ਨਿਰਭਿਆ ਗੈਂਗਰੇਪ ਦੇ ਦੋਸ਼ੀ ਅਕਸ਼ੈ ਨੇ SC ''ਚ ਦਾਇਰ ਕੀਤੀ ਮੁੜ ਵਿਚਾਰ ਪਟੀਸ਼ਨ

12/10/2019 6:35:32 PM

ਨਵੀਂ ਦਿੱਲੀ— ਨਿਰਭਿਆ ਗੈਂਗਰੇਪ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਨੇ ਸੁਪਰੀਮ ਕੋਰਟ 'ਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ, ਜਿਸ ਨੂੰ ਕੋਰਟ ਨੇ ਮਨਜ਼ੂਰ ਕਰ ਲਿਆ ਹੈ। ਹਾਲਾਂਕਿ ਅਜੇ ਇਹ ਤੈਅ ਨਹੀਂ ਹੋ ਸਕਿਆ ਕਿ ਪਟੀਸ਼ਨ 'ਤੇ ਸੁਪਰੀਮ ਕੋਰਟ ਕਦੋਂ ਸੁਣਵਾਈ ਕਰੇਗਾ। ਅਕਸ਼ੈ ਨੂੰ ਹੇਠਲੀ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਵਾਈ ਹੈ, ਜਿਸ ਨੂੰ ਦਿੱਲੀ ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ ਸੀ। ਦਰਅਸਲ ਅਕਸ਼ੈ ਨੇ ਫਾਂਸੀ ਦੀ ਸਜ਼ਾ ਤੋਂ ਬਚਣ ਲਈ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਬਾਕੀ ਦੇ ਤਿੰਨੋਂ ਦੋਸ਼ੀਆਂ ਮੁਕੇਸ਼, ਪਵਨ ਅਤੇ ਵਿਨੇ ਨੇ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਖਾਰਿਜ ਕਰਦੇ ਹੋਏ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਇੱਥੇ ਦੱਸ ਦੇਈਏ ਕਿ ਨਿਰਭਿਆ ਗੈਂਗਰੇਪ ਦੇ ਚਾਰੋਂ ਦੋਸ਼ੀਆਂ ਨੂੰ ਫਾਂਸੀ 'ਤੇ ਚੜ੍ਹਾਏ ਜਾਣ ਦੀ ਤਿਆਰੀਆਂ ਦੀਆਂ ਖ਼ਬਰ ਆ ਰਹੀਆਂ ਹਨ। ਇਸ ਦਰਮਿਆਨ ਦੋਸ਼ੀਆਂ 'ਚੋਂ ਇਕ ਅਕਸ਼ੈ ਨੇ ਸੁਪਰੀਮ ਕੋਰਟ 'ਚ ਮੁੜ ਵਿਚਾਰ ਪਟੀਸ਼ਨ ਦਾਇਰ ਕਰ ਕੇ ਫਾਂਸੀ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ।

PunjabKesari

16 ਦਸੰਬਰ 2012 ਨੂੰ ਨਿਰਭਿਆ ਨਾਲ ਗੈਂਗਰੇਪ—
ਦੇਸ਼ ਦੀ ਰਾਜਧਾਨੀ ਦਿੱਲੀ 'ਚ 16 ਦਸੰਬਰ 2012 ਨੂੰ ਨਿਰਭਿਆ ਨਾਲ ਗੈਂਗਰੇਪ ਦੀ ਰੂਹ ਕੰਬਾ ਦੇਣ ਵਾਲੀ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਲੋਕ ਸੜਕਾਂ 'ਤੇ ਉਤਰ ਆਏ ਅਤੇ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਗਈ। ਇਸ ਮਾਮਲੇ ਵਿਚ ਫਾਸਟ ਟਰੈਕ ਕੋਰਟ ਨੇ ਸਾਰੇ 6 ਦੋਸ਼ੀਆਂ 'ਚੋਂ 4 ਦੋਸ਼ੀਆਂ-ਮੁਕੇਸ਼, ਵਿਨੇ ਸ਼ਰਮਾ, ਅਕਸ਼ੈ ਕੁਮਾਰ ਸਿੰਘ ਅਤੇ ਪਵਨ ਗੁਪਤਾ ਨੂੰ ਸਜ਼ਾ ਸੁਣਾਈ ਸੀ। ਮਾਮਲੇ ਦੇ ਇਕ ਦੋਸ਼ੀ ਰਾਮ ਸਿੰਘ ਨੇ ਜੇਲ 'ਚ ਹੀ ਫਾਂਸੀ ਲਾ ਲਈ ਸੀ। ਇਕ ਹੋਰ ਦੋਸ਼ੀ ਜਿਸ ਨੂੰ ਨਾਬਾਲਗ ਹੋਣ ਦਾ ਫਾਇਦਾ ਮਿਲ ਗਿਆ ਸੀ। ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਇਨ੍ਹਾਂ ਚਾਰੋਂ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਚਾਰੋਂ ਦੋਸ਼ੀ ਇਸ ਸਮੇਂ ਤਿਹਾੜ ਜੇਲ 'ਚ ਬੰਦ ਹਨ। ਚਾਰੋਂ ਦੋਸ਼ੀਆਂ ਨੂੰ ਇਸੇ ਮਹੀਨੇ ਫਾਂਸੀ ਦਿੱਤੀ ਜਾ ਸਕਦੀ ਹੈ।


Tanu

Content Editor

Related News