ਨਿਰਭਿਆ ਮਾਮਲਾ : ਸੁਪਰੀਮ ਕੋਰਟ ਨੇ ਫਾਂਸੀ ਦੀ ਨਵੀਂ ਤਰੀਕ ਲਈ ਦਿੱਤੀ ਹਰੀ ਝੰਡੀ

02/11/2020 10:28:30 PM

ਨਵੀਂ ਦਿੱਲੀ — ਨਿਰਭਿਆ ਦੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੀ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਨਵਾਂ ਡੈੱਥ ਵਾਰੰਟ ਜਾਰੀ ਕਨਨ ਲਈ ਹਰੀ ਝੰਡੀ ਦੇ ਦਿੱਤੀ ਹੈ। ਅਦਾਲਤ ਨੇ ਆਪਣੇ ਆਦੇਸ਼ 'ਚ ਕਿਹਾ ਹੈ ਕਿ ਤਿਹਾੜ ਪ੍ਰਸ਼ਾਸਨ ਹੁਣ ਫਾਂਸੀ ਦੀ ਨਵੀਂ ਤਰੀਕ ਜਾਰੀ ਕਰਵਾਉਣ ਲਈ ਸੈਸ਼ਨ ਅਦਾਲਤ 'ਚ ਪਟੀਸ਼ਨ ਦਾਇਰ ਕਰ ਸਕਦਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਚਾਰਾਂ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਦੇ ਹੋਏ ਉਨ੍ਹਾਂ ਦੇ ਵੱਖ-ਵੱਖ ਫਾਂਸੀ ਦੇ ਮਾਮਲੇ ਨੂੰ ਆਪਣੇ ਕੋਲ ਰੱਖਿਆ ਹੈ। ਇਸ 'ਤੇ 13 ਫਰਵਰੀ ਨੂੰ ਅਗਲੀ ਸੁਣਵਾਈ ਹੋਵੇਗੀ।

ਪਿਛਲੀ ਸੁਣਵਾਈ 'ਚ ਕੋਰਟ 'ਚ ਹੋਈ ਸੀ ਬਹਿਸ
ਪਿਛਲੀ ਸੁਣਵਾਈ 'ਚ ਜਸਟਿਸ ਆਰ ਭਾਨੁਮਤੀ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਏ.ਐੱਸ. ਬੋਪੰਨਾ ਦੀ ਬੈਂਚ ਨੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੇ ਪੱਖ 'ਚ ਕੇਂਦਰ ਸਰਕਾਰ ਦੀ ਅਰਜ਼ੀ 'ਤੇ ਤੁਰੰਤ ਸੁਣਵਾਈ ਇਹ ਕਹਿੰਦੇ ਹੋਏ ਟਾਲ ਦਿੱਤੀ ਕਿ ਦੋਸ਼ੀਆਂ ਨੂੰ ਹਾਈ ਕੋਰਟ ਵੱਲੋਂ ਤੈਅ ਕੀਤੇ ਗਏ 7 ਦਿਨਾਂ ਦੀ ਸਮਾਂ ਸੀਮਾ ਦੇ ਅੰਦਰ ਕਾਨੂੰਨੀ ਬਦਲ ਦਾ ਇਸਤੇਮਾਲ ਕਰਨ ਦਿੱਤਾ ਜਾਵੇ।

Inder Prajapati

This news is Content Editor Inder Prajapati