ਨਿਰਭਯਾ ਮਾਮਲਾ: ਨਹੀਂ ਚੱਲਿਆ ਦੋਸ਼ੀ ਮੁਕੇਸ਼ ਦਾ ਆਖਰੀ ਪੈਂਤੜਾ, SC ਨੇ ਖਾਰਿਜ ਕੀਤੀ ਪਟੀਸ਼ਨ

03/19/2020 3:03:41 PM

ਨਵੀਂ ਦਿੱਲੀ—ਨਿਰਭਯਾ ਗੈਂਗਰੇਪ ਅਤੇ ਹੱਤਿਆਕਾਂਡ ਮਾਮਲੇ 'ਚ 4 ਦੋਸ਼ੀਆਂ 'ਚੋਂ ਇਕ ਦੋਸ਼ੀ ਮੁਕੇਸ਼ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ ਨੂੰ ਅੱਜ ਕੋਰਟ ਨੇ ਖਾਰਿਜ ਕਰ ਦਿੱਤਾ। ਮੁਕੇਸ਼ ਨੇ ਦਾਅਵਾ ਕੀਤਾ ਹੈ ਕਿ ਦਸੰਬਰ 2012 'ਚ ਹੋਈ ਦਰਿੰਦਗੀ ਦੀ ਵਾਰਦਾਤ ਸਮੇਂ ਉਹ ਦਿੱਲੀ 'ਚ ਮੌਜੂਦ ਨਹੀਂ ਸੀ। ਦੱਸ ਦੇਈਏ ਕਿ ਨਿਰਭਯਾ ਕੇਸ ਦੇ ਚਾਰੇ ਦੋਸ਼ੀਆਂ- ਅਕਸ਼ੈ, ਵਿਨੇ, ਮੁਕੇਸ਼ ਅਤੇ ਪਵਨ ਨੂੰ ਕੱਲ (20 ਮਾਰਚ) ਨੂੰ ਫਾਂਸੀ ਦਿੱਤੀ ਜਾਵੇਗੀ। 

PunjabKesari

16 ਦਸੰਬਰ 2012 ਦਾ ਹੈ ਮਾਮਲਾ—
ਦਿੱਲੀ ਦੀ ਪੈਰਾਮੈਡੀਕਲ ਵਿਦਿਆਰਥਣ ਨਾਲ 16 ਦਸੰਬਰ 2012 ਨੂੰ 6 ਲੋਕਾਂ ਨੇ ਚੱਲਦੀ ਬੱਸ 'ਚ ਦਰਿੰਦਗੀ ਕੀਤੀ ਸੀ। ਗੰਭੀਰ ਜ਼ਖਮਾਂ ਕਾਰਨ 26 ਦਸੰਬਰ ਨੂੰ ਸਿੰਗਾਪੁਰ 'ਚ ਇਲਾਜ ਦੌਰਾਨ ਨਿਰਭਯਾ ਦੀ ਮੌਤ ਹੋ ਗਈ ਸੀ। ਘਟਨਾ ਦੇ 9 ਮਹੀਨੇ ਬਾਅਦ ਯਾਨੀ ਕਿ ਸਤੰਬਰ 2013 ਨੂੰ ਹੇਠਲੀ ਅਦਾਲਤ ਨੇ 5 ਦੋਸ਼ੀਆਂ- ਰਾਮ ਸਿੰਘ, ਪਵਨ, ਅਕਸ਼ੈ, ਵਿਨੇ ਅਤੇ ਮੁਕੇਸ਼ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਮਾਰਚ 2014 'ਚ ਹਾਈ ਕੋਰਟ ਅਤੇ ਮਈ 2017 'ਚ ਸੁਪਰੀਮ ਕੋਰਟ ਨੇ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਟਰਾਇਲ ਦੌਰਾਨ ਮੁੱਖ ਦੋਸ਼ੀ ਰਾਮ ਸਿੰਘ ਨੇ ਜੇਲ 'ਚ ਫਾਂਸੀ ਲਾ ਕੇ ਖੁਦਕੁਸ਼ੀ ਕਰ ਲਈ ਸੀ। ਇਕ ਹੋਰ ਦੋਸ਼ੀ ਜੋ ਕਿ ਨਾਬਾਲਗ ਹੋਣ ਕਾਰਨ 3 ਸਾਲ ਸੁਧਾਰ ਗ੍ਰਹਿ 'ਚ ਸਜ਼ਾ ਪੂਰੀ ਕਰ ਚੁੱਕਾ ਹੈ।

ਇਹ ਵੀ ਪੜ੍ਹੋ: ਨਿਰਭਯਾ ਦੇ ਦੋਸ਼ੀਆਂ ਨੂੰ ਕੱਲ ਹੋਵੇਗੀ ਫਾਂਸੀ, ਪਰਿਵਾਰ ਵਾਲਿਆਂ ਨੇ ਕੀਤੀ ਅੰਤਿਮ ਮੁਲਾਕਾਤ


Iqbalkaur

Content Editor

Related News