋਣ ਦਾ ਦਾਅਵਾ ਕਰਦੇ ਹੋਏ ਇਹ ਮੁੜ ਵਿਚਾਰ ਪਟੀਸ਼ਨ ਦਾਖਲ ਕੀਤੀ ਸੀ। ਇਸ ਦੇ ਨਾਲ ਹੀ ਡੈੱਥ ਵਾਰੰਟ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਗਈ ਸੀ। ਕੋਰਟ ਨੇ ਡੈੱਥ ਵਾਰੰਟ 'ਤੇ ਕਿਸੇ ਵੀ ਤਰ੍ਹਾਂ ਦੀ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। 
ਇਸ ਤੋਂ ਪਹਿਲਾਂ 20 ਜਨਵਰੀ ਨੂੰ ਸੁਪਰੀਮ ਕੋਰਟ ਨੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਇਸ ਆਦੇਸ਼ 'ਤੇ ਪਵਨ ਨੇ ਮੁੜ ਵਿਚਾਰ ਪਟੀਸ਼ਨ ਦਾਖਲ ਕੀਤੀ ਸੀ। ਦੋਸ਼ੀ ਪਵਨ ਗੁਪਤਾ ਕੋਲ ਹਾਲੇ ਦੋਵੇਂ ਬਦਲ ਕਿਊਰੇਟਿਵ ਪਟੀਸ਼ਨ ਅਤੇ ਦਯਾ ਪਟੀਸ਼ਨ ਬਚੇ ਹਨ।

ਸ਼ੁੱਕਰਵਾਰ ਨੂੰ ਦੋਸ਼ੀ ਪਵਨ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਖਲ ਕਰ ਕੇ ਕਿਹਾ ਸੀ ਕਿ ਘਟਨਾ ਦੇ ਸਮੇਂ ਉਹ ਨਾਬਾਲਗ ਸੀ। ਸੁਪਰੀਮ ਕੋਰਟ ਨੇ ਉਸ ਦੇ ਤੱਥਾਂ ਨੂੰ ਨਜ਼ਰਅੰਦਾਜ ਕੀਤਾ। ਅਜਿਹੇ 'ਚ ਇਸ ਮਾਮਲੇ 'ਚ ਮੁੜ ਵਿਚਾਰ ਦੀ ਜ਼ਰੂਰਤ ਹੈ। ਕੋਰਟ ਨੇ ਇਸ ਮਾਮਲੇ 'ਚ ਦੋਸ਼ੀ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।


DIsha

Content Editor

Related News