ਨਿਰਭਯਾ ਕੇਸ : ਸੁਪਰੀਮ ਕੋਰਟ ਨੇ ਚਾਰੇ ਦੋਸ਼ੀਆਂ ਨੂੰ ਭੇਜਿਆ ਨੋਟਿਸ

02/11/2020 3:57:26 PM

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੇ ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ ਦੇ ਚਾਰੇ ਦੋਸ਼ੀਆਂ ਨੂੰ ਨੋਟਿਸ ਜਾਰੀ ਕੀਤਾ। ਕੋਰਟ ਨੇ ਵੱਖ-ਵੱਖ ਫਾਂਸੀ ਨਾ ਦਿੱਤੇ ਜਾਣ ਸੰੰਬੰਧੀ ਦਿੱਲੀ ਹਾਈ ਕੋਰਟ ਦੇ ਫੈਸਲੇ ਵਿਰੁੱਧ ਕੇਂਦਰ ਸਰਕਾਰ ਦੀ ਅਪੀਲ 'ਤੇ ਚਾਰੇ ਦੋਸ਼ੀਆਂ ਨੂੰ ਨੋਟਿਸ ਜਾਰੀ ਕੀਤਾ। ਇੱਥੇ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਦੋਸ਼ੀਆਂ ਦੀ ਫਾਂਸੀ 'ਤੇ ਰੋਕ ਲਾਉਣ ਵਿਰੁੱਧ ਪਟੀਸ਼ਨ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। 

ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਏ. ਐੱਸ. ਬੋਪੰਨਾ ਦੀ ਬੈਂਚ ਨੇ ਸੁਣਵਾਈ ਕਰਦੇ ਹੋਏ ਚਾਰੇ ਦੋਸ਼ੀਆਂ ਨੂੰ ਨੋਟਿਸ ਜਾਰੀ ਕੀਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ ਵੀਰਵਾਰ ਸਵੇਰੇ ਸਾਢੇ 10 ਵਜੇ ਤੈਅ ਕੀਤੀ। ਕੋਰਟ ਨੇ ਹਾਲਾਂਕਿ ਇਹ ਸਪੱਸ਼ਟ ਕਰ ਦਿੱਤਾ ਕਿ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਵੱਖ-ਵੱਖ ਜਾਂ ਇਕੱਠੇ ਫਾਂਸੀ ਦਿੱਤੇ ਜਾਣ ਦੇ ਕਾਨੂੰਨੀ ਬਿੰਦੂਆਂ 'ਤੇ ਵਿਚਾਰ ਕੀਤਾ ਜਾਵੇਗਾ ਅਤੇ ਇਸ ਮਾਮਲੇ ਰਹਿਣ ਦਾ ਅਸਰ ਫਿਲਹਾਲ ਚਾਰੇ ਦੋਸ਼ੀਆਂ ਦੀ ਕਾਨੂੰਨੀ ਪ੍ਰਕਿਰਿਆ 'ਤੇ ਨਹੀਂ ਹੋਵੇਗਾ। ਕੇਂਦਰ ਅਤੇ ਦਿੱਲੀ ਸਰਕਾਰ ਵਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਨ੍ਹਾਂ ਦੋਸ਼ੀਆਂ ਦੀ ਮੌਤ ਦੀ ਸਜ਼ਾ 'ਤੇ ਅਮਲ 'ਖੁਸ਼ੀ' ਲਈ ਨਹੀਂ ਹੈ ਅਤੇ ਅਧਿਕਾਰੀ ਤਾਂ ਕਾਨੂੰਨ ਦੇ ਹੁਕਮ 'ਤੇ ਹੀ ਅਮਲ ਕਰ ਰਹੇ ਹਨ।


Tanu

Content Editor

Related News