ਨਿਰਭਿਆ ਗੈਂਗਰੇਪ ਦੇ ਦੋਸ਼ੀ ਨੇ ਕਿਹਾ- ਪ੍ਰਦੂਸ਼ਿਤ ਹਵਾ ਤੋਂ ਮਰ ਰਹੇ ਨੇ ਲੋਕ, ਫਿਰ ਫਾਂਸੀ ਕਿਉਂ?

12/10/2019 6:08:49 PM

ਨਵੀਂ ਦਿੱਲੀ— 16 ਦਸੰਬਰ 2012 ਨੂੰ ਰਾਜਧਾਨੀ ਦਿੱਲੀ 'ਚ ਨਿਰਭਿਆ ਗੈਂਗਰੇਪ ਕੇਸ 'ਚ ਦੋਸ਼ੀ ਕਰਾਰ ਦਿੱਤੇ ਅਕਸ਼ੈ ਕੁਮਾਰ ਨੇ ਸੁਪਰੀਮ ਕੋਰਟ 'ਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਦਰਅਸਲ ਨਿਰਭਿਆ ਕੇਸ ਦੇ ਚਾਰੋਂ ਦੋਸ਼ੀਆਂ— ਮੁਕੇਸ਼, ਵਿਨੇ ਸ਼ਰਮਾ, ਅਕਸ਼ੈ ਕੁਮਾਰ ਸਿੰਘ ਅਤੇ ਪਵਨ ਗੁਪਤਾ ਦੀ ਫਾਂਸੀ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ ਹੈ। ਚਾਰੋਂ ਦੋਸ਼ੀਆਂ ਨੂੰ ਇਸੇ ਮਹੀਨੇ ਫਾਂਸੀ ਦਿੱਤੀ ਜਾ ਸਕਦੀ ਹੈ। ਫਾਂਸੀ ਦੀ ਸਜ਼ਾ ਪ੍ਰਾਪਤ ਅਕਸ਼ੈ ਨੇ ਮੁੜ ਵਿਚਾਰ ਪਟੀਸ਼ਨ 'ਚ ਕਈ ਤਰ੍ਹਾਂ ਦੇ ਅਜੀਬੋ-ਗਰੀਬ ਤਰਕ ਦੇ ਕੇ ਕਾਨੂੰਨ ਦਾ ਮਜ਼ਾਕ ਬਣਾਇਆ ਹੈ।

PunjabKesari

ਆਓ ਜਾਣਦੇ ਹਾਂ ਅਕਸ਼ੇ ਨੇ ਪਟੀਸ਼ਨ 'ਚ ਕੀ ਲਿਖਿਆ—
ਅਕਸ਼ੇ ਨੇ ਦਾਇਰ ਕੀਤੀ ਪਟੀਸ਼ਨ 'ਚ ਲਿਖਿਆ, ''ਦਿੱਲੀ 'ਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ 'ਤੇ ਹੈ ਅਤੇ ਇਹ ਗੈਸ ਚੈਂਬਰ 'ਚ ਤਬਦੀਲ ਹੋ ਚੁੱਕੀ ਹੈ। ਅਜਿਹੇ ਵਿਚ ਫਾਂਸੀ ਦੀ ਸਜ਼ਾ ਵੱਖ ਤੋਂ ਦੇਣ ਦੀ ਕੀ ਲੋੜ ਹੈ?'' ਬਸ ਇੰਨਾ ਹੀ ਨਹੀਂ ਕਿ ਮੁੜ ਵਿਚਾਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਦਿੱਲੀ ਦਾ ਪਾਣੀ ਵੀ ਜ਼ਹਿਰੀਲਾ ਹੋ ਚੁੱਕਾ ਹੈ। ਅਜਿਹੇ ਵਿਚ ਜਦੋਂ ਜ਼ਹਿਰ ਭਰੀ ਹਵਾ ਅਤੇ ਪਾਣੀ ਕਾਰਨ ਲੋਕਾਂ ਦੀ ਉਮਰ ਕਾਫੀ ਘੱਟ ਹੁੰਦੀ ਜਾ ਰਹੀ ਹੈ, ਤਾਂ ਫਿਰ ਫਾਂਸੀ ਕਿਉਂ ਦਿੱਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਦਿੱਲੀ 'ਚ 16 ਦਸੰਬਰ 2012 ਦੀ ਰਾਤ ਨੂੰ 23 ਸਾਲ ਦੀ ਨਿਰਭਿਆ ਨਾਲ 6 ਵਿਅਕਤੀਆਂ ਨੇ ਗੈਂਗਰੇਪ ਕੀਤਾ ਸੀ। ਉਸ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਹਾਲਤ 'ਚ ਸੜਕ 'ਤੇ ਸੁੱਟ ਦਿੱਤਾ ਗਿਆ ਸੀ। 29 ਦਸੰਬਰ 2012 ਨੂੰ ਸਿੰਗਾਪੁਰ 'ਚ ਮਾਊਂਟ ਐਲੀਜ਼ਾਬੈਥ ਹਸਪਤਾਲ 'ਚ ਉਹ ਜ਼ਿੰਦਗੀ ਦੀ ਜੰਗ ਹਾਰ ਗਈ। ਇਸ ਘਿਨੌਣੇ ਅਪਰਾਧ ਨੇ ਉਸ ਸਮੇਂ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਮਾਮਲੇ ਦੇ ਇਕ ਦੋਸ਼ੀ ਰਾਮ ਸਿੰਘ ਨੇ ਜੇਲ 'ਚ ਹੀ ਫਾਂਸੀ ਲਾ ਲਈ ਸੀ। ਇਕ ਹੋਰ ਦੋਸ਼ੀ ਜਿਸ ਨੂੰ ਨਾਬਾਲਗ ਹੋਣ ਦਾ ਫਾਇਦਾ ਮਿਲ ਗਿਆ ਸੀ। ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਇਨ੍ਹਾਂ ਚਾਰੋਂ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਚਾਰੋਂ ਦੋਸ਼ੀ ਇਸ ਸਮੇਂ ਤਿਹਾੜ ਜੇਲ 'ਚ ਬੰਦ ਹਨ। ਚਾਰੋਂ ਦੋਸ਼ੀਆਂ ਨੂੰ ਇਸੇ ਮਹੀਨੇ ਫਾਂਸੀ ਦਿੱਤੀ ਜਾ ਸਕਦੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Tanu

This news is Edited By Tanu